26-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-11-2026

ਅਕਾਲੀ-ਭਾਜਪਾ ਗੱਠਜੋੜ ਪੰਜਾਬ ਦੇ ਭਵਿੱਖ ਲਈ ਇਤਿਹਾਸਕ ਕਦਮ-ਲਾਲੀ ਬਾਜਵਾ

ਹੁਸ਼ਿਆਰਪੁਰ, 25 ਨਵੰਬਰ (ਬਲਜਿੰਦਰਪਾਲ ਸਿੰਘ,ਹਰਪ੍ਰੀਤ ਕੌਰ)-ਸ਼੍ਰੋਮਣੀ ਅਕਾਲੀ ਦਲ (ਬ) ਅਤੇ ਭਾਰਤੀ ਜਨਤਾ ਪਾਰਟੀ ਦੇ ਗੱਠਜੋੜ ਦੇ ਐਲਾਨ ਦਾ ਸਵਾਗਤ ਕਰਦਿਆਂ ਅਕਾਲੀ ਦਲ ਦੇ ਸੀਨੀਅਰ ਮੀਤ ਪ੍ਰਧਾਨ ਜਤਿੰਦਰ ਸਿੰਘ ਲਾਲੀ ਬਾਜਵਾ ਨੇ ਇਸ ਨੂੰ ਪੰਜਾਬ ਦੇ ਭਵਿੱਖ, ਅਮਨ, ਤਰੱਕੀ ਅਤੇ ਖ਼ੁਸ਼ਹਾਲੀ ਵੱਲ ਇੱਕ ਇਤਿਹਾਸਕ ਕਦਮ ਕਰਾਰ ਦਿੱਤਾ ਹੈ। ਉਨ੍ਹਾਂ ਕਿਹਾ ਕਿ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ, ਭਾਜਪਾ ਦੇ ਕੌਮੀ ਪ੍ਰਧਾਨ ਨਿਤਿਨ ਨਵੀਨ ਅਤੇ ਸ਼੍ਰੋਮਣੀ ਅਕਾਲੀ ਦਲ (ਬ) ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਅਤੇ ਬਲਵਿੰਦਰ ਸਿੰਘ ਭੂੰਦੜ ਦੀ ਹਾਜ਼ਰੀ ਵਿਚ ਹੋਇਆ ਇਹ ਐਲਾਨ ਪੰਜਾਬ ਦੀ ਸਿਆਸਤ ਵਿਚ ਇਕ ਨਵੀਂ ਦਿਸ਼ਾ ਤੈਅ ਕਰੇਗਾ।

ਅਜੀਤ ਡੈਸਕ 26-11-2026
ਹੁਸ਼ਿਆਰਪੁਰ, 25 ਨਵੰਬਰ (ਬਲਜਿੰਦਰਪਾਲ ਸਿੰਘ,ਹਰਪ੍ਰੀਤ ਕੌਰ)-ਸ਼੍ਰੋਮਣੀ ਅਕਾਲੀ ਦਲ (ਬ) ਅਤੇ ਭਾਰਤੀ ਜਨਤਾ ਪਾਰਟੀ ਦੇ ਗੱਠਜੋੜ ਦੇ ਐਲਾਨ ਦਾ ਸਵਾਗਤ ਕਰਦਿਆਂ ਅਕਾਲੀ ਦਲ ਦੇ ਸੀਨੀਅਰ ਮੀਤ ਪ੍ਰਧਾਨ ਜਤਿੰਦਰ ਸਿੰਘ ਲਾਲੀ ਬਾਜਵਾ ਨੇ ਇਸ ਨੂੰ ਪੰਜਾਬ ਦੇ ਭਵਿੱਖ, ਅਮਨ, ਤਰੱਕੀ ਅਤੇ ਖ਼ੁਸ਼ਹਾਲੀ ਵੱਲ ਇੱਕ ਇਤਿਹਾਸਕ ਕਦਮ ਕਰਾਰ ਦਿੱਤਾ ਹੈ। ਉਨ੍ਹਾਂ ਕਿਹਾ ਕਿ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ, ਭਾਜਪਾ ਦੇ ਕੌਮੀ ਪ੍ਰਧਾਨ ਨਿਤਿਨ ਨਵੀਨ ਅਤੇ ਸ਼੍ਰੋਮਣੀ ਅਕਾਲੀ ਦਲ (ਬ) ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਅਤੇ ਬਲਵਿੰਦਰ ਸਿੰਘ ਭੂੰਦੜ ਦੀ ਹਾਜ਼ਰੀ ਵਿਚ ਹੋਇਆ ਇਹ ਐਲਾਨ ਪੰਜਾਬ ਦੀ ਸਿਆਸਤ ਵਿਚ ਇਕ ਨਵੀਂ ਦਿਸ਼ਾ ਤੈਅ ਕਰੇਗਾ। ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਮੁਲਾਜ਼ਮਾਂ, ਪੈਨਸ਼ਨਰਾਂ ਅਤੇ ਕੱਚੇ ਮੁਲਾਜ਼ਮਾਂ ਨਾਲ ਕੀਤੇ ਵਾਅਦੇ ਪੂਰੇ ਨਹੀਂ ਕੀਤੇ। ਉਨ੍ਹਾਂ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਦੀਆਂ ਵਿਕਾਸਮੁਖੀ ਅਤੇ ਲੋਕਪੱਖੀ ਨੀਤੀਆਂ ਨੂੰ ਲੈ ਕੇ ਅਕਾਲੀ ਦਲ (ਬ) ਅਤੇ ਭਾਜਪਾ ਪੰਜਾਬ ਦੇ ਲੋਕਾਂ ’ਚ ਜਾਣਗੇ।
ਪਿਛਲੀ ਖ਼ਬਰ ਸ੍ਰੀ ਕ੍ਰਿਸ਼ਨ ਲੀਲ੍ਹਾ ਮੇਲੇ ਦੇ ਦੂਜੇ ਦਿਨ ਕਬੱਡੀ ਆਲ ਓਪਨ ਦੇ ਮੁਕਾਬਲੇ ਕਰਵਾਏ ਅਗਲੀ ਖ਼ਬਰ ਭਾਈ ਘਨੱਈਆ ਸੇਵਾ ਸੰਮਤੀ ਵਲੋਂ ਲੋੜਵੰਦ ਵਿਅਕਤੀਆਂ ਨੂੰ ਵੀਲ੍ਹ-ਚੇਅਰਾਂ ਅਤੇ ਹੋਰ ਜ਼ਰੂਰੀ ਸਮੱਗਰੀ ਦਿੱਤੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।