ਸ੍ਰੀ ਕ੍ਰਿਸ਼ਨ ਲੀਲ੍ਹਾ ਮੇਲੇ ਦੇ ਦੂਜੇ ਦਿਨ ਕਬੱਡੀ ਆਲ ਓਪਨ ਦੇ ਮੁਕਾਬਲੇ ਕਰਵਾਏ
ਗੜ੍ਹਸ਼ੰਕਰ, 25 ਨਵੰਬਰ (ਧਾਲੀਵਾਲ)-ਸ੍ਰੀ ਕ੍ਰਿਸ਼ਨ ਲੀਲ੍ਹਾ ਕਮੇਟੀ ਗੜ੍ਹਸ਼ੰਕਰ ਵਲੋਂ ਸ਼੍ਰੀ ਕ੍ਰਿਸ਼ਨ ਲੀਲ੍ਹਾ ਗਰਾਊਂਡ ਵਿਖੇ ਕਰਵਾਏ ਜਾ ਰਹੇ ਸਾਲਾਨਾ ਸ਼੍ਰੀ ਕ੍ਰਿਸ਼ਨ ਲੀਲ੍ਹਾ ਮੇਲੇ ਦੇ ਦੂਜੇ ਦਿਨ ਕਬੱਡੀ ਆਲ ਓਪਨ ਦੇ ਮੁਕਾਬਲੇ ਕਰਵਾਏ ਗਏ। ਇਸ ਮੌਕੇ ਪ੍ਰਬੰਧਕ ਕਮੇਟੀ ਮੈਂਬਰਾਂ ਵੱਲੋਂ ਪਿੰਡ ਬੜਾ ਤੇ ਸਰਹਾਲੀ ਵਿਚਕਾਰ ਪਹਿਲੇ ਆਲ ਓਪਨ ਮੈਚ ਦੀ ਸ਼ੁਰੂਆਤ ਕਰਵਾਈ ਗਈ।
ਅਜੀਤ ਡੈਸਕ
26-11-2026