26-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-11-2026

ਗੁਰੂ ਗੋਬਿੰਦ ਸਿੰਘ ਪਬਲਿਕ ਸਕੂਲ ’ਚ ਪ੍ਰਕਾਸ਼ ਪੁਰਬ ਮਨਾਇਆ

ਅੱਡਾ ਸਰਾਂ , 25 ਨਵੰਬਰ (ਮਸੀਤੀ)-ਗੁਰੂ ਗੋਬਿੰਦ ਸਿੰਘ ਐਜੂਕੇਸ਼ਨਲ ਸੁਸਾਇਟੀ ਅਧੀਨ ਚਲਾਏ ਜਾ ਰਹੇ ਗੁਰੂ ਗੋਬਿੰਦ ਸਿੰਘ ਪਬਲਿਕ ਸਕੂਲ, ਨੈਨੋਵਾਲ ਵੈਦ, ਹੁਸ਼ਿਆਰਪੁਰ ਵਿਖੇ ਅੱਜ ਪਹਿਲੀ ਪਾਤਿਸ਼ਾਹੀ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਮਨਾਇਆ ਗਿਆ। ਇਹ ਸਮਾਗਮ ਸਕੂਲ ਦੇ ਪ੍ਰਿੰਸੀਪਲ ਹਰਜੀਤ ਸਿੰਘ ਦੀ ਯੋਗ ਅਗਵਾਈ ਹੇਠ ਕਰਵਾਇਆ ਗਿਆ।

ਅਜੀਤ ਡੈਸਕ 26-11-2026
ਅੱਡਾ ਸਰਾਂ , 25 ਨਵੰਬਰ (ਮਸੀਤੀ)-ਗੁਰੂ ਗੋਬਿੰਦ ਸਿੰਘ ਐਜੂਕੇਸ਼ਨਲ ਸੁਸਾਇਟੀ ਅਧੀਨ ਚਲਾਏ ਜਾ ਰਹੇ ਗੁਰੂ ਗੋਬਿੰਦ ਸਿੰਘ ਪਬਲਿਕ ਸਕੂਲ, ਨੈਨੋਵਾਲ ਵੈਦ, ਹੁਸ਼ਿਆਰਪੁਰ ਵਿਖੇ ਅੱਜ ਪਹਿਲੀ ਪਾਤਿਸ਼ਾਹੀ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਮਨਾਇਆ ਗਿਆ। ਇਹ ਸਮਾਗਮ ਸਕੂਲ ਦੇ ਪ੍ਰਿੰਸੀਪਲ ਹਰਜੀਤ ਸਿੰਘ ਦੀ ਯੋਗ ਅਗਵਾਈ ਹੇਠ ਕਰਵਾਇਆ ਗਿਆ। ਇਸ ਮੌਕੇ ਵਿਸ਼ੇਸ਼ ਸਵੇਰ ਦੀ ਸਭਾ ਦੌਰਾਨ ਵਿਦਿਆਰਥੀਆਂ ਨੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਜੀਵਨ, ਉਨ੍ਹਾਂ ਦੀਆਂ ਸਿੱਖਿਆਵਾਂ ਅਤੇ ਮਨੁੱਖਤਾ ਲਈ ਦਿੱਤੇ ਸੰਦੇਸ਼ ਬਾਰੇ ਭਾਸ਼ਣ ਪੇਸ਼ ਕੀਤੇ। ਇਸ ਉਪਰੰਤ ਵਿਦਿਆਰਥੀਆਂ ਵੱਲੋਂ ਸ਼ਰਧਾ ਭਾਵਨਾ ਨਾਲ ਗੁਰਬਾਣੀ ਕੀਰਤਨ ਕੀਤਾ ਗਿਆ, ਜਿਸ ਨਾਲ ਸਾਰਾ ਵਾਤਾਵਰਨ ਰੂਹਾਨੀ ਰੰਗ ਵਿਚ ਰੰਗਿਆ ਗਿਆ। ਇਸ ਮੌਕੇ ਨਰਸਰੀ ਤੋਂ ਲੈ ਕੇ ਗ੍ਰੇਡ ਦੂਜੀ ਤੱਕ ਦੇ ਵਿਦਿਆਰਥੀਆਂ ਵਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਜੀਵਨ, ਉਨ੍ਹਾਂ ਦੀਆਂ ਸਿੱਖਿਆਵਾਂ ਅਤੇ ਉਪਦੇਸ਼ਾਂ ਨਾਲ ਸਬੰਧਿਤ ਵੱਖ-ਵੱਖ ਰਚਨਾਤਮਿਕ ਗਤੀਵਿਧੀਆਂ ਕਰਵਾਈਆਂ ਗਈਆਂ। ਇਸ ਮੌਕੇ ਪ੍ਰਿੰਸੀਪਲ ਹਰਜੀਤ ਸਿੰਘ ਨੇ ਵਿਦਿਆਰਥੀਆਂ ਨੂੰ ਸੰਬੋਧਨ ਕਰਦਿਆਂ ਸ੍ਰੀ ਗੁਰੂ ਨਾਨਕ ਦੇਵ ਜੀ ਦੀਆਂ ਮਹਾਨ ਸਿੱਖਿਆਵਾਂ ‘ਕਿਰਤ ਕਰੋ, ਨਾਮ ਜਪੋ ਅਤੇ ਵੰਡ ਛਕੋ’ ਦੇ ਮਹੱਤਵ ਬਾਰੇ ਦੱਸਿਆ। ਸਕੂਲ ਦੀ ਮੈਨੇਜਮੈਂਟ ਦੇ ਪ੍ਰਧਾਨ ਤਰਸੇਮ ਸਿੰਘ, ਵਾਈਸ ਪ੍ਰਧਾਨ ਬਲਵੀਰ ਸਿੰਘ ਤੱਗੜ, ਸਕੱਤਰ ਸੁਰਿੰਦਰਪਾਲ ਸਿੰਘ ਅਤੇ ਮੈਨੇਜਮੈਂਟ ਮੈਂਬਰ ਜੇ.ਐੱਸ. ਸੰਧੂ, ਰਾਜਵਿੰਦਰ ਸਿੰਘ ਢਿੱਲੋਂ ਅਤੇ ਮੋਹਨ ਰੂਪ ਰਾਏ ਨੇ ਸਮੂਹ ਸਟਾਫ਼, ਵਿਦਿਆਰਥੀਆਂ ਅਤੇ ਮਾਪਿਆਂ ਨੂੰ ਪ੍ਰਕਾਸ਼ ਪੁਰਬ ਦੀਆਂ ਲੱਖ-ਲੱਖ ਵਧਾਈਆਂ ਦਿੱਤੀਆਂ।
ਪਿਛਲੀ ਖ਼ਬਰ ਡੀ.ਐਮ. ਆਦਰਸ਼ ਪਬਲਿਕ ਸੀਨੀਅਰ ਸੈਕੰਡਰੀ ਸਕੂਲ ’ਚ ਵਿਗਿਆਨ ਮੇਲਾ ਉਤਸ਼ਾਹ ਨਾਲ ਲਗਾਇਆ ਅਗਲੀ ਖ਼ਬਰ ਭੋਗ ’ਤੇ ਵਿਸ਼ੇਸ਼-ਮਾਤਾ ਪ੍ਰੇਮ ਕੌਰ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।