28-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-11-2026

ਸਰਕਾਰੀ ਹਾਈ ਸਕੂਲ ਦੇਹਰੀਵਾਲ ’ਚ ਸੂਬਾ ਪੱਧਰੀ ਵੇਟਲਿਫਟਿੰਗ ਮੁਕਾਬਲੇ ਅੱਜ ਤੋਂ

ਅੱਡਾ ਸਰਾਂ , 27 ਨਵੰਬਰ (ਮਸੀਤੀ)-ਸਰਕਾਰੀ ਹਾਈ ਸਕੂਲ ਦੇਹਰੀਵਾਲ ਦੇ ਵੇਟ ਲਿਫਟਿੰਗ ਸੈਂਟਰ ’ਚ ਪੰਜਾਬ ਸਕੂਲ ਸਿੱਖਿਆ ਬੋਰਡ ਅਤੇ ਖੇਡ ਵਿਭਾਗ ਵਲੋਂ ਜ਼ਿਲ੍ਹਾ ਵੇਟ ਲਿਫਟਿੰਗ ਐਸੋਸੀਏਸ਼ਨ ਦੇ ਸਹਿਯੋਗ ਨਾਲ ਸੂਬਾ ਪੱਧਰੀ ਵੇਟ ਲਿਫਟਿੰਗ ਮੁਕਾਬਲੇ 28 ਅਤੇ 29 ਨਵੰਬਰ ਨੂੰ ਕਰਵਾਏ ਜਾਣਗੇ। ਇਸ ਸਬੰਧੀ ਕੋਚ ਬਲਜਿੰਦਰ ਸਿੰਘ ਭਿੰਡਰ ਨੇ ਦੱਸਿਆ ਕਿ ਪੰਜਾਬ ਵੇਟ ਲਿਫਟਿੰਗ ਐਸੋਸੀਏਸ਼ਨ ਦੇ ਜਨਰਲ ਸਕੱਤਰ ਸੰਦੀਪ ਕੁਮਾਰ ਓਲੰਪੀਅਨ ਦੇ ਦਿਸ਼ਾ ਨਿਰਦੇਸ਼ਾਂ ਅਧੀਨ ਇਸ ਸੂਬਾਈ ਚੈਂਪੀਅਨਸ਼ਿਪ ਵਿਚ ਕੈਡਿਟ 9 ਤੋਂ 12 ਸਾਲ ਦੇ ਲੜਕੇ-ਲੜਕੀਆਂ 12 ਤੋਂ 14 ਸਾਲ ਦੇ ਲੜਕੇ ਲੜਕੀਆਂ, ਸਬ ਜੂਨੀਅਰ ਯੂਥ ਲੜਕੇ ਅਤੇ ਲੜਕੀਆਂ ਭਾਗ ਲੈਣਗੀਆਂ।

ਅਜੀਤ ਡੈਸਕ 28-11-2026
ਅੱਡਾ ਸਰਾਂ , 27 ਨਵੰਬਰ (ਮਸੀਤੀ)-ਸਰਕਾਰੀ ਹਾਈ ਸਕੂਲ ਦੇਹਰੀਵਾਲ ਦੇ ਵੇਟ ਲਿਫਟਿੰਗ ਸੈਂਟਰ ’ਚ ਪੰਜਾਬ ਸਕੂਲ ਸਿੱਖਿਆ ਬੋਰਡ ਅਤੇ ਖੇਡ ਵਿਭਾਗ ਵਲੋਂ ਜ਼ਿਲ੍ਹਾ ਵੇਟ ਲਿਫਟਿੰਗ ਐਸੋਸੀਏਸ਼ਨ ਦੇ ਸਹਿਯੋਗ ਨਾਲ ਸੂਬਾ ਪੱਧਰੀ ਵੇਟ ਲਿਫਟਿੰਗ ਮੁਕਾਬਲੇ 28 ਅਤੇ 29 ਨਵੰਬਰ ਨੂੰ ਕਰਵਾਏ ਜਾਣਗੇ। ਇਸ ਸਬੰਧੀ ਕੋਚ ਬਲਜਿੰਦਰ ਸਿੰਘ ਭਿੰਡਰ ਨੇ ਦੱਸਿਆ ਕਿ ਪੰਜਾਬ ਵੇਟ ਲਿਫਟਿੰਗ ਐਸੋਸੀਏਸ਼ਨ ਦੇ ਜਨਰਲ ਸਕੱਤਰ ਸੰਦੀਪ ਕੁਮਾਰ ਓਲੰਪੀਅਨ ਦੇ ਦਿਸ਼ਾ ਨਿਰਦੇਸ਼ਾਂ ਅਧੀਨ ਇਸ ਸੂਬਾਈ ਚੈਂਪੀਅਨਸ਼ਿਪ ਵਿਚ ਕੈਡਿਟ 9 ਤੋਂ 12 ਸਾਲ ਦੇ ਲੜਕੇ-ਲੜਕੀਆਂ 12 ਤੋਂ 14 ਸਾਲ ਦੇ ਲੜਕੇ ਲੜਕੀਆਂ, ਸਬ ਜੂਨੀਅਰ ਯੂਥ ਲੜਕੇ ਅਤੇ ਲੜਕੀਆਂ ਭਾਗ ਲੈਣਗੀਆਂ। ਉਨ੍ਹਾਂ ਦੱਸਿਆ ਕਿ ਇਸ ਮੁਕਾਬਲੇ ਵਿਚ ਜੇਤੂ ਖਿਡਾਰੀ ਕੌਮੀ ਮੁਕਾਬਲਿਆਂ ਵਿਚ ਭਾਗ ਲੈਣਗੇ। ਉਨ੍ਹਾਂ ਦੱਸਿਆ ਕਿ ਮੁਕਾਬਲਿਆਂ ਦੀਆਂ ਸਾਰੀਆਂ ਤਿਆਰੀਆਂ ਮੁਕੰਮਲ ਹੋ ਗਈਆਂ ਹਨ।
ਪਿਛਲੀ ਖ਼ਬਰ ਨਿਰਮਲ ਸਾਗਰ ਸਕੂਲ ’ਚ ਸੰਵਿਧਾਨ ਦਿਵਸ ਮਨਾਇਆ ਅਗਲੀ ਖ਼ਬਰ 6 ਦਸੰਬਰ ਨੂੰ ਹੋਣ ਵਾਲੀ ਪੰਥਕ ਕਾਨਫ਼ਰੰਸ ਨੂੰ ਲੈ ਕੇ ਵਰਕਰਾਂ ’ਚ ਭਾਰੀ ਉਤਸ਼ਾਹ - ਮਾ. ਮਸੀਤੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।