ਸੰਜੀਵ ਗੁਪਤਾ ਭਾਰਤੀ ਜਨਤਾ ਪਾਰਟੀ ਟਰੈਡ ਸੈੱਲ ਦੇ ਸੁੂੁਬਾ ਕਾਰਜਕਾਰੀ ਮੈਂਬਰ ਬਣੇ
ਸੈਲਾ ਖੁਰਦ, 27 ਨਵੰਬਰ (ਹਰਵਿੰਦਰ ਸਿੰਘ ਬੰਗਾ)-ਭਾਰਤੀ ਜਨਤਾ ਪਾਰਟੀ ਦੇ ਟਰੈਡ ਸੈੱਲ ਪੰਜਾਬ ਨੇ ਪਾਰਟੀ ਪ੍ਰਤੀ ਸੇਵਾਵਾਂ ਨੂੰ ਦੇਖਦਿਆਂ ਸੰਜੀਵ ਗੁਪਤਾ ਨੂੰ ਟਰੈਡ ਸੈੱਲ ਦੇ ਸੂਬਾ ਕਾਰਜਕਾਰੀ ਮੈਂਬਰ ਨਿਯੁਕਤ ਕੀਤਾ ਹੈ। ਇਸ ਨਿਯੁਕਤੀ ’ਤੇ ਗੁਪਤਾ ਨੇ ਭਾਜਪਾ ਪੰਜਾਬ ਦੇ ਪ੍ਰਧਾਨ ਕੇਵਲ ਸਿੰਘ ਢਿੱਲੋਂ, ਸਾਬਕਾ ਰਾਜ ਸਭਾ ਮੈਂਬਰ ਅਵਿਨਾਸ਼ ਰਾਏ ਖੰਨਾ ਅਤੇ ਟਰੈਡ ਸੈੱਲ ਪੰਜਾਬ ਦੇ ਕਨਵੀਨਰ ਰਜਿੰਦਰ ਸਿੰਘ ਮਰਵਾਹਾ ਦਾ ਧੰਨਵਾਦ ਕਰਦਿਆਂ ਕਿਹਾ ਕਿ ਜੋ ਜ਼ਿੰਮੇਵਾਰੀ ਸੌਂਪੀ ਹੈ, ਉਹ ਉਸ ਨੂੰ ਪੂਰੀ ਇਮਾਨਦਾਰੀ ਨਾਲ ਨਿਭਾਉਣਗੇ।
ਅਜੀਤ ਡੈਸਕ
28-11-2026