26-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-11-2026

ਗੁਰਦੁਆਰਾ ਭਾਟ ਸਿੱਖ ਸਭਾ ਵਿਖੇ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਮਨਾਇਆ

ਹੁਸ਼ਿਆਰਪੁਰ, 26 ਨਵੰਬਰ (ਹਰਪ੍ਰੀਤ ਕੌਰ)-ਮੁਹੱਲਾ ਕਮਾਲਪੁਰ ਸਥਿਤ ਗੁਰਦੁਆਰਾ ਭਾਟ ਸਿੱਖ ਸਭਾ ਵਿਖੇ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪਾਵਨ ਪ੍ਰਕਾਸ਼ ਪੁਰਬ ਸ਼ਰਧਾ ਅਤੇ ਉਤਸ਼ਾਹ ਨਾਲ ਮਨਾਇਆ ਗਿਆ। ਇਸ ਪਵਿੱਤਰ ਮੌਕੇ ’ਤੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਰੱਖੇ ਗਏ ਪਾਠਾਂ ਦੇ ਭੋਗ ਪਾਏ ਗਏ।

ਅਜੀਤ ਡੈਸਕ 27-11-2026
ਹੁਸ਼ਿਆਰਪੁਰ, 26 ਨਵੰਬਰ (ਹਰਪ੍ਰੀਤ ਕੌਰ)-ਮੁਹੱਲਾ ਕਮਾਲਪੁਰ ਸਥਿਤ ਗੁਰਦੁਆਰਾ ਭਾਟ ਸਿੱਖ ਸਭਾ ਵਿਖੇ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪਾਵਨ ਪ੍ਰਕਾਸ਼ ਪੁਰਬ ਸ਼ਰਧਾ ਅਤੇ ਉਤਸ਼ਾਹ ਨਾਲ ਮਨਾਇਆ ਗਿਆ। ਇਸ ਪਵਿੱਤਰ ਮੌਕੇ ’ਤੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਰੱਖੇ ਗਏ ਪਾਠਾਂ ਦੇ ਭੋਗ ਪਾਏ ਗਏ। ਇਸ ਉਪਰੰਤ ਸਰਬੱਤ ਦੇ ਭਲੇ ਅਤੇ ਵਿਸ਼ਵ ਕਲਿਆਣ ਲਈ ਅਰਦਾਸ ਕੀਤੀ ਗਈ। ਅਰਦਾਸ ਤੋਂ ਬਾਅਦ ਗੁਰੂ ਕਾ ਅਤੁੱਟ ਲੰਗਰ ਵਰਤਾਇਆ ਗਿਆ। ਸਮਾਗਮ ਵਿੱਚ ਮੁੱਖ ਮਹਿਮਾਨ ਵਜੋਂ ਵਿਧਾਇਕ ਬ੍ਰਹਮ ਸ਼ੰਕਰ ਜਿੰਪਾ ਪਹੁੰਚੇ। ਉਨ੍ਹਾਂ ਨੇ ਸੰਗਤ ਨੂੰ ਸੰਬੋਧਨ ਕਰਦਿਆਂ ਗੁਰੂ ਨਾਨਕ ਦੇਵ ਜੀ ਦੀਆਂ ਸਿੱਖਿਆਵਾਂ ’ਤੇ ਚਾਨਣਾ ਪਾਇਆ। ਉਨ੍ਹਾਂ ਸਮੁੱਚੀ ਸੰਗਤ ਨੂੰ ਗੁਰੂ ਨਾਨਕ ਦੇਵ ਜੀ ਦੇ ਪਾਵਨ ਪ੍ਰਕਾਸ਼ ਪੁਰਬ ਦੀਆਂ ਵਧਾਈਆਂ ਦਿੱਤੀਆਂ। ਇਸ ਮੌਕੇ ਭਾਟ ਸਿੱਖ ਬਿਰਾਦਰੀ ਦੀ ਸਮੁੱਚੀ ਸੰਗਤ ਤੋਂ ਇਲਾਵਾ ਇਲਾਕੇ ਦੀਆਂ ਪ੍ਰਮੁੱਖ ਸ਼ਖ਼ਸੀਅਤਾਂ ਅਤੇ ਵੱਡੀ ਗਿਣਤੀ ਵਿੱਚ ਸ਼ਰਧਾਲੂ ਹਾਜ਼ਰ ਸਨ।
ਪਿਛਲੀ ਖ਼ਬਰ ਸੈਲਾ ਖ਼ੁਰਦ ਮੇਨ ਬਾਜ਼ਾਰ ’ਚ ਬੇਤਰਤੀਬੇ ਵਾਹਨ ਟ੍ਰੈਫ਼ਿਕ ਲਈ ਬਣੇ ਮੁਸੀਬਤ, ਲੋਕ ਪ੍ਰੇਸ਼ਾਨ ਅਗਲੀ ਖ਼ਬਰ ਸੰਵਿਧਾਨ ਦਿਵਸ ਸਾਨੂੰ ਆਪਣੇ ਸੰਵਿਧਾਨਕ ਅਧਿਕਾਰਾਂ ਅਤੇ ਫ਼ਰਜ਼ਾਂ ਦੀ ਯਾਦ ਦਿਵਾਉਂਦਾ ਹੈ-ਭੱਟੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।