ਅਜਨੋਹਾ ਸਕੂਲ ਨੂੰ ਪ੍ਰੈਸ਼ਰ ਕੁੱਕਰ ਅਤੇ ਹੋਰ ਲੋੜੀਂਦਾ ਸਾਮਾਨ ਭੇਟ
ਕੋਟਫ਼ਤੂਹੀ, 27 ਨਵੰਬਰ (ਅਵਤਾਰ ਸਿੰਘ ਅਟਵਾਲ)-ਅਜਨੋਹਾ ਦੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਵਿਖੇ ਵਿਦਿਆਰਥੀਆਂ ਲਈ ਮਿਡ-ਡੇ-ਮੀਲ ਬਣਾਉਣ ਲਈ ਚਾਲੀ ਲੀਟਰ ਪ੍ਰੈਸ਼ਰ ਕੁੱਕਰ ਅਤੇ ਹੋਰ ਲੋੜੀਂਦਾ ਸਾਮਾਨ ਪਿੰਡ ਨਡਾਲੋਂ ਵਾਸੀ ਸਤਵੀਰ ਕੌਰ ਅਤੇ ਉਨ੍ਹਾਂ ਦੇ ਪਰਿਵਾਰ ਵਲੋਂ ਭੇਟ ਕੀਤਾ ਗਿਆ। ਇਸ ਮੌਕੇ ਸਕੂਲ ਪਿ੍ਰੰਸੀਪਲ ਅਤੇ ਸਮੂਹ ਸਟਾਫ਼ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਅਜਨੋਹਾ ਵੱਲੋਂ ਸਤਵੀਰ ਕੌਰ ਦਾ ਧੰਨਵਾਦ ਕਰਦਿਆਂ ਸਨਮਾਨ ਕੀਤਾ ਗਿਆ।
ਅਜੀਤ ਡੈਸਕ
28-11-2026