29-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-11-2026

ਯਾਦਗਾਰੀ ਹੋ ਨਿਬੜਿਆ ਸਾਹਿਬਜ਼ਾਦਾ ਅਜੀਤ ਸਿੰਘ ਸਕੂਲ ’ਚ ਵਿਰਾਸਤੀ ਅਤੇ ਐਡਮਿਸ਼ਨ ਮੇਲਾ

ਮਾਹਿਲਪੁਰ, 28 ਨਵੰਬਰ (ਰਜਿੰਦਰ ਸਿੰਘ)-ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਅਧੀਨ ਚਲ ਰਹੇ ਸਾਹਿਬਜ਼ਾਦਾ ਅਜੀਤ ਸਿੰਘ ਪਬਲਿਕ ਸਕੂਲ ਲੱਧੇਵਾਲ ਮਾਹਿਲਪੁਰ ਵਿਖੇ ਸੰਸਥਾ ਦੀ ਗੁਣਵੱਤਾ ਨੂੰ ਜਨਤਾ ਤੱਕ ਪਹੁੰਚਾਉਣ ਲਈ ਵਿਦਿਆਰਥੀਆਂ ਦੀ ਕਲਾ, ਪ੍ਰਤਿਭਾ ਅਤੇ ਸੱਭਿਆਚਾਰਕ ਵਿਰਾਸਤ ਨੂੰ ਉਤਸ਼ਾਹਿਤ ਕਰਨ ਦੇ ਉਦੇਸ਼ ਨਾਲ ਸੱਭਿਆਚਾਰਕ ਪ੍ਰੋਗਰਾਮ ਪ੍ਰਿੰ. ਰਾਜਵਿੰਦਰ ਕੌਰ ਦੀ ਦੇਖ ਰੇਖ ’ਚ ਕਰਵਾਇਆ ਗਿਆ।

ਅਜੀਤ ਡੈਸਕ 29-11-2026
ਮਾਹਿਲਪੁਰ, 28 ਨਵੰਬਰ (ਰਜਿੰਦਰ ਸਿੰਘ)-ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਅਧੀਨ ਚਲ ਰਹੇ ਸਾਹਿਬਜ਼ਾਦਾ ਅਜੀਤ ਸਿੰਘ ਪਬਲਿਕ ਸਕੂਲ ਲੱਧੇਵਾਲ ਮਾਹਿਲਪੁਰ ਵਿਖੇ ਸੰਸਥਾ ਦੀ ਗੁਣਵੱਤਾ ਨੂੰ ਜਨਤਾ ਤੱਕ ਪਹੁੰਚਾਉਣ ਲਈ ਵਿਦਿਆਰਥੀਆਂ ਦੀ ਕਲਾ, ਪ੍ਰਤਿਭਾ ਅਤੇ ਸੱਭਿਆਚਾਰਕ ਵਿਰਾਸਤ ਨੂੰ ਉਤਸ਼ਾਹਿਤ ਕਰਨ ਦੇ ਉਦੇਸ਼ ਨਾਲ ਸੱਭਿਆਚਾਰਕ ਪ੍ਰੋਗਰਾਮ ਪ੍ਰਿੰ. ਰਾਜਵਿੰਦਰ ਕੌਰ ਦੀ ਦੇਖ ਰੇਖ ’ਚ ਕਰਵਾਇਆ ਗਿਆ। ਸਮਾਗਮ ’ਚ ਠੇਕੇਦਾਰ ਸੁਰਿੰਦਰ ਸਿੰਘ ਭੁੱਲੇਵਾਲ ਰਾਠਾਂ ਮੈਂਬਰ ਸ਼੍ਰੋਮਣੀ ਕਮੇਟੀ, ਪ੍ਰੋ. ਅਪਿੰਦਰ ਸਿੰਘ ਮਾਹਿਲਪੁਰੀ ਮੁੱਖ ਮਹਿਮਾਨ ਸ਼ਾਮਿਲ ਹੋਏ ਜਦ ਕਿ ਪ੍ਰਧਾਨਗੀ ਸਮਾਜ ਸੇਵੀ ਮੋਹਨ ਸਿੰਘ ਹਵੇਲੀ, ਪ੍ਰਿੰ. ਗੁਰਿੰਦਰ ਕੌਰ ( ਮਲੂਕਾ ਬਠਿੰਡਾ), ਪ੍ਰਿੰ.ਆਸ਼ਾ ਸ਼ਰਮਾ ਕਿੰਗ ਐਡਵਰਡ ਸਕੂਲ, ਜਥੇਦਾਰ ਹਰਬੰਸ ਸਿੰਘ ઠ ਸਰਹਾਲਾ, ઠ ਸ਼ਸ਼ੀ ਬੰਗੜ ਵਾਇਸ ਪ੍ਰਧਾਨ ਨਗਰ ਪੰਚਾਇਤ, ਮਾ. ਅਰਵਿੰਦਰ ਸਿੰਘ ਹਵੇਲੀ, ਮੈਨੇਜਰ ਹਰਭਜਨ ਸਿੰਘ, ਸੁਖਦੇਵ ਸਿੰਘ ਨਡਾਲੋਂ, ਮੈਨੇਜਰ ਭੁਪਿੰਦਰ ਸਿੰਘ, ਸਾਬਕਾ ਸਕੱਤਰ ਰਣਬੀਰ ਸਿੰਘ ਨੇ ਸਾਂਝੇ ਤੌਰ ’ਤੇ ਕੀਤੀ। ਸਮਾਗਮ ਦੀ ਸ਼ੁਰੂਆਤ ਵਿਦਿਆਰਥੀਆਂ ਵਲੋਂ ਸੱਭਿਆਚਾਰਕ ਵੰਨਗੀਆਂ ਰਾਹੀਂ ਆਪਣੀ ਪ੍ਰਤਿਭਾ ਦਾ ਬਾਖ਼ੂਬੀ ਪ੍ਰਦਰਸ਼ਨ ਕਰਦੇ ਹੋਏ ਪੰਜਾਬੀ ਸੱਭਿਆਚਾਰ, ਲੋਕ-ਗੀਤਾਂ, ਲੋਕ-ਨਾਚਾਂ ਅਤੇ ਹੋਰ ਰੰਗਾਰੰਗ ਪੇਸ਼ਕਾਰੀਆਂ ਰਾਹੀ ਆਪਣੀ ਅਮੀਰ ਵਿਰਾਸਤ, ਪੰਜਾਬੀ ਮਾਂ-ਬੋਲੀ ਅਤੇ ਸੱਭਿਆਚਾਰ ਨਾਲ ਜੁੜੇ ਰਹਿਣ ਦਾ ਸੁਨੇਹਾ ਦਿੱਤਾ। ਇਸ ਮੌਕੇ ਤੇ ਡਾ. ਅੰਬੇਡਕਰ ਜਾਗ੍ਰਿਤੀ ਮੰਚ ਦੀ ਟੀਮ ਵੱਲੋਂ ઠ ਪ੍ਰਿੰ.ਰਾਜਵਿੰਦਰ ਕੌਰ ਦਾ ਵਿਸ਼ੇਸ਼ ਸਨਮਾਨ ਕੀਤਾ ਗਿਆ। ਇਸ ਮੌਕੇ ਠੇਕੇਦਾਰ ਸੁਰਿੰਦਰ ਸਿੰਘ ਭੁੱਲੇਵਾਲ ਰਾਠਾਂ ਵੱਲੋਂ ਇਕ ਲੱਖ ਰੁਪਏ ਅਤੇ ਮੋਹਣ ਸਿੰਘ ਹਵੇਲੀ ਵੱਲੋਂ 40 ਹਜਾਰ ਰੁਪਏ ਵਿਦਿਆਰਥੀਆਂ ਦੇ ਉਤਸ਼ਾਹ ਲਈ ਦਿੱਤੇ ਗਏ। ਇਸ ਮੌਕੇ ਮੈਡਮ ਚਰਨਜੀਤ ਕੌਰ ਜ਼ਿਲ੍ਹਾ ਪ੍ਰੀਸ਼ਦ ਮੈਂਬਰ, ਮਾਸਟਰ ਬਨਿੰਦਰ ਸਿੰਘ, ਪ੍ਰਿੰ.ਅਮਨਦੀਪ ਹੀਰਾ, ਇਕਬਾਲ ਸਿੰਘ ਖੇੜਾ, ਕੌਂਸਲਰ ਬਲਦੇਵ ਸਿੰਘ, ਮਨਜੀਤ ਕੌਰ, ਸਰਪੰਚ ਸੀਮਾ ਰਾਣੀ, ਐਲੂਮਨੀ ਐਸੋਸੀਏਸ਼ਨ ਦੇ ਵਾਈਸ ਪ੍ਰਧਾਨ ਗੁਰਜੀਤ ਸਿੰਘ, ਸਾਬਕਾ ਐਸ.ਡੀ.ਓ ਜਗਤਾਰ ਸਿੰਘ, ਮਨਵੀਰ ਸਿੰਘ, ਬਲਜਿੰਦਰ ਕੁਮਾਰ, ਗੁਰਲਾਟ ਸਿੰਘ, ਮਾ.ਬਲਵੀਰ ਸਿੰਘ ਕਹਾਰਪੁਰੀ, ਰਜਿੰਦਰ ਰਾਣਾ, ਜੁਝਾਰ ਸਿੰਘ ਨੰਗਲ ਖ਼ੁਰਦ, ਜਸਪ੍ਰੀਤ ਕੌਰ ਰਾਮਪੁਰ, ਮੈਡਮ ਸੰਦੀਪ ਕੌਰ, ਗੁਰਜੀਤ ਕੌਰ, ਹਰਜਿੰਦਰ ਸਿੰਘ, ਦਲਜਿੰਦਰ ਸਿੰਘ, ਕੇਵਲ ਕੁਮਾਰ, ਹਰਜਿੰਦਰ ਕੌਰ, ਰਾਜਵਿੰਦਰ ਕੌਰ, ਸੰਤੋਸ਼ ਬੈਂਸ, ਸ਼ਰਨਜੀਤ ਕੌਰ ਬੈਂਸ ਅਤੇ ਸਕੂਲ ਸਟਾਫ਼ ਤੇ ਮਾਪੇ ਹਾਜ਼ਰ ਸਨ।
ਪਿਛਲੀ ਖ਼ਬਰ ਭਲਕੇ ਬਿਜਲੀ ਸਪਲਾਈ ਬੰਦ ਰਹੇਗੀ ਅਗਲੀ ਖ਼ਬਰ ਸੁੰਦਰ ਸ਼ਾਮ ਅਰੋੜਾ ਦੀ ਅਗਵਾਈ ਹੇਠ ਟਕਸਾਲੀ ਕਾਂਗਰਸੀਆਂ ਨੇ 2027 ’ਚ ਕਾਂਗਰਸ ਦੀ ਸਰਕਾਰ ਬਣਾਉਣ ਦਾ ਲਿਆ ਸੰਕਲਪ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।