26-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-11-2026

ਖੇਡਾਂ ’ਚ ਹੋਣਹਾਰ ਵਿਦਿਆਰਥੀਆਂ ਦੀਆਂ ਪ੍ਰਾਪਤੀਆਂ ਨੌਜਵਾਨਾਂ ਲਈ ਪ੍ਰੇਰਨਾਸ੍ਰੋਤ-ਜਿੰਪਾ ਵਿੱਦਿਆ ਮੰਦਰ ਸਕੂਲ ’ਚ ਖਿਡਾਰੀਆਂ ਨੂੰ ਕੀਤਾ ਸਨਮਾਨਿਤ

ਹੁਸ਼ਿਆਰਪੁਰ, 26 ਨਵੰਬਰ (ਬਲਜਿੰਦਰਪਾਲ ਸਿੰਘ,ਹਰਪ੍ਰੀਤ ਕੌਰ)-ਵਿਧਾਇਕ ਬ੍ਰਹਮ ਸ਼ੰਕਰ ਜਿੰਪਾ ਨੇ ਕਿਹਾ ਕਿ ਖੇਡਾਂ ਵਿਦਿਆਰਥੀਆਂ ਦੇ ਸਰਵਪੱਖੀ ਵਿਕਾਸ ਦਾ ਮਹੱਤਵਪੂਰਨ ਸਾਧਨ ਹਨ। ਸਿੱਖਿਆ ਦੇ ਨਾਲ-ਨਾਲ ਖੇਡਾਂ ਵਿਚ ਵੀ ਸ਼ਾਨਦਾਰ ਪ੍ਰਦਰਸ਼ਨ ਕਰਨ ਵਾਲੇ ਵਿਦਿਆਰਥੀ ਸਮਾਜ ਅਤੇ ਦੇਸ਼ ਦਾ ਮਾਣ ਵਧਾਉਂਦੇ ਹਨ।

ਅਜੀਤ ਡੈਸਕ 27-11-2026
ਹੁਸ਼ਿਆਰਪੁਰ, 26 ਨਵੰਬਰ (ਬਲਜਿੰਦਰਪਾਲ ਸਿੰਘ,ਹਰਪ੍ਰੀਤ ਕੌਰ)-ਵਿਧਾਇਕ ਬ੍ਰਹਮ ਸ਼ੰਕਰ ਜਿੰਪਾ ਨੇ ਕਿਹਾ ਕਿ ਖੇਡਾਂ ਵਿਦਿਆਰਥੀਆਂ ਦੇ ਸਰਵਪੱਖੀ ਵਿਕਾਸ ਦਾ ਮਹੱਤਵਪੂਰਨ ਸਾਧਨ ਹਨ। ਸਿੱਖਿਆ ਦੇ ਨਾਲ-ਨਾਲ ਖੇਡਾਂ ਵਿਚ ਵੀ ਸ਼ਾਨਦਾਰ ਪ੍ਰਦਰਸ਼ਨ ਕਰਨ ਵਾਲੇ ਵਿਦਿਆਰਥੀ ਸਮਾਜ ਅਤੇ ਦੇਸ਼ ਦਾ ਮਾਣ ਵਧਾਉਂਦੇ ਹਨ। ਅਜਿਹੇ ਪ੍ਰਤਿਭਾਸ਼ਾਲੀ ਖਿਡਾਰੀਆਂ ਦੀਆਂ ਪ੍ਰਾਪਤੀਆਂ ਹੋਰਨਾਂ ਨੌਜਵਾਨਾਂ ਨੂੰ ਵੀ ਖੇਡਾਂ ਪ੍ਰਤੀ ਪ੍ਰੇਰਿਤ ਕਰਦੀਆਂ ਹਨ। ਵਿਧਾਇਕ ਜਿੰਪਾ ਅੱਜ ਵਿਦਿਆ ਮੰਦਰ ਸੀਨੀਅਰ ਸੈਕੰਡਰੀ ਮਾਡਲ ਸਕੂਲ ਹੁਸ਼ਿਆਰਪੁਰ ਵਿਖੇ ਖੇਡਾਂ ਦੇ ਖੇਤਰ ਵਿਚ ਸ਼ਾਨਦਾਰ ਪ੍ਰਾਪਤੀਆਂ ਹਾਸਲ ਕਰਨ ਵਾਲੀਆਂ ਵਿਦਿਆਰਥਣਾਂ ਦੇ ਸਨਮਾਨ ਸਮਾਰੋਹ ਵਿਚ ਮੁੱਖ ਮਹਿਮਾਨ ਵਜੋਂ ਸੰਬੋਧਨ ਕਰ ਰਹੇ ਸਨ। ਇਸ ਮੌਕੇ ਮੇਅਰ ਪ੍ਰਵੀਨ ਸੈਣੀ ਵਿਸ਼ੇਸ਼ ਮਹਿਮਾਨ ਵਜੋਂ ਹਾਜ਼ਰ ਹੋਏ। ਸਕੂਲ ਦੇ ਪ੍ਰਧਾਨ ਅਨੁਰਾਗ ਸੂਦ ਨੇ ਦੱਸਿਆ ਕਿ ਸਕੂਲ ਦੀਆਂ ਵਿਦਿਆਰਥਣਾਂ ਨੇ ਵਾਲੀਬਾਲ ਅਤੇ ਬੀਚ ਵਾਲੀਬਾਲ ਵਿਚ ਅੰਡਰ-14, ਅੰਡਰ-17 ਅਤੇ ਅੰਡਰ-19 ਵਰਗਾਂ ਵਿਚ ਜ਼ਿਲ੍ਹਾ ਪੱਧਰ ’ਤੇ ਪਹਿਲਾ ਸਥਾਨ ਹਾਸਲ ਕੀਤਾ ਹੈ। ਰਾਜ ਪੱਧਰੀ ਬੀਚ ਵਾਲੀਬਾਲ ਮੁਕਾਬਲਿਆਂ ਵਿਚ ਅੰਡਰ-14 ਟੀਮ ਨੇ ਸੋਨ ਤਗਮਾ, ਅੰਡਰ-17 ਟੀਮ ਨੇ ਚਾਂਦੀ ਦਾ ਤਗਮਾ ਅਤੇ ਅੰਡਰ-19 ਟੀਮ ਨੇ ਕਾਂਸੀ ਦਾ ਤਗਮਾ ਪ੍ਰਾਪਤ ਕੀਤਾ। ਉਨ੍ਹਾਂ ਦੱਸਿਆ ਕਿ ਸੱਤਵੀਂ ਜਮਾਤ ਦੀਆਂ ਯਕਸ਼ਿਤਾ ਸ਼ਰਮਾ ਅਤੇ ਦੀਕਸ਼ਾ ਦੀ ਚੋਣ ਨੈਸ਼ਨਲ ਸਕੂਲ ਖੇਡਾਂ ਲਈ ਹੋਈ ਹੈ। ਯਕਸ਼ਿਤਾ ਸ਼ਰਮਾ ਅਤੇ ਅਨੂ ਦੀ ਚੋਣ ਬੀਚ ਵਾਲੀਬਾਲ ਦੇ ਰਾਸ਼ਟਰੀ ਪੱਧਰੀ ਕੈਂਪ ਲਈ ਹੋਈ ਹੈ। ਇਸ ਤੋਂ ਇਲਾਵਾ ਅੰਡਰ-19 ਵਰਗ ’ਚੋਂ ਮੀਨਾਕਸ਼ੀ ਸੋਨੀ ਅਤੇ ਜੰਨਤ ਡਡਵਾਲ ਦੀ ਚੋਣ ਵੀ ਬੀਚ ਵਾਲੀਬਾਲ ਕੈਂਪ ਲਈ ਕੀਤੀ ਗਈ ਹੈ। ਸਕੂਲ ਦੀ ਵਿਦਿਆਰਥਣ ਗੁਰਲੀਨ ਕੌਰ ਨੇ ਫ਼ਤਿਹਗੜ੍ਹ ਸਾਹਿਬ ਵਿਖੇ ਕਰਵਾਏ ਗਏ ਜੂਡੋ ਦੇ ਰਾਜ ਪੱਧਰੀ ਟੂਰਨਾਮੈਂਟ ਵਿਚ ਤੀਜਾ ਸਥਾਨ ਹਾਸਲ ਕੀਤਾ। ਇਸ ਮੌਕੇ ਸੇਵਾ ਮੁਕਤ ਡੀ.ਐੱਸ.ਓ. ਕੁਲਦੀਪ ਸਿੰਘ ਨੇ ਖਿਡਾਰੀਆਂ ਨੂੰ ਉਤਸ਼ਾਹਿਤ ਕਰਦਿਆਂ ਵਾਲੀਬਾਲ ਕਲੱਬ ਨੂੰ 35 ਹਜ਼ਾਰ ਰੁਪਏ ਦੀ ਰਾਸ਼ੀ ਭੇਟ ਕੀਤੀ। ਸਮਾਗਮ ’ਚ ਆਤਮਸੁਖ ਆਤਮਦੇਵ ਆਸ਼ਰਮ ਦੇ ਸੰਚਾਲਕ ਨਵਦੀਪ ਸੂਦ, ਸਕੂਲ ਦੇ ਜਨਰਲ ਸਕੱਤਰ ਡਾ. ਹਰਸ਼ਵਿੰਦਰ ਸਿੰਘ ਪਠਾਨੀਆ, ਕੌਂਸਲਰ ਰਾਜਾ, ਐੱਨ.ਆਰ.ਆਈ. ਹਰਜੀਤ ਸਿੰਘ ਗਿੱਲ, ਸੇਵਾਮੁਕਤ ਬੀ.ਐੱਸ.ਐੱਫ. ਕਮਾਂਡੈਂਟ ਚੰਚਲ ਸਿੰਘ, ਸੇਵਾਮੁਕਤ ਪ੍ਰਿੰਸੀਪਲ ਰਵੀ ਮਹਿਤਾ ਅਤੇ ਮਲਕੀਤ ਕੁਮਾਰ, ਲੈਕਚਰਾਰ ਰਾਜਵਿੰਦਰ ਕੌਰ, ਹਰਵਿੰਦਰ ਸਿੰਘ, ਵਾਲੀਬਾਲ ਇੰਚਾਰਜ ਗੁਰਪ੍ਰੀਤ ਕੌਰ, ਮਨੀਸ਼ਾ ਜੋਸ਼ੀ, ਮੋਨਿਕਾ ਨਾਰੰਗ ਅਤੇ ਪ੍ਰਿੰਸੀਪਲ ਸ਼ੋਭਾ ਰਾਣੀ ਆਦਿ ਹਾਜ਼ਰ ਸਨ।
ਪਿਛਲੀ ਖ਼ਬਰ ਸਵੀਪ ਗਤੀਵਿਧੀ ਤਹਿਤ ਬਿਰਧ ਆਸ਼ਰਮ ’ਚ ਬਜ਼ੁਰਗਾਂ ਨਾਲ ਕੀਤਾ ਸੰਵਾਦ ਅਗਲੀ ਖ਼ਬਰ ਸੈਲਾ ਖ਼ੁਰਦ ਮੇਨ ਬਾਜ਼ਾਰ ’ਚ ਬੇਤਰਤੀਬੇ ਵਾਹਨ ਟ੍ਰੈਫ਼ਿਕ ਲਈ ਬਣੇ ਮੁਸੀਬਤ, ਲੋਕ ਪ੍ਰੇਸ਼ਾਨ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।