28-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-11-2026

ਵਿਧਾਇਕ ਜਿੰਪਾ ਵਲੋਂ ਬਹਾਦਰਪੁਰ ਬਾਹੀਆਂ ’ਚ ਸਕੂਲ ਦੇ ਕਮਰੇ ਦਾ ਉਦਘਾਟਨ

ਹੁਸ਼ਿਆਰਪੁਰ, 27 ਨਵੰਬਰ (ਬਲਜਿੰਦਰਪਾਲ ਸਿੰਘ)-ਪਿੰਡ ਬਹਾਦਰਪੁਰ ਬਾਹੀਆਂ ’ਚ ਵਿਕਾਸ ਕਾਰਜਾਂ ਨੂੰ ਨਵੀਂ ਗਤੀ ਦਿੰਦਿਆਂ ਵਿਧਾਇਕ ਬ੍ਰਹਮ ਸ਼ੰਕਰ ਜਿੰਪਾ ਨੇ ਪਿੰਡ ਦੇ ਸਰਕਾਰੀ ਸਕੂਲ ’ਚ 10 ਲੱਖ ਰੁਪਏ ਦੀ ਲਾਗਤ ਨਾਲ ਤਿਆਰ ਕੀਤੇ ਗਏ ਨਵੇਂ ਕਮਰੇ ਅਤੇ ਐਲ. ਈ.

ਇੰਸਪੈਕਟਰ ਬਲਜੀਤ ਸਿੰਘ ਸਹੋਤਾ ਅਤੇ ਨੈਨਸੀ ਸਹੋਤਾ ਪਿੰਡ ਭੂੰਨੋ (ਹੁਸ਼ਿਆਰਪੁਰ) ਨੇ ਵਿਆਹ ਦੀ 22ਵੀਂ ਵਰ੍ਹੇਗੰਢ ਮਨਾਈ। 28-11-2026
ਹੁਸ਼ਿਆਰਪੁਰ, 27 ਨਵੰਬਰ (ਬਲਜਿੰਦਰਪਾਲ ਸਿੰਘ)-ਪਿੰਡ ਬਹਾਦਰਪੁਰ ਬਾਹੀਆਂ ’ਚ ਵਿਕਾਸ ਕਾਰਜਾਂ ਨੂੰ ਨਵੀਂ ਗਤੀ ਦਿੰਦਿਆਂ ਵਿਧਾਇਕ ਬ੍ਰਹਮ ਸ਼ੰਕਰ ਜਿੰਪਾ ਨੇ ਪਿੰਡ ਦੇ ਸਰਕਾਰੀ ਸਕੂਲ ’ਚ 10 ਲੱਖ ਰੁਪਏ ਦੀ ਲਾਗਤ ਨਾਲ ਤਿਆਰ ਕੀਤੇ ਗਏ ਨਵੇਂ ਕਮਰੇ ਅਤੇ ਐਲ.ਈ.ਡੀ. ਦਾ ਉਦਘਾਟਨ ਕੀਤਾ। ਇਸ ਮੌਕੇ ਵਿਧਾਇਕ ਜਿੰਪਾ ਨੇ ਕਿਹਾ ਕਿ ਸਿੱਖਿਆ ਦੇ ਖੇਤਰ ’ਚ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕਰਨਾ ਅਤੇ ਸਰਕਾਰੀ ਸਕੂਲਾਂ ’ਚ ਪੜ੍ਹਨ ਵਾਲੇ ਬੱਚਿਆਂ ਨੂੰ ਬਿਹਤਰ ਸਹੂਲਤਾਂ ਮੁਹੱਈਆ ਕਰਵਾਉਣਾ ਉਨ੍ਹਾਂ ਦੀਆਂ ਤਰਜੀਹਾਂ ’ਚ ਸ਼ਾਮਿਲ ਹੈ। ਸਕੂਲਾਂ ’ਚ ਆਧੁਨਿਕ ਸਹੂਲਤਾਂ ਦਾ ਵਿਸਥਾਰ ਵਿਦਿਆਰਥੀਆਂ ਨੂੰ ਬਿਹਤਰ ਵਿੱਦਿਅਕ ਮਾਹੌਲ ਪ੍ਰਦਾਨ ਕਰਨ ਵਿਚ ਸਹਾਇਕ ਹੁੰਦਾ ਹੈ। ਉਨ੍ਹਾਂ ਕਿਹਾ ਕਿ ਸਰਕਾਰੀ ਸਕੂਲਾਂ ਦੇ ਵਿਕਾਸ ਅਤੇ ਸਿੱਖਿਆ ਦੀ ਗੁਣਵੱਤਾ ’ਚ ਸੁਧਾਰ ਲਈ ਲਗਾਤਾਰ ਯਤਨ ਕੀਤੇ ਜਾ ਰਹੇ ਹਨ। ਇਸ ਮੌਕੇ ਪਿੰਡ ਦੇ ਸਰਪੰਚ ਮੰਗੀ ਲਾਲ, ਬਲਾਕ ਸੰਮਤੀ ਮੈਂਬਰ ਮਹਿੰਦਰ ਪਾਲ, ਨੰਬਰਦਾਰ ਬਿੰਦੀ, ਰਾਜੇਸ਼ ਸੇਠੀ ਸਮੇਤ ਹੋਰ ਪਤਵੰਤੇ ਸੱਜਣ ਹਾਜ਼ਰ ਸਨ।
ਪਿਛਲੀ ਖ਼ਬਰ ‘ ਹਰ ਸ਼ੁੱਕਰਵਾਰ, ਡੇਂਗੂ ਤੇ ਵਾਰ’ ਮੁਹਿੰਮ ਤਹਿਤ ਪਿੰਡ ਮੱਕੋਵਾਲ ਵਿਖੇ ਡੇਂਗੂ ਲਾਰਵੇ ਦਾ ਕੀਤਾ ਨਿਰੀਖਣ ਅਗਲੀ ਖ਼ਬਰ ਹੁਸ਼ਿਆਰਪੁਰ ’ਚ ਦੂਸਰਾ ਹੁਸ਼ਿਆਰਪੁਰ ਓਪਨ ਸ਼ਤਰੰਜ ਮੁਕਾਬਲਾ ਕਰਵਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।