ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਾਲਾਨਾ ਸਮਾਗਮ ਦੀ ਆਰੰਭਤਾ 29 ਤੋਂ-ਸੰਤ ਹਰਜਿੰਦਰ ਸਿੰਘ
ਭੰਗਾਲਾ, 26 ਨਵੰਬਰ (ਬਲਵਿੰਦਰਜੀਤ ਸਿੰਘ ਸੈਣੀ)- ਗੁਰਦੁਆਰਾ ਸਰਬ ਧਰਮ ਪ੍ਰਕਾਸ਼ ਮੰਝਪੁਰ ਵਿਖੇ ਧੰਨ-ਧੰਨ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਮਹਾਨ ਸਲਾਨਾ ਸਮਾਗਮ ਸਾਹਿਬ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਸਰਪ੍ਰਸਤੀ ਹੇਠ ਅਤੇ ਸੰਤ ਹਰਜਿੰਦਰ ਸਿੰਘ ਮੰਝਪੁਰ ਵਾਲਿਆਂ ਦੀ ਦੇਖ ਰੇਖ ਹੇਠ ਅਤੇ ਇਲਾਕਾ ਨਿਵਾਸੀ ਸੰਗਤਾਂ ਦੇ ਸਹਿਯੋਗ ਨਾਲ ਮਿਤੀ 29 ਨਵੰਬਰ 2026 ਦਿਨ ਐਤਵਾਰ ਬਹੁਤ ਸ਼ਰਧਾ ਭਾਵਨਾ ਨਾਲ ਆਰੰਭ ਕੀਤੀ ਜਾਵੇਗੀ। ਇਹ ਜਾਣਕਾਰੀ ਸਾਂਝੀ ਕਰਦੇ ਹੋਏ ਭਾਈ ਦਿਲਬਾਗ ਸਿੰਘ ਮੰਝਪੁਰ ਨੇ ਦੱਸਿਆ ਕਿ ਇਸ ਮਹਾਨ ਸਲਾਨਾ ਸਮਾਗਮ ਨੂੰ ਮੁੱਖ ਰੱਖਦੇ ਹੋਏ 29 ਨਵੰਬਰ ਤੋਂ ਲੜੀਵਾਰ ਸ੍ਰੀ ਅਖੰਡ ਪਾਠ ਸਾਹਿਬ ਨਿਰੰਤਰ ਚੱਲਦੇ ਰਹਿਣਗੇ।
ਅਜੀਤ ਡੈਸਕ
27-11-2026