28-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-11-2026

ਖਡਿਆਲਾ ਸੈਣੀਆਂ ਤੋਂ ਮਾਣਕਢੇਰੀ ਧੁੱਸੀ ਬੰਨ੍ਹ ਸਮੇਤ ਇਲਾਕੇ ਦੀਆਂ ਸੜਕਾਂ ਦਾ ਮੰਦਾ ਹਾਲ

ਸ਼ਾਮਚੁਰਾਸੀ, 27 ਨਵੰਬਰ (ਗੁਰਮੀਤ ਸਿੰਘ ਖ਼ਾਨਪੁਰੀ)-ਪੰਜਾਬ ਸਰਕਾਰ ਵਲੋਂ ਸੂਬੇ ਦੇ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕਰਨ ਅਤੇ ਪਿੰਡਾਂ ਨੂੰ ਸ਼ਹਿਰਾਂ ਨਾਲ ਜੋੜਨ ਲਈ ਸੜਕਾਂ ਦੇ ਨਿਰਮਾਣ ਤੇ ਨਵੀਨੀਕਰਨ ਦੇ ਦਾਅਵੇ ਕੀਤੇ ਜਾ ਰਹੇ ਹਨ, ਪਰ ਸ਼ਾਮਚੁਰਾਸੀ ਹਲਕੇ ਦੇ ਕਈ ਪਿੰਡਾਂ ’ਚ ਅੱਜ ਵੀ ਅਜਿਹੀਆਂ ਸੰਪਰਕ ਸੜਕਾਂ ਮੌਜੂਦ ਹਨ, ਜੋ ਕੱਚੀਆਂ ਹੋਣ ਕਾਰਨ ਲੋਕਾਂ ਲਈ ਮੁਸ਼ਕਿਲਾਂ ਦਾ ਕਾਰਨ ਬਣੀਆਂ ਹੋਈਆਂ ਹਨ। ਇਨ੍ਹਾਂ ਸੜਕਾਂ ਦੇ ਨਿਰਮਾਣ ਦੀ ਮੰਗ ਨੂੰ ਲੈ ਕੇ ਇਲਾਕਾ ਨਿਵਾਸੀਆਂ ਵਿਚ ਲੰਮੇ ਸਮੇਂ ਤੋਂ ਆਵਾਜ਼ ਉੱਠ ਰਹੀ ਹੈ।

ਪਿੰਡ ਸਹੋਤਾ ਤੋਂ ਧੁੱਗਾ ਤੇ ਬਡਾਲਾ ਪੱਕਾ ਪਿੰਡਾਂ ਨੂੰ ਜੋੜਦੀ ਕੱਚੀ ਸੰਪਰਕ ਸੜਕ। ਤਸਵੀਰ : ਖ਼ਾਨਪੁਰੀ 28-11-2026
ਸ਼ਾਮਚੁਰਾਸੀ, 27 ਨਵੰਬਰ (ਗੁਰਮੀਤ ਸਿੰਘ ਖ਼ਾਨਪੁਰੀ)-ਪੰਜਾਬ ਸਰਕਾਰ ਵਲੋਂ ਸੂਬੇ ਦੇ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕਰਨ ਅਤੇ ਪਿੰਡਾਂ ਨੂੰ ਸ਼ਹਿਰਾਂ ਨਾਲ ਜੋੜਨ ਲਈ ਸੜਕਾਂ ਦੇ ਨਿਰਮਾਣ ਤੇ ਨਵੀਨੀਕਰਨ ਦੇ ਦਾਅਵੇ ਕੀਤੇ ਜਾ ਰਹੇ ਹਨ, ਪਰ ਸ਼ਾਮਚੁਰਾਸੀ ਹਲਕੇ ਦੇ ਕਈ ਪਿੰਡਾਂ ’ਚ ਅੱਜ ਵੀ ਅਜਿਹੀਆਂ ਸੰਪਰਕ ਸੜਕਾਂ ਮੌਜੂਦ ਹਨ, ਜੋ ਕੱਚੀਆਂ ਹੋਣ ਕਾਰਨ ਲੋਕਾਂ ਲਈ ਮੁਸ਼ਕਿਲਾਂ ਦਾ ਕਾਰਨ ਬਣੀਆਂ ਹੋਈਆਂ ਹਨ। ਇਨ੍ਹਾਂ ਸੜਕਾਂ ਦੇ ਨਿਰਮਾਣ ਦੀ ਮੰਗ ਨੂੰ ਲੈ ਕੇ ਇਲਾਕਾ ਨਿਵਾਸੀਆਂ ਵਿਚ ਲੰਮੇ ਸਮੇਂ ਤੋਂ ਆਵਾਜ਼ ਉੱਠ ਰਹੀ ਹੈ। ਇਸ ਸਬੰਧੀ ਗੁਰਦੁਆਰਾ ਸਿੰਘ ਸਭਾ ਖ਼ਾਨਪੁਰ ਦੇ ਪ੍ਰਧਾਨ ਉਂਕਾਰ ਸਿੰਘ, ਸਮਾਜ ਸੇਵਕ ਜਸਵੰਤ ਸਿੰਘ ਅਤੇ ਕਿਸਾਨ ਆਗੂ ਬਲਜੀਤ ਸਿੰਘ ਹੈਪੀ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਜੇਕਰ ਇਨ੍ਹਾਂ ਅਹਿਮ ਸੰਪਰਕ ਮਾਰਗਾਂ ਨੂੰ ਪੱਕਾ ਕਰ ਦਿੱਤਾ ਜਾਵੇ ਤਾਂ ਨਾ ਸਿਰਫ਼ ਪਿੰਡਾਂ ਵਿਚਕਾਰ ਆਵਾਜਾਈ ਸੁਖਾਲੀ ਹੋਵੇਗੀ, ਸਗੋਂ ਕਿਸਾਨਾਂ, ਵਪਾਰੀਆਂ, ਵਿਦਿਆਰਥੀਆਂ ਅਤੇ ਆਮ ਲੋਕਾਂ ਨੂੰ ਵੀ ਵੱਡੀ ਰਾਹਤ ਮਿਲ ਸਕਦੀ ਹੈ। ਇਸ ਸਬੰਧੀ ਸਭ ਤੋਂ ਅਹਿਮ ਮੰਗ ਖਡਿਆਲਾ ਸੈਣੀਆਂ ਤੋਂ ਮਾਣਕਢੇਰੀ ਤੱਕ ਮਹਿੰਗਰੋਵਾਲ ਚੋਅ ਦੀ ਧੁੱਸੀ ’ਤੇ ਬਣੀ ਕੱਚੀ ਸੜਕ ਨੂੰ ਪੱਕਾ ਕਰਨ ਦੀ ਹੈ। ਇਲਾਕਾ ਨਿਵਾਸੀਆਂ ਅਨੁਸਾਰ ਜੇਕਰ ਇਸ ਧੁੱਸੀ ’ਤੇ ਪੱਕੀ ਸੜਕ ਦਾ ਨਿਰਮਾਣ ਕਰ ਦਿੱਤਾ ਜਾਵੇ ਤਾਂ ਇਸ ਰਸਤੇ ਰਾਹੀਂ ਭੋਗਪੁਰ ਤੱਕ ਸਿੱਧਾ ਪੱਕਾ ਸੜਕੀ ਸੰਪਰਕ ਕਾਇਮ ਹੋ ਸਕਦਾ ਹੈ। ਜ਼ਿਕਰਯੋਗ ਹੈ ਕਿ ਮਾਣਕਢੇਰੀ ਦੀ ਧੁੱਸੀ ਤੋਂ ਭੋਗਪੁਰ ਤੱਕ ਪੱਕੀ ਸੜਕ ਦਾ ਨਿਰਮਾਣ ਪਹਿਲਾਂ ਹੀ ਹੋ ਚੁੱਕਾ ਹੈ। ਅਜਿਹੇ ਵਿਚ ਖਡਿਆਲਾ ਸੈਣੀਆਂ ਤੋਂ ਮਾਣਕਢੇਰੀ ਤੱਕ ਬਾਕੀ ਰਹਿੰਦੇ ਕੱਚੇ ਹਿੱਸੇ ਨੂੰ ਪੱਕਾ ਕਰਨ ਨਾਲ ਦੋਵੇਂ ਪਾਸਿਆਂ ਦਾ ਸੰਪਰਕ ਜੁੜ ਸਕਦਾ ਹੈ ਅਤੇ ਇਸ ਦਾ ਲਾਭ ਦਰਜਨਾਂ ਪਿੰਡਾਂ ਦੇ ਲੋਕਾਂ ਨੂੰ ਮਿਲੇਗਾ। ਇਸ ਦਾ ਸਭ ਤੋਂ ਵੱਧ ਫ਼ਾਇਦਾ ਇਲਾਕੇ ਦੇ ਕਿਸਾਨਾਂ ਨੂੰ ਹੋਵੇਗਾ, ਕਿਉਂਕਿ ਇਨ੍ਹਾਂ ਪਿੰਡਾਂ ਵਿਚ ਵੱਡੇ ਪੱਧਰ ’ਤੇ ਗੰਨੇ ਦੀ ਕਾਸ਼ਤ ਕੀਤੀ ਜਾਂਦੀ ਹੈ ਅਤੇ ਕਿਸਾਨਾਂ ਨੂੰ ਆਪਣੀ ਫ਼ਸਲ ਭੋਗਪੁਰ ਖੰਡ ਮਿੱਲ ਤੱਕ ਪਹੁੰਚਾਉਣ ਲਈ ਆਵਾਜਾਈ ਦੀ ਲੋੜ ਪੈਂਦੀ ਹੈ। ਇਸ ਤੋਂ ਇਲਾਵਾ ਸ਼ਾਮਚੁਰਾਸੀ ਇਲਾਕੇ ਦੀਆਂ ਕਈ ਹੋਰ ਸੰਪਰਕ ਸੜਕਾਂ ਵੀ ਅਜੇ ਤੱਕ ਪੱਕੀਆਂ ਨਹੀਂ ਹੋ ਸਕੀਆਂ। ਇਨ੍ਹਾਂ ਵਿਚ ਪਿੰਡ ਨੰਦਾਚੌਰ ਤੋਂ ਫੱਤੋਵਾਲ, ਪਿੰਡ ਸਹੋਤਾ ਤੋਂ ਬਡਾਲਾ ਪੱਕਾ, ਪਿੰਡ ਖ਼ਾਨਪੁਰ ਤੋਂ ਧਾਮੀਆਂ ਨਰਿਆਲ, ਮੱਛਰੀਵਾਲ ਤੋਂ ਨੰਦਾਚੌਰ, ਮੂੰਡੀਆਂ ਜੱਟਾਂ ਤੋਂ ਕੋਟਲੀ ਬਾਵਾ ਦਾਸ ਅਤੇ ਨੰਦਾਚੌਰ ਡੇਰਾ ਬਾਬਾ ਸੁਖੇ ਸ਼ਾਹ ਤੋਂ ਮੂੰਡੀਆਂ ਰੰਘੜਾਂ, ਸਰਹਾਲਾ ਤੋਂ ਖ਼ਾਨਪੁਰ ਤੱਕ ਦੇ ਰਸਤੇ ਸ਼ਾਮਲ ਹਨ। ਮੀਂਹ ਪੈਣ ਨਾਲ ਰਸਤਿਆਂ ‘ਤੇ ਚਿੱਕੜ ਅਤੇ ਪਾਣੀ ਭਰ ਜਾਂਦਾ ਹੈ, ਜਿਸ ਕਾਰਨ ਦੋਪਹੀਆ ਵਾਹਨਾਂ ਅਤੇ ਹੋਰ ਛੋਟੇ ਵਾਹਨਾਂ ਦਾ ਲੰਘਣਾ ਮੁਸ਼ਕਲ ਹੋ ਜਾਂਦਾ ਹੈ। ਕਈ ਵਾਰ ਤਾਂ ਇਨ੍ਹਾਂ ਰਸਤਿਆਂ ਰਾਹੀਂ ਪਿੰਡਾਂ ਤੱਕ ਪਹੁੰਚਣਾ ਵੀ ਸੰਭਵ ਨਹੀਂ ਰਹਿੰਦਾ। ਇਸ ਦਾ ਸਿੱਧਾ ਅਸਰ ਪਿੰਡ ਵਾਸੀਆਂ ਦੀ ਰੋਜ਼ਾਨਾ ਜ਼ਿੰਦਗੀ ‘ਤੇ ਪੈਂਦਾ ਹੈ। ਕਿਸਾਨਾਂ ਨੂੰ ਆਪਣੇ ਖੇਤਾਂ ਤੱਕ ਜਾਣ, ਫ਼ਸਲਾਂ ਦੀ ਦੇਖਭਾਲ ਕਰਨ ਅਤੇ ਪਸ਼ੂਆਂ ਲਈ ਹਰਾ ਚਾਰਾ ਲਿਆਉਣ ਵਾਸਤੇ ਵੀ ਕਈ ਕਿੱਲੋਮੀਟਰ ਦਾ ਵਾਧੂ ਚੱਕਰ ਲਗਾਉਣਾ ਪੈਂਦਾ ਹੈ। ਇਸ ਸਬੰਧੀ ਇਲਾਕੇ ਦੇ ਮੋਹਤਬਰਾਂ ਅਤੇ ਸਬੰਧਿਤ ਪਿੰਡਾਂ ਦੇ ਵਸਨੀਕਾਂ ਨੇ ਪੰਜਾਬ ਸਰਕਾਰ, ਲੋਕ ਨਿਰਮਾਣ ਵਿਭਾਗ ਅਤੇ ਪੰਜਾਬ ਮੰਡੀ ਬੋਰਡ ਦੇ ਅਧਿਕਾਰੀਆਂ ਤੋਂ ਮੰਗ ਕੀਤੀ ਹੈ ਕਿ ਇਨ੍ਹਾਂ ਕੱਚੀਆਂ ਸੰਪਰਕ ਸੜਕਾਂ ਦਾ ਸਰਵੇਖਣ ਕਰਵਾਇਆ ਜਾਵੇ ਅਤੇ ਤਰਜੀਹ ਦੇ ਆਧਾਰ ‘ਤੇ ਇਨ੍ਹਾਂ ਦੇ ਨਿਰਮਾਣ ਲਈ ਵਿਸ਼ੇਸ਼ ਬਜਟ ਅਲਾਟ ਕੀਤਾ ਜਾਵੇ।
ਪਿਛਲੀ ਖ਼ਬਰ ਅਜਨੋਹਾ ਸਕੂਲ ਨੂੰ ਪ੍ਰੈਸ਼ਰ ਕੁੱਕਰ ਅਤੇ ਹੋਰ ਲੋੜੀਂਦਾ ਸਾਮਾਨ ਭੇਟ ਅਗਲੀ ਖ਼ਬਰ ਵਿਕਟੋਰੀਆ ਇੰਟਰਨੈਸ਼ਨਲ ਸਕੂਲ ਵਿਖੇ ‘ਫਨ ਸਪੋਰਟਸ ਡੇ’ ਮਨਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।