ਖ਼ੂਨਦਾਨ ਅਤੇ ਅੱਖਾਂ ਦਾ ਮੁਫ਼ਤ ਜਾਂਚ ਤੇ ਆਪ੍ਰੇਸ਼ਨ ਕੈਂਪ ਲਗਾਇਆ
ਹੁਸ਼ਿਆਰਪੁਰ, 25 ਨਵੰਬਰ (ਨਰਿੰਦਰ ਸਿੰਘ ਬੱਡਲਾ)-ਜਥੇਦਾਰ ਅਕਾਲੀ ਬਾਬਾ ਫੂਲਾ ਸਿੰਘ, ਸਿੰਘ ਸਾਹਿਬ ਗਿਆਨੀ ਗੁਰਦਿਆਲ ਸਿੰਘ ਅਜਨੋਹਾ ਦੇ ਜੱਦੀ ਪਿੰਡ ਅਜਨੋਹਾ ਦੀ ਸੰਸਥਾ ਗਰੀਬ ਦਾ ਮੂੰਹ, ਗੁਰੂ ਦੀ ਗੋਲਕ ਵਲੋਂ ਪਿੰਡ ਨਰੂੜ ਵਿਖੇ ਗੁਰੂ ਨਾਨਕ ਚੈਰੀਟੇਬਲ ਡਿਸਪੈਂਸਰੀ ਅਤੇ ਲੈਬਾਰਟਰੀ ਚਲਾਈ ਜਾ ਰਹੀ ਹੈ। ਸੰਸਥਾ ਮੁਖੀ ਭਾਈ ਹਰਵਿੰਦਰ ਸਿੰਘ ਖਾਲਸਾ ਅਜਨੋਹਾ ਨੇ ਦੱਸਿਆ ਕਿ ਸ਼ਹੀਦ ਭਾਈ ਪਰਮਿੰਦਰ ਸਿੰਘ ਝੋਟਾ ਦੀ ਯਾਦ ਖ਼ੂਨਦਾਨ ਅਤੇ ਅੱਖਾਂ ਦਾ ਮੁਫ਼ਤ ਜਾਂਚ ਤੇ ਆਪ੍ਰੇਸ਼ਨ ਕੈਂਪ ਲਾਇਨਜ਼ ਕਲੱਬ ਆਦਮਪੁਰ ਤੇ ਲਾਇਨਜ਼ ਆਈ ਹਸਪਤਾਲ ਸੁਸਾਇਟੀ ਆਦਮਪੁਰ ਵਲੋਂ ਗੁਰਦੁਆਰਾ ਧਰਮਗੜ੍ਹ ਸਾਹਿਬ ਪਿੰਡ ਹੁੱਕੜਾਂ ਵਿਖੇ ਲਗਾਇਆ ਗਿਆ।
ਹੁਸ਼ਿਆਰਪੁਰ, 25 ਨਵੰਬਰ (ਨਰਿੰਦਰ ਸਿੰਘ ਬੱਡਲਾ)-ਜਥੇਦਾਰ ਅਕਾਲੀ ਬਾਬਾ ਫੂਲਾ ਸਿੰਘ, ਸਿੰਘ ਸਾਹਿਬ ਗਿਆਨੀ ਗੁਰਦਿਆਲ ਸਿੰਘ ਅਜਨੋਹਾ ਦੇ ਜੱਦੀ ਪਿੰਡ ਅਜਨੋਹਾ ਦੀ ਸੰਸਥਾ ਗਰੀਬ ਦਾ ਮੂੰਹ, ਗੁਰੂ ਦੀ ਗੋਲਕ ਵਲੋਂ ਪਿੰਡ ਨਰੂੜ ਵਿਖੇ ਗੁਰੂ ਨਾਨਕ ਚੈਰੀਟੇਬਲ ਡਿਸਪੈਂਸਰੀ ਅਤੇ ਲੈਬਾਰਟਰੀ ਚਲਾਈ ਜਾ ਰਹੀ ਹੈ। ਸੰਸਥਾ ਮੁਖੀ ਭਾਈ ਹਰਵਿੰਦਰ ਸਿੰਘ ਖਾਲਸਾ ਅਜਨੋਹਾ ਨੇ ਦੱਸਿਆ ਕਿ ਸ਼ਹੀਦ ਭਾਈ ਪਰਮਿੰਦਰ ਸਿੰਘ ਝੋਟਾ ਦੀ ਯਾਦ ਖ਼ੂਨਦਾਨ ਅਤੇ ਅੱਖਾਂ ਦਾ ਮੁਫ਼ਤ ਜਾਂਚ ਤੇ ਆਪ੍ਰੇਸ਼ਨ ਕੈਂਪ ਲਾਇਨਜ਼ ਕਲੱਬ ਆਦਮਪੁਰ ਤੇ ਲਾਇਨਜ਼ ਆਈ ਹਸਪਤਾਲ ਸੁਸਾਇਟੀ ਆਦਮਪੁਰ ਵਲੋਂ ਗੁਰਦੁਆਰਾ ਧਰਮਗੜ੍ਹ ਸਾਹਿਬ ਪਿੰਡ ਹੁੱਕੜਾਂ ਵਿਖੇ ਲਗਾਇਆ ਗਿਆ। ਕੈਂਪ ‘ਚ ਲਾਇਨਜ਼ ਆਈ ਹਸਪਤਾਲ ਆਦਮਪੁਰ ਦੇ ਮਾਹਿਰ ਡਾਕਟਰਾਂ ਦੀ ਟੀਮ ਵਲੋਂ ਮਰੀਜ਼ਾਂ ਦੀ ਜਾਂਚ ਕਰਕੇ ਉਨ੍ਹਾਂ ਨੂੰ ਮੁਫ਼ਤ ਦਵਾਈਆਂ ਦਿੱਤੀਆਂ ਗਈਆਂ, ਜਦਕਿ 31 ਮਰੀਜ਼ਾਂ ਦੀ ਮੁਫ਼ਤ ਆਪ੍ਰੇਸ਼ਨ ਲਈ ਚੋਣ ਕੀਤੀ ਗਈ। ਇਸ ਮੌਕੇ ਬਲਵੀਰ ਸਿੰਘ, ਜਤਿੰਦਰ ਸਿੰਘ ਰਾਣਾ ਖਾਲਸਾ ਮੁੱਖਲਿਆਣਾ, ਭੁਪਿੰਦਰ ਸਿੰਘ, ਸੁਖਵਿੰਦਰ ਸਿੰਘ, ਗੁਰਮੀਤ ਸਿੰਘ, ਸਿਮਰਪ੍ਰੀਤ ਸਿੰਘ, ਸਤਨਾਮ ਸਿੰਘ, ਕੁਲਦੀਪ ਕੌਰ, ਹਰਭਜਨ ਕੌਰ, ਸਤਨਾਮ ਸਿੰਘ, ਚਰਨ ਕੌਰ, ਸੋਹਣ ਸਿੰਘ, ਦਵਿੰਦਰ ਸਿੰਘ, ਕੁਲਵੰਤ ਕੌਰ, ਮੋਹਨ ਲਾਲ, ਬਲਵਿੰਦਰ ਕੌਰ, ਕਸ਼ਮੀਰ ਕੌਰ, ਲੀਲ੍ਹਾ ਰਾਣੀ, ਚਰਨਜੀਤ ਕੌਰ ਆਦਿ ਹਾਜ਼ਰ ਸਨ।