28-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-11-2026

‘ ਬਾਲ ਵਿਆਹ’ ਵਿਰੁੱਧ ਜਾਗਰੂਕਤਾ ਕੈਂਪ ਲਗਾਇਆ

ਪੱਸੀ ਕੰਢੀ, 28 ਨਵੰਬਰ (ਜਗਤਾਰ ਸਿੰਘ ਰਜਪਾਲਮਾ)- ਸਿਵਲ ਸਰਜਨ ਹੁਸ਼ਿਆਰਪੁਰ ਡਾਕਟਰ ਮਨਦੀਪ ਕਮਲ ਦੇ ਦਿਸ਼ਾ-ਨਿਰਦੇਸ਼ਾਂ ਅਤੇ ਐਸ. ਐਮ.

ਅਜੀਤ ਡੈਸਕ 29-11-2026
ਪੱਸੀ ਕੰਢੀ, 28 ਨਵੰਬਰ (ਜਗਤਾਰ ਸਿੰਘ ਰਜਪਾਲਮਾ)- ਸਿਵਲ ਸਰਜਨ ਹੁਸ਼ਿਆਰਪੁਰ ਡਾਕਟਰ ਮਨਦੀਪ ਕਮਲ ਦੇ ਦਿਸ਼ਾ-ਨਿਰਦੇਸ਼ਾਂ ਅਤੇ ਐਸ.ਐਮ.ਓ. ਡਾਕਟਰ ਰੋਹਿਤ ਬਰੂਟਾ ਮੁੱਢਲਾ ਸਿਹਤ ਕੇਂਦਰ ਮੰਡ ਭੰਡੇਰ ਦੀ ਯੋਗ ਅਗਵਾਈ ਹੇਠ ਪਿੰਡ ਸੰਸਾਰਪੁਰ ਵਿਖੇ ‘ਬਾਲ ਵਿਆਹ’ ਵਿਰੁੱਧ ਜਾਗਰੂਕਤਾ ਕੈਂਪ ਲਗਾਇਆ ਗਿਆ। ਇਸ ਸਮੇਂ ਸਿਹਤ ਕਰਮਚਾਰੀ ਰਾਜੀਵ ਰੋਮੀ ਨੇ ਬਾਲ ਵਿਆਹ ਦੇ ਮਾੜੇ ਭਰਾਵਾਂ ਅਤੇ ਇਸ ਨੂੰ ਰੋਕਣ ਲਈ ਸਰਕਾਰ ਵਲੋਂ ਜੋ ਵਿਸ਼ੇਸ਼ ਉਪਰਾਲੇ ਕੀਤੇ ਗਏ ਹਨ, ਉਸ ਬਾਰੇ ਵਿਸਥਾਰ-ਪੂਰਵਕ ਜਾਣਕਾਰੀ ਦਿੱਤੀ। ਬਾਲ ਵਿਆਹ ਨਾ ਸਿਰਫ਼ ਇਕ ਕਾਨੂੰਨੀ ਅਪਰਾਧ ਹੈ, ਸਗੋਂ ਇਹ ਬੱਚਿਆਂ ਖ਼ਾਸ ਕਰਕੇ ਲੜਕੀਆਂ ਦੀ ਸਰੀਰਕ ਅਤੇ ਮਾਨਸਿਕ ਸਿਹਤ ਲਈ ਬਹੁਤ ਘਾਤਕ ਹੈ , ਘ ੱਟ ਉਮਰ ਵਿਚ ਵਿਆਹ ਹੋਣ ਕਾਰਨ ਕੂਪੋਸ਼ਣ ਅਨੀਮੀਆ ਅਤੇ ਜਨੇਪੇ ਦੌਰਾਨ ਮਾਂ ਅਤੇ ਬੱਚੇ ਦੀ ਜਾਨ ਨੂੰ ਗੰਭੀਰ ਖ਼ਤਰਾ ਬਣਿਆ ਰਹਿੰਦਾ ਹੈ। ਬਾਲ ਵਿਆਹ ਰੋਕਥਾਮ ਐਕਟ 2006 ਤਹਿਤ ਲੜਕੀ ਦੇ ਵਿਆਹ ਦੀ ਘੱਟ ਤੋਂ ਘੱਟ ਉਮਰ 18 ਸਾਲ ਅਤੇ ਲੜਕੇ ਦੀ 21 ਸਾਲ ਉਮਰ ਨਿਰਧਾਰਿਤ ਕੀਤੀ ਗਈ ਹੈ। ਇਸ ਕਾਨੂੰਨ ਦੀ ਉਲੰਘਣਾ ਕਰਨ ਵਾਲਿਆਂ, ਵਿਆਹ ਕਰਵਾਉਣ ਵਾਲੇ ਮਾਪਿਆਂ ਅਤੇ ਇਸ ਵਿਚ ਸ਼ਾਮਿਲ ਹੋਣ ਵਾਲਿਆਂ ਨੂੰ ਸਜ਼ਾ ਅਤੇ ਜ਼ੁਰਮਾਨਾ ਹੋ ਸਕਦਾ ਹੈ। ਅੰਤ ਵਿਚ ਹਾਜ਼ਰ ਲੋਕਾਂ ਨੂੰ ਅਪੀਲ ਕੀਤੀ ਗਈ ਕਿ ਉਹ ਸਮਾਜ ’ਚ ਇਸ ਕੁਰੀਤੀ ਨੂੰ ਖ਼ਤਮ ਕਰਨ ਲਈ ਅੱਗੇ ਆਉਣ ਅਤੇ ਕਿਤੇ ਵੀ ਬਾਲ ਵਿਆਹ ਹੁੰਦਾ ਨਜ਼ਰ ਆਵੇ ਤਾਂ ਤੁਰੰਤ ਪ੍ਰਸ਼ਾਸਨ ਨੂੰ ਸੂਚਿਤ ਕਰਨ । ਇਸ ਮੌਕੇ ਸਿਹਤ ਕਰਮਚਾਰੀ ਰਾਜੀਵ ਰੋਮੀ, ਏ.ਐਨ.ਐਮ. ਕਮਲੇਸ਼ ਦੇਵੀ, ਅਨੀਤਾ ਦੇਵੀ ਆਸ਼ਾ ਵਰਕਰ, ਬਬੀਤਾ ਕੁਮਾਰੀ, ਅਨੂ ਕੁਮਾਰੀ, ਤ੍ਰਿਪਤਾ ਕੁਮਾਰੀ, ਮਨਪ੍ਰੀਤ, ਨੀਲਮ ਕੁਮਾਰੀ, ਪ੍ਰਦੀਪ ਕੁਮਾਰ, ਕਪਿਲ ਦੇਵ ਆਦਿ ਪਿੰਡ ਵਾਸੀ ਹਾਜ਼ਰ ਸਨ।
ਪਿਛਲੀ ਖ਼ਬਰ ਅਕਾਲੀ-ਭਾਜਪਾ ਦੇ ਮੌਕਾਪ੍ਰਸਤ ਗੱਠਜੋੜ ਨੂੰ ਪੰਜਾਬ ਦੀ ਜਨਤਾ ਸਵੀਕਾਰ ਨਹੀਂ ਕਰੇਗੀ : ਐਡ. ਜੋਸ਼ੀ ਅਗਲੀ ਖ਼ਬਰ ਸੰਨ੍ਹੀ ਰਾਜਪੂਤ ਅਤੇ ਐਡਵੋਕੇਟ ਭੁਪਿੰਦਰ ਸਿੰਘ ਘੁੰਮਣ ਵਲੋਂ ਪ੍ਰਤਾਪ ਸਿੰਘ ਬਾਜਵਾ ਨਾਲ ਮੁਲਾਕਾਤ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।