26-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-11-2026

ਸਿਹਤ ਸੇਵਾਵਾਂ ਦੀ ਗੁਣਵੱਤਾ ’ਚ ਸੁਧਾਰ ਲਈ ਸਿਵਲ ਸਰਜਨ ਵਲੋਂ ਸਮੀਖਿਆ ਮੀਟਿੰਗ

ਹੁਸ਼ਿਆਰਪੁਰ, 25 ਨਵੰਬਰ (ਨਰਿੰਦਰ ਸਿੰਘ ਬੱਡਲਾ)-ਜ਼ਿਲ੍ਹੇ ਵਿਚ ਸਿਹਤ ਸੇਵਾਵਾਂ ਨੂੰ ਹੋਰ ਪ੍ਰਭਾਵਸ਼ਾਲੀ ਅਤੇ ਲੋਕ ਪੱਖੀ ਬਣਾਉਣ ਦੇ ਉਦੇਸ਼ ਨਾਲ ਸਿਵਲ ਸਰਜਨ ਹੁਸ਼ਿਆਰਪੁਰ ਡਾ. ਮਨਦੀਪ ਕਮਲ ਵਲੋਂ ਸਮੂਹ ਸੀਨੀਅਰ ਮੈਡੀਕਲ ਅਫ਼ਸਰਾਂ ਨਾਲ ਸਮੀਖਿਆ ਮੀਟਿੰਗ ਕੀਤੀ ਗਈ।

ਅਜੀਤ ਡੈਸਕ 26-11-2026
ਹੁਸ਼ਿਆਰਪੁਰ, 25 ਨਵੰਬਰ (ਨਰਿੰਦਰ ਸਿੰਘ ਬੱਡਲਾ)-ਜ਼ਿਲ੍ਹੇ ਵਿਚ ਸਿਹਤ ਸੇਵਾਵਾਂ ਨੂੰ ਹੋਰ ਪ੍ਰਭਾਵਸ਼ਾਲੀ ਅਤੇ ਲੋਕ ਪੱਖੀ ਬਣਾਉਣ ਦੇ ਉਦੇਸ਼ ਨਾਲ ਸਿਵਲ ਸਰਜਨ ਹੁਸ਼ਿਆਰਪੁਰ ਡਾ. ਮਨਦੀਪ ਕਮਲ ਵਲੋਂ ਸਮੂਹ ਸੀਨੀਅਰ ਮੈਡੀਕਲ ਅਫ਼ਸਰਾਂ ਨਾਲ ਸਮੀਖਿਆ ਮੀਟਿੰਗ ਕੀਤੀ ਗਈ। ਮੀਟਿੰਗ ਦੌਰਾਨ ਸਰਕਾਰੀ ਹਸਪਤਾਲਾਂ ਅਤੇ ਆਮ ਆਦਮੀ ਕਲੀਨਿਕਾਂ ਵਿਚ ਮਰੀਜ਼ਾਂ ਨੂੰ ਮੁਹੱਈਆ ਕਰਵਾਈਆਂ ਜਾ ਰਹੀਆਂ ਸਿਹਤ ਸਹੂਲਤਾਂ, ਮਾਤਾ ਅਤੇ ਬਾਲ ਸਿਹਤ, ਟੀਕਾਕਰਨ ਅਤੇ ਵੱਖ-ਵੱਖ ਸਿਹਤ ਪ੍ਰੋਗਰਾਮਾਂ ਦੀ ਪ੍ਰਗਤੀ ਦਾ ਜਾਇਜ਼ਾ ਲਿਆ ਗਿਆ। ਸਿਵਲ ਸਰਜਨ ਨੇ ਕਿਹਾ ਕਿ ਸਿਹਤ ਵਿਭਾਗ ਦਾ ਮੁੱਖ ਉਦੇਸ਼ ਹਰ ਮਰੀਜ਼ ਨੂੰ ਮਿਆਰੀ ਅਤੇ ਸਮੇਂ ਸਿਰ ਇਲਾਜ ਮੁਹੱਈਆ ਕਰਵਾਉਣਾ ਹੈ। ਉਨ੍ਹਾਂ ਹਦਾਇਤ ਕੀਤੀ ਕਿ ਹਸਪਤਾਲਾਂ ਅਤੇ ਆਮ ਆਦਮੀ ਕਲੀਨਿਕਾਂ ਵਿਚ ਜ਼ਰੂਰੀ ਦਵਾਈਆਂ ਦੀ ਉਪਲਬਧਤਾ ਯਕੀਨੀ ਬਣਾਈ ਜਾਵੇ ਅਤੇ ਮਰੀਜ਼ਾਂ ਨੂੰ ਸਰਕਾਰੀ ਸਿਹਤ ਸੰਸਥਾਵਾਂ ਵਿਚ ਉਪਲਬਧ ਦਵਾਈਆਂ ਬਾਹਰੋਂ ਖ਼ਰੀਦਣ ਲਈ ਨਾ ਕਿਹਾ ਜਾਵੇ। ਮੀਟਿੰਗ ਦੌਰਾਨ ਜਣੇਪਾ ਸੇਵਾਵਾਂ ਦੀ ਸਮੀਖਿਆ ਕਰਦਿਆਂ ਸਿਵਲ ਸਰਜਨ ਨੇ ਕਿਹਾ ਕਿ ਸਰਕਾਰੀ ਹਸਪਤਾਲਾਂ ਵਿਚ ਸੁਰੱਖਿਅਤ ਜਣੇਪੇ ਲਈ ਲੋੜੀਂਦੀਆਂ ਸਹੂਲਤਾਂ ਉਪਲਬਧ ਹੋਣੀਆਂ ਚਾਹੀਦੀਆਂ ਹਨ। ਉਨ੍ਹਾਂ ਪ੍ਰਾਈਵੇਟ ਹਸਪਤਾਲਾਂ ਵਿਚ ਸੀਜ਼ੇਰੀਅਨ ਡਲਿਵਰੀ ਦੀ ਦਰ ਦਾ ਜਾਇਜ਼ਾ ਲੈਣ ਅਤੇ ਜਣੇਪੇ ਸਬੰਧੀ ਫ਼ੈਸਲੇ ਮਾਂ ਅਤੇ ਬੱਚੇ ਦੀ ਮੈਡੀਕਲ ਸਥਿਤੀ ਅਨੁਸਾਰ ਕਰਨ ’ਤੇ ਜ਼ੋਰ ਦਿੱਤਾ। ਸਿਵਲ ਸਰਜਨ ਨੇ ਕਿਹਾ ਕਿ ਟੀ.ਬੀ . ਦੇ ਸ਼ੱਕੀ ਮਰੀਜ਼ਾਂ ਦੀ ਸਮੇਂ ਸਿਰ ਜਾਂਚ, ਬਿਮਾਰੀ ਦੀ ਪੁਸ਼ਟੀ ਹੋਣ ’ਤੇ ਤੁਰੰਤ ਇਲਾਜ ਦੀ ਸ਼ੁਰੂਆਤ ਅਤੇ ਇਲਾਜ ਅਧੀਨ ਮਰੀਜ਼ਾਂ ਦਾ ਨਿਯਮਿਤ ਫਾਲੋਅੱਪ ਯਕੀਨੀ ਬਣਾਇਆ ਜਾਵੇ। ਉਨ੍ਹਾਂ ਕਿਹਾ ਕਿ ਸਿਹਤ ਸੇਵਾਵਾਂ ’ਚ ਕਿਸੇ ਵੀ ਤਰ੍ਹਾਂ ਦੀ ਕਮੀ ਨੂੰ ਤੁਰੰਤ ਦੂਰ ਕੀਤਾ ਜਾਵੇ ਅਤੇ ਸਾਰੇ ਅਧਿਕਾਰੀ ਆਪਸੀ ਤਾਲਮੇਲ ਅਤੇ ਜਵਾਬਦੇਹੀ ਨਾਲ ਕੰਮ ਕਰਦੇ ਹੋਏ ਸਰਕਾਰੀ ਸਿਹਤ ਸਹੂਲਤਾਂ ਦਾ ਲਾਭ ਆਮ ਲੋਕਾਂ ਤੱਕ ਪਹੁੰਚਾਉਣ ਲਈ ਯਤਨਸ਼ੀਲ ਰਹਿਣ।
ਪਿਛਲੀ ਖ਼ਬਰ ਸਵੇਰੇ 4 ਵਜੇ ਦਾਤਰ ਦੇ ਜ਼ੋਰ ’ਤੇ ਟੇਲਰ ਮਾਸਟਰ ਨੂੰ ਬੰਨ੍ਹ ਕੇ ਦੁਕਾਨ ਲੁੱਟੀ ਅਗਲੀ ਖ਼ਬਰ -ਮਾਮਲਾ ਜੇਤੂ 4 ਕੌਂਸਲਰਾਂ ਨੂੰ ਅਜੇ ਤੱਕ ਸਹੁੰ ਨਾ ਚੁਕਾਉਣ ਦਾ- ਐਸ.ਡੀ.ਐਮ. ਵਲੋਂ ਸਹੁੰ ਚੁਕਾਉਣ ਦੇ ਭਰੋਸੇ ਬਾਅਦ ਨਗਰ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।