26-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-11-2026

ਸਿਲਵਰ ਓਕ ਇੰਟਰਨੈਸ਼ਨਲ ਸਕੂਲ ਦਾ ਸਾਲਾਨਾ ਇਨਾਮ ਵੰਡ ਸਮਾਗਮ ਭਲਕੇ ਏ.ਡੀ.ਜੀ.ਪੀ. ਪੰਜਾਬ ਅਰੁਣਪਾਲ ਸਿੰਘ ਹੋਣਗੇ ਮੁੱਖ ਮਹਿਮਾਨ

ਟਾਂਡਾ ਉੜਮੁੜ, 26 ਨਵੰਬਰ (ਭਗਵਾਨ ਸਿੰਘ ਸੈਣੀ)- ਇਲਾਕੇ ਦੀ ਪ੍ਰਮੁੱਖ ਸਿੱਖਿਆ ਸੰਸਥਾ ਸਿਲਵਰ ਓਕ ਇੰਟਰਨੈਸ਼ਨਲ ਸੀਨੀਅਰ ਸੈਕੰਡਰੀ ਸਕੂਲ ਵਲੋਂ ਆਪਣਾ ਸਾਲਾਨਾ ਇਨਾਮ ਵੰਡ ਅਤੇ ਸਭਿਆਚਾਰਕ ਸਮਾਗਮ 28 ਨਵੰਬਰ ਨੂੰ ਬੜੇ ਉਤਸ਼ਾਹ ਨਾਲ ਕਰਵਾਇਆ ਜਾ ਰਿਹਾ ਹੈ। ਇਸ ਸਮਾਗਮ ਨੂੰ ਯਾਦਗਾਰੀ ਬਣਾਉਣ ਲਈ ਸਕੂਲ ਪ੍ਰਬੰਧਕਾਂ, ਅਧਿਆਪਕਾਂ ਅਤੇ ਵਿਦਿਆਰਥੀਆਂ ਵਲੋਂ ਵਿਸ਼ੇਸ਼ ਤਿਆਰੀਆਂ ਕੀਤੀਆਂ ਜਾ ਰਹੀਆਂ ਹਨ।

ਚੇਅਰਮੈਨ ਤਰਲੋਚਨ ਸਿੰਘ 27-11-2026
ਟਾਂਡਾ ਉੜਮੁੜ, 26 ਨਵੰਬਰ (ਭਗਵਾਨ ਸਿੰਘ ਸੈਣੀ)- ਇਲਾਕੇ ਦੀ ਪ੍ਰਮੁੱਖ ਸਿੱਖਿਆ ਸੰਸਥਾ ਸਿਲਵਰ ਓਕ ਇੰਟਰਨੈਸ਼ਨਲ ਸੀਨੀਅਰ ਸੈਕੰਡਰੀ ਸਕੂਲ ਵਲੋਂ ਆਪਣਾ ਸਾਲਾਨਾ ਇਨਾਮ ਵੰਡ ਅਤੇ ਸਭਿਆਚਾਰਕ ਸਮਾਗਮ 28 ਨਵੰਬਰ ਨੂੰ ਬੜੇ ਉਤਸ਼ਾਹ ਨਾਲ ਕਰਵਾਇਆ ਜਾ ਰਿਹਾ ਹੈ। ਇਸ ਸਮਾਗਮ ਨੂੰ ਯਾਦਗਾਰੀ ਬਣਾਉਣ ਲਈ ਸਕੂਲ ਪ੍ਰਬੰਧਕਾਂ, ਅਧਿਆਪਕਾਂ ਅਤੇ ਵਿਦਿਆਰਥੀਆਂ ਵਲੋਂ ਵਿਸ਼ੇਸ਼ ਤਿਆਰੀਆਂ ਕੀਤੀਆਂ ਜਾ ਰਹੀਆਂ ਹਨ। ਇਸ ਸਬੰਧੀ ਜਾਣਕਾਰੀ ਦਿੰਦਿਆਂ ਸਕੂਲ ਦੇ ਚੇਅਰਮੈਨ ਤਰਲੋਚਨ ਸਿੰਘ ਅਤੇ ਪ੍ਰਿੰਸੀਪਲ ਮਨੀਸ਼ਾ ਸੰਗਰ ਨੇ ਦੱਸਿਆ ਕਿ ਸਮਾਗਮ ਵਿਚ ਪੰਜਾਬ ਪੁਲਿਸ ਦੇ ਐਡੀਸ਼ਨਲ ਡਾਇਰੈਕਟਰ ਜਨਰਲ ਆਫ਼ ਪੁਲਿਸ (ਏ.ਡੀ.ਜੀ.ਪੀ.) ਅਰੁਣਪਾਲ ਸਿੰਘ ਮੁੱਖ ਮਹਿਮਾਨ ਵਜੋਂ ਸ਼ਿਰਕਤ ਕਰਨਗੇ। ਇਸ ਮੌਕੇ ਉਹ ਪੜ੍ਹਾਈ, ਖੇਡਾਂ ਅਤੇ ਹੋਰ ਗਤੀਵਿਧੀਆਂ ਵਿਚ ਸ਼ਾਨਦਾਰ ਪ੍ਰਦਰਸ਼ਨ ਕਰਕੇ ਸਕੂਲ ਅਤੇ ਆਪਣੇ ਮਾਪਿਆਂ ਦਾ ਨਾਮ ਰੌਸ਼ਨ ਕਰਨ ਵਾਲੇ ਹੋਣਹਾਰ ਵਿਦਿਆਰਥੀਆਂ ਨੂੰ ਇਨਾਮ ਅਤੇ ਸਨਮਾਨ ਚਿੰਨ੍ਹ ਭੇਟ ਕਰਕੇ ਸਨਮਾਨਿਤ ਕਰਨਗੇ।
ਪਿਛਲੀ ਖ਼ਬਰ ਖੇਡਾਂ ਵਤਨ ਪੰਜਾਬ ਦੀਆਂ ਵਾਲੀਬਾਲ ਦੇ 50 ਤੋਂ 60 ਸਾਲ ਉਮਰ ’ਚ ਜ਼ਿਲ੍ਹੇ ਦੀ ਟੀਮ ਨੇ ਜਿੱਤਿਆ ਕਾਂਸੀ ਦਾ ਤਗਮਾ ਅਗਲੀ ਖ਼ਬਰ 33 ਲੱਖ ਰੁਪਏ ਦੀ ਠੱਗੀ ਮਾਰਨ ਦੇ ਦੋਸ਼ ’ਚ 2 ਮਾਮਲੇ ਦਰਜ, 2 ਨਾਮਜ਼ਦ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।