29-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-11-2026

ਵਿਧਾਇਕ ਘੁੰਮਣ ਨੇ ਤਲਵਾੜਾ ’ਚ 1.90 ਕਰੋੜ ਦੀ ਲਾਗਤ ਨਾਲ ਬਣਨ ਵਾਲੇ ਫਾਇਰ ਸਟੇਸ਼ਨ ਦਾ ਰੱਖਿਆ ਨੀਂਹ ਪੱਥਰ

ਤਲਵਾੜਾ, 28 ਨਵੰਬਰ (ਐਚ. ਐਸ.

ਅਜੀਤ ਡੈਸਕ 29-11-2026
ਤਲਵਾੜਾ, 28 ਨਵੰਬਰ (ਐਚ.ਐਸ.ਮਿੱਠੂ)-ਕੰਢੀ ਖੇਤਰ ਦੇ ਲੋਕਾਂ ਦੀ ਲੰਬੇ ਸਮੇਂ ਤੋਂ ਚੱਲ ਰਹੀ ਮੰਗ ਨੂੰ ਪੂਰਾ ਕਰਦਿਆਂ ਹਲਕਾ ਵਿਧਾਇਕ ਕਰਮਬੀਰ ਸਿੰਘ ਘੁੰਮਣ ਵਲੋਂ ਤਲਵਾੜਾ ਸ਼ਹਿਰ ਵਿਖੇ 1 ਕਰੋੜ 90 ਲੱਖ ਰੁਪਏ ਦੀ ਲਾਗਤ ਨਾਲ ਬਣਨ ਵਾਲੇ ਨਵੇਂ ਫਾਇਰ ਸਟੇਸ਼ਨ ਦਾ ਨੀਂਹ ਪੱਥਰ ਰੱਖਿਆ ਗਿਆ। ਇਸ ਪ੍ਰਾਜੈਕਟ ਨੂੰ ਤਲਵਾੜਾ ਅਤੇ ਸਮੁੱਚੇ ਕੰਢੀ ਖੇਤਰ ਲਈ ਅਹਿਮ ਸਹੂਲਤ ਵਜੋਂ ਦੇਖਿਆ ਜਾ ਰਿਹਾ ਹੈ, ਜਿਸ ਨਾਲ ਅੱਗ ਲੱਗਣ ਦੀਆਂ ਘਟਨਾਵਾਂ ਅਤੇ ਹੋਰ ਐਮਰਜੈਂਸੀ ਹਾਲਾਤਾਂ ਵਿਚ ਲੋਕਾਂ ਨੂੰ ਤੁਰੰਤ ਰਾਹਤ ਮਿਲ ਸਕੇਗੀ। ਇਸ ਮੌਕੇ ਵਿਧਾਇਕ ਘੁੰਮਣ ਨੇ ਕਿਹਾ ਕਿ ਇਲਾਕੇ ਦੀਆਂ ਲੰਬੇ ਸਮੇਂ ਤੋਂ ਅਣਗੌਲੀਆਂ ਰਹੀਆਂ ਮੰਗਾਂ ਨੂੰ ਪੂਰਾ ਕਰਨਾ ਅਤੇ ਸ਼ਹਿਰ ਦੇ ਵਿਕਾਸ ਨੂੰ ਨਵੀਂ ਦਿਸ਼ਾ ਦੇਣਾ ਉਨ੍ਹਾਂ ਦੀ ਤਰਜੀਹ ਹੈ। ਉਨ੍ਹਾਂ ਕਿਹਾ ਕਿ ਨਵੇਂ ਫਾਇਰ ਸਟੇਸ਼ਨ ਦੀ ਉਸਾਰੀ ਨਾਲ ਤਲਵਾੜਾ ਸ਼ਹਿਰ ਸਮੇਤ ਕੰਢੀ ਖੇਤਰ ਦੇ ਲੋਕਾਂ ਨੂੰ ਵੱਡੀ ਸਹੂਲਤ ਮਿਲੇਗੀ। ਇਲਾਕੇ ਦੇ ਲੋਕਾਂ ਵਲੋਂ ਇਸ ਪ੍ਰਾਜੈਕਟ ਨੂੰ ਲੋਕਾਂ ਦੀ ਸੁਰੱਖਿਆ ਨਾਲ ਜੁੜਿਆ ਅਹਿਮ ਕਦਮ ਮੰਨਿਆ ਜਾ ਰਿਹਾ ਹੈ। ਇਸ ਮੌਕੇ ਪ੍ਰਧਾਨ ਆਸ਼ੂ ਅਰੋੜਾ, ਵਿਕਰਾਂਤ ਜੋਤੀ, ਅੰਕੁਸ਼ ਸੂਦ, ਪਰਮਿੰਦਰ ਟੀਨੂ, ਜੋਗਿੰਦਰਪਾਲ ਛਿੰਦਾ, ਸ਼ਿਵਮ ਤਲੂਜਾ, ਪੁਸ਼ਪਿੰਦਰ ਜੋਗੀ, ਵਕੀਲ ਬਟਵਾਰਾ, ਸ਼ੰਭੂ ਦੱਤ, ਡਾਕਟਰ ਸੰਨੀ, ਰਵਿੰਦਰ ਕਮਾਹੀ, ਸੰਜੀਵ ਸੰਧੂ, ਸੁਰਜੀਵਨ ਤੁੰਗ, ਪ੍ਰੇਮ ਰਾਪੁਰ, ਗੌਰਵ ਸਵਾਰ, ਮਾਨ ਸਿੰਘ ਗੱਗੜ, ਜੱਸੀ ਭਵਨੋਰ, ਵਿਸ਼ਾਲ ਬ੍ਰਿੰਗਲੀ, ਪ੍ਰਿੰਸ ਗਿੱਲ, ਜੇਬੂ ਦਾਤਾਰਪੁਰ, ਡਾਕਟਰ ਸ਼ਿਵ ਦੱਤ, ਧਰਮਵੀਰ ਸ਼ਰਮਾ, ਕਾਲੂ ਸਰਪੰਚ ਆਦਿ ਹਾਜ਼ਰ ਸਨ।
ਪਿਛਲੀ ਖ਼ਬਰ ਖੇਡਾਂ ਵਤਨ ਪੰਜਾਬ ਦੀਆਂ 2026 ਦੀ ਸਟੇਟ ਸ਼ੂਟਿੰਗ ਚੈਂਪੀਅਨਸ਼ਿਪ ’ਚ ਵਾਰੀਅਰਜ਼ ਸ਼ੂਟਿੰਗ ਅਕੈਡਮੀ ਦੇ ਖਿਡਾਰੀਆਂ ਨੇ ਗੱਡੇ ਜਿੱ... ਅਗਲੀ ਖ਼ਬਰ ਬੀ.ਬੀ.ਐਮ.ਬੀ. ਹਸਪਤਾਲ ਤਲਵਾੜਾ ਵਿਖੇ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ ਤਹਿਤ ਮੁਫ਼ਤ ਇਲਾਜ ਦੀ ਸਹੂਲਤ ਉਪਲਬਧ - ਇੰਜ. ਰਕੇਸ਼...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।