26-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-11-2026

ਭਾਜਪਾ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਇਤਿਹਾਸਕ ਗੱਠਜੋੜ ਨੇ ਪੰਜਾਬੀਆਂ ’ਚ ਜਗਾਈ ਉਮੀਦ -ਸ਼ੰਭੂ ਭਾਰਤੀ

ਭੰਗਾਲਾ, 25 ਨਵੰਬਰ (ਬਲਵਿੰਦਰਜੀਤ ਸਿੰਘ ਸੈਣੀ)- ਮੁਕੇਰੀਆਂ ਵਿਧਾਨ ਸਭਾ ਹਲਕੇ ਤੋਂ ਭਾਰਤੀ ਜਨਤਾ ਪਾਰਟੀ ਦੇ ਸਰਗਰਮ ਵਰਕਰ ਅਤੇ ਟਿਕਟ ਦੇ ਦਾਅਵੇਦਾਰ ਵਜੋਂ ਸ਼ੰਭੂ ਨਾਥ ਭਾਰਤੀ ਮੌਜੋਵਾਲ ਨੇ 2027 ਦੀਆਂ ਆਗਾਮੀ ਪੰਜਾਬ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਭਾਜਪਾ ਅਤੇ ਸ਼੍ਰੋਮਣੀ ਅਕਾਲੀ ਦਲ ਦਰਮਿਆਨ ਹੋਏ ਇਤਿਹਾਸਕ ਗੱਠਜੋੜ ਦਾ ਤਹਿ ਦਿਲੋਂ ਸਵਾਗਤ ਕੀਤਾ ਹੈ। ਭਾਰਤੀ ਨੇ ਕਿਹਾ ਕਿ ਇਹ ਸਿਰਫ਼ ਦੋ ਸਿਆਸੀ ਪਾਰਟੀਆਂ ਦਾ ਸਮਝੌਤਾ ਨਹੀਂ ਹੈ, ਸਗੋਂ ਪੰਜਾਬ ਦੀ ਅਮਨ-ਸ਼ਾਂਤੀ, ਹਿੰਦੂ-ਸਿੱਖ ਭਾਈਚਾਰਕ ਸਾਂਝ ਅਤੇ ਸੂਬੇ ਦੇ ਸਰਬਪੱਖੀ ਵਿਕਾਸ ਦੀ ਇਕ ਨਵੀਂ ਸ਼ੁਰੂਆਤ ਹੈ।

ਅਜੀਤ ਡੈਸਕ 26-11-2026
ਭੰਗਾਲਾ, 25 ਨਵੰਬਰ (ਬਲਵਿੰਦਰਜੀਤ ਸਿੰਘ ਸੈਣੀ)- ਮੁਕੇਰੀਆਂ ਵਿਧਾਨ ਸਭਾ ਹਲਕੇ ਤੋਂ ਭਾਰਤੀ ਜਨਤਾ ਪਾਰਟੀ ਦੇ ਸਰਗਰਮ ਵਰਕਰ ਅਤੇ ਟਿਕਟ ਦੇ ਦਾਅਵੇਦਾਰ ਵਜੋਂ ਸ਼ੰਭੂ ਨਾਥ ਭਾਰਤੀ ਮੌਜੋਵਾਲ ਨੇ 2027 ਦੀਆਂ ਆਗਾਮੀ ਪੰਜਾਬ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਭਾਜਪਾ ਅਤੇ ਸ਼੍ਰੋਮਣੀ ਅਕਾਲੀ ਦਲ ਦਰਮਿਆਨ ਹੋਏ ਇਤਿਹਾਸਕ ਗੱਠਜੋੜ ਦਾ ਤਹਿ ਦਿਲੋਂ ਸਵਾਗਤ ਕੀਤਾ ਹੈ। ਭਾਰਤੀ ਨੇ ਕਿਹਾ ਕਿ ਇਹ ਸਿਰਫ਼ ਦੋ ਸਿਆਸੀ ਪਾਰਟੀਆਂ ਦਾ ਸਮਝੌਤਾ ਨਹੀਂ ਹੈ, ਸਗੋਂ ਪੰਜਾਬ ਦੀ ਅਮਨ-ਸ਼ਾਂਤੀ, ਹਿੰਦੂ-ਸਿੱਖ ਭਾਈਚਾਰਕ ਸਾਂਝ ਅਤੇ ਸੂਬੇ ਦੇ ਸਰਬਪੱਖੀ ਵਿਕਾਸ ਦੀ ਇਕ ਨਵੀਂ ਸ਼ੁਰੂਆਤ ਹੈ। ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪਾਵਨ ਪ੍ਰਕਾਸ਼ ਪੁਰਬ ਦੇ ਸ਼ੁੱਭ ਅਵਸਰ ’ਤੇ ਇਸ ਕੁਦਰਤੀ ਗੱਠਜੋੜ ਦੀ ਮੁੜ ਸਥਾਪਨਾ ਲਈ ਮੈਂ ਦੇਸ਼ ਦੇ ਯਸ਼ੱਸਵੀ ਪ੍ਰਧਾਨ ਮੰਤਰੀ ਨਰਿੰਦਰ ਮੋਦੀ, ਕੇਂਦਰੀ ਗ੍ਰਹਿ ਮੰਤਰੀ ਅਮਿੱਤ ਸ਼ਾਹ, ਭਾਜਪਾ ਦੇ ਕੌਮੀ ਪ੍ਰਧਾਨ ਨਿਤਿਨ ਨਬੀਨ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸਰਦਾਰ ਸੁਖਬੀਰ ਸਿੰਘ ਬਾਦਲ ਦਾ ਧੰਨਵਾਦ ਕਰਦਾ ਹਾਂ। ਉਨ੍ਹਾਂ ਕਿਹਾ ਕਿ ਮੁਕੇਰੀਆਂ ਵਿਧਾਨ ਸਭਾ ਹਲਕੇ ਵਿਚ ਪਾਰਟੀ ਲੀਡਰਸ਼ਿਪ ਵਲੋਂ ਜੋ ਵੀ ਫ਼ੈਸਲਾ ਲਿਆ ਜਾਵੇਗਾ, ਅਸੀਂ ਸਾਰੇ ਵਰਕਰ ਪੂਰੀ ਨਿਸ਼ਠਾ, ਏਕਤਾ ਅਤੇ ਸਮਰਪਣ ਨਾਲ ਗੱਠਜੋੜ ਦੇ ਉਮੀਦਵਾਰ ਦੀ ਇਤਿਹਾਸਕ ਜਿੱਤ ਯਕੀਨੀ ਬਣਾਉਣ ਲਈ ਦਿਨ-ਰਾਤ ਕੰਮ ਕਰਾਂਗੇ। ਸਾਨੂੰ ਪੂਰਾ ਵਿਸ਼ਵਾਸ ਹੈ ਕਿ 2027 ਵਿਚ ਪੰਜਾਬ ਵਿਚ ਐਨ.ਡੀ.ਏ. ਦੀ ਪੂਰਨ ਬਹੁਮਤ ਵਾਲੀ ਸਰਕਾਰ ਬਣੇਗੀ ਅਤੇ ਮੁਕੇਰੀਆਂ ਵਿਕਾਸ ਦੇ ਨਵੇਂ ਆਯਾਮ ਸਥਾਪਤ ਕਰੇਗਾ।
ਪਿਛਲੀ ਖ਼ਬਰ ਵਿਧਾਇਕਾਂ ਤੇ 3 ਸੰਸਦ ਮੈਂਬਰਾਂ ਦੇ ਹਲਕਿਆਂ ’ਚੋਂ ਲੰਘਣ ਵਾਲੀ ਗੜ੍ਹਸ਼ੰਕਰ-ਆਦਮਪੁਰ ਸੜਕ ਬਣੀ ਲੋਕਾਂ ਲਈ ਜਾਨ ਦਾ ਖੌਅ ਅਗਲੀ ਖ਼ਬਰ ਡੀ.ਐਮ. ਆਦਰਸ਼ ਪਬਲਿਕ ਸੀਨੀਅਰ ਸੈਕੰਡਰੀ ਸਕੂਲ ’ਚ ਵਿਗਿਆਨ ਮੇਲਾ ਉਤਸ਼ਾਹ ਨਾਲ ਲਗਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।