ਸਰ ਮਾਰਸ਼ਲ ਸਕੂਲ ਬੈਂਸ ਅਵਾਨ ਵਿਖੇ ਰਾਸ਼ਟਰੀ ਸੰਵਿਧਾਨ ਦਿਵਸ ਮਨਾਇਆ
ਟਾਂਡਾ ਉੜਮੁੜ, 26 ਨਵੰਬਰ (ਭਗਵਾਨ ਸਿੰਘ ਸੈਣੀ)- ਸਰ ਮਾਰਸ਼ਲ ਸਕੂਲ ਬੈਂਸ ਅਵਾਨ ਵਿਖੇ ਸਕੂਲ ਦੇ ਚੇਅਰਮੈਨ ਰਜਿੰਦਰ ਸਿੰਘ ਮਾਰਸ਼ਲ ਦੇ ਦਿਸ਼ਾ-ਨਿਰਦੇਸ਼ਾਂ ਅਤੇ ਪ੍ਰਿੰਸੀਪਲ ਕੁਲਵੀਰ ਸਿੰਘ ਦੀ ਯੋਗ ਅਗਵਾਈ ਹੇਠ ਰਾਸ਼ਟਰੀ ਸੰਵਿਧਾਨ ਦਿਵਸ ਬੜੇ ਉਤਸ਼ਾਹ ਨਾਲ ਮਨਾਇਆ ਗਿਆ। ਇਸ ਮੌਕੇ ਵਿਦਿਆਰਥੀਆਂ ਨੂੰ ਭਾਰਤੀ ਸੰਵਿਧਾਨ ਦੀ ਮਹੱਤਤਾ, ਨਾਗਰਿਕਾਂ ਦੇ ਮੌਲਿਕ ਅਧਿਕਾਰਾਂ ਅਤੇ ਸੰਵਿਧਾਨਕ ਕਰਤੱਵਾਂ ਬਾਰੇ ਜਾਣਕਾਰੀ ਦਿੱਤੀ ਗਈ।
ਟਾਂਡਾ ਉੜਮੁੜ, 26 ਨਵੰਬਰ (ਭਗਵਾਨ ਸਿੰਘ ਸੈਣੀ)- ਸਰ ਮਾਰਸ਼ਲ ਸਕੂਲ ਬੈਂਸ ਅਵਾਨ ਵਿਖੇ ਸਕੂਲ ਦੇ ਚੇਅਰਮੈਨ ਰਜਿੰਦਰ ਸਿੰਘ ਮਾਰਸ਼ਲ ਦੇ ਦਿਸ਼ਾ-ਨਿਰਦੇਸ਼ਾਂ ਅਤੇ ਪ੍ਰਿੰਸੀਪਲ ਕੁਲਵੀਰ ਸਿੰਘ ਦੀ ਯੋਗ ਅਗਵਾਈ ਹੇਠ ਰਾਸ਼ਟਰੀ ਸੰਵਿਧਾਨ ਦਿਵਸ ਬੜੇ ਉਤਸ਼ਾਹ ਨਾਲ ਮਨਾਇਆ ਗਿਆ। ਇਸ ਮੌਕੇ ਵਿਦਿਆਰਥੀਆਂ ਨੂੰ ਭਾਰਤੀ ਸੰਵਿਧਾਨ ਦੀ ਮਹੱਤਤਾ, ਨਾਗਰਿਕਾਂ ਦੇ ਮੌਲਿਕ ਅਧਿਕਾਰਾਂ ਅਤੇ ਸੰਵਿਧਾਨਕ ਕਰਤੱਵਾਂ ਬਾਰੇ ਜਾਣਕਾਰੀ ਦਿੱਤੀ ਗਈ। ਸਮਾਗਮ ਦੌਰਾਨ ਅਧਿਆਪਕਾਂ ਵਲੋਂ ਭਾਰਤੀ ਸੰਵਿਧਾਨ ਦੀ ਪ੍ਰਸਤਾਵਨਾ ਦੇ ਅਰਥ ਅਤੇ ਮਹੱਤਵ ਬਾਰੇ ਵਿਸਥਾਰ ਨਾਲ ਚਾਨਣਾ ਪਾਇਆ। ਵਿਦਿਆਰਥੀਆਂ ਨੂੰ ਦੱਸਿਆ ਗਿਆ ਕਿ ਭਾਰਤੀ ਸੰਵਿਧਾਨ ਦੇਸ਼ ਦੇ ਹਰੇਕ ਨਾਗਰਿਕ ਨੂੰ ਨਿਆਂ, ਆਜ਼ਾਦੀ, ਸਮਾਨਤਾ ਅਤੇ ਭਾਈਚਾਰੇ ਦੇ ਆਦਰਸ਼ਾਂ ਨਾਲ ਜੋੜਦਾ ਹੈ। ਇਸ ਦੇ ਨਾਲ ਹੀ ਸੰਵਿਧਾਨ ਦੇ ਨਿਰਮਾਣ ਦੀ ਪ੍ਰਕਿਰਿਆ, ਡਰਾਫਟਿੰਗ ਕਮੇਟੀ ਅਤੇ ਸੰਵਿਧਾਨ ਨਿਰਮਾਤਾਵਾਂ ਦੇ ਅਹਿਮ ਯੋਗਦਾਨ ਬਾਰੇ ਵੀ ਜਾਣੂੰ ਕਰਵਾਇਆ ਗਿਆ। ਇਸ ਮੌਕੇ ਸਮੂਹ ਸਟਾਫ਼ ਅਤੇ ਵਿਦਿਆਰਥੀਆਂ ਨੇ ਸੰਵਿਧਾਨ ਦੀ ਪ੍ਰਸਤਾਵਨਾ ਦਾ ਸਮੂਹਿਕ ਪਾਠ ਕਰਦਿਆਂ ਇਸ ਦੇ ਆਦਰਸ਼ਾਂ ਦੀ ਪਾਲਨਾ ਕਰਨ ਦਾ ਪ੍ਰਣ ਲਿਆ। ਇਸ ਮੌਕੇ ਵਿਦਿਆਰਥੀਆਂ ਦੀ ਰਚਨਾਤਮਿਕ ਪ੍ਰਤਿਭਾ ਨੂੰ ਉਤਸ਼ਾਹਿਤ ਕਰਨ ਲਈ ਪੋਸਟਰ ਮੇਕਿੰਗ ਮੁਕਾਬਲੇ ਵੀ ਕਰਵਾਏ ਗਏ, ਜਿਨ੍ਹਾਂ ਵਿਚ ਵੱਖ-ਵੱਖ ਜਮਾਤਾਂ ਦੇ ਵਿਦਿਆਰਥੀਆਂ ਨੇ ਉਤਸ਼ਾਹ ਨਾਲ ਭਾਗ ਲਿਆ। ਵਿਦਿਆਰਥੀਆਂ ਨੇ ਆਪਣੀ ਕਲਾ ਰਾਹੀਂ ਲੋਕਤੰਤਰ, ਏਕਤਾ , ਅਖੰਡਤਾ ਅਤੇ ਸੰਵਿਧਾਨਕ ਕਦਰਾਂ-ਕੀਮਤਾਂ ਨੂੰ ਖ਼ੂਬਸੂਰਤ ਢੰਗ ਨਾਲ ਪੇਸ਼ ਕੀਤਾ। ਇਸ ਮੌਕੇ ਪ੍ਰਿੰਸੀਪਲ ਕੁਲਵੀਰ ਸਿੰਘ ਨੇ ਵਿਦਿਆਰਥੀਆਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਇਕ ਚੰਗੇ ਅਤੇ ਜ਼ਿੰਮੇਵਾਰ ਨਾਗਰਿਕ ਬਣਨ ਲਈ ਸੰਵਿਧਾਨਕ ਅਧਿਕਾਰਾਂ ਦੀ ਜਾਣਕਾਰੀ ਹੋਣ ਦੇ ਨਾਲ-ਨਾਲ ਆਪਣੇ ਫ਼ਰਜ਼ਾਂ ਦੀ ਪਾਲਨਾ ਕਰਨਾ ਵੀ ਬੇਹੱਦ ਜ਼ਰੂਰੀ ਹੈ। ਇਸ ਮੌਕੇ ਵਾਈਸ ਚੇਅਰਮੈਨ ਕੁਲਵੰਤ ਸਿੰਘ ਮਾਰਸ਼ਲ ਸਮੇਤ ਸਕੂਲ ਦਾ ਸਮੂਹ ਸਟਾਫ਼ ਵਿਸ਼ੇਸ਼ ਤੌਰ ’ਤੇ ਹਾਜ਼ਰ ਸੀ।