ਸੱਤ ਸਾਲਾਂ ਬਾਅਦ ਬਣਨ ਲੱਗੀ ਮਾਣਕਢੇਰੀ ਤੋਂ ਬਹਿਰਾਮ ਸੜਕ ਦਾ ਕੰਮ ਅੱਧ ਵਿਚਾਲੇ ਰੁਕਿਆ, ਰਾਹਗੀਰ ਪ੍ਰੇਸ਼ਾਨ
ਟਾਂਡਾ ਉੜਮੁੜ, 29 ਨਵੰਬਰ (ਕੁਲਬੀਰ ਸਿੰਘ ਗੁਰਾਇਆ)- ਕੋਈ ਵੀ ਸਿਆਸੀ ਆਗੂ ਜਾਂ ਪ੍ਰਸ਼ਾਸਨਿਕ ਅਧਿਕਾਰੀ ਪਿੰਡਾਂ ਦੀਆਂ ਲਿੰਕ ਸੜਕਾਂ ਵੱਲ ਧਿਆਨ ਨਹੀਂ ਦਿੰਦਾ ਜਦਕਿ ਚੋਣਾਂ ਵੇਲੇ ਇਨ੍ਹਾਂ ਵੱਲੋਂ ਵੱਡੇ-ਵੱਡੇ ਵਿਕਾਸ ਕਾਰਜਾਂ ਦੇ ਦਾਅਵੇ ਕੀਤੇ ਜਾਂਦੇ ਹਨ। ਪਿੰਡਾਂ ਦੀਆਂ ਲਿੰਕ ਸੜਕਾਂ ਕਈ ਕਈ ਸਾਲ ਬਣਦੀਆਂ ਹੀ ਨਹੀਂ ਜੇਕਰ ਬਣਦੀਆਂ ਵੀ ਹਨ ਤਾਂ ਠੇਕੇਦਾਰ ਅਤੇ ਮਹਿਕਮੇ ਦੀ ਮਿਲੀਭੁਗਤ ਨਾਲ ਮਾੜੇ ਮਟੀਰੀਅਲ ਕਾਰਨ ਇਕ ਜਾਂ ਦੋ ਮਹੀਨਿਆਂ ਵਿਚ ਹੀ ਟੁੱਟ ਜਾਂਦੀਆਂ ਹਨ ਜਾਂ ਇਨ੍ਹਾਂ ਦਾ ਕੰਮ ਅੱਧ ਵਿਚਾਲੇ ਹੀ ਰੁਕ ਜਾਂਦਾ ਹੈ।
ਪ
ਪਿੰਡ ਮਾਣਕਢੇਰੀ ਤੋਂ ਬਹਿਰਾਮ ਸ਼ਰਿਸ਼ਤਾ ਅੱਧ ਵਿਚਾਲੇ ਛੱਡੀ ਸੜਕ ਦਾ ਦ੍ਰਿਸ਼। ਤਸਵੀਰ : ਗੁਰਾਇਆ
30-11-2026
ਟਾਂਡਾ ਉੜਮੁੜ, 29 ਨਵੰਬਰ (ਕੁਲਬੀਰ ਸਿੰਘ ਗੁਰਾਇਆ)- ਕੋਈ ਵੀ ਸਿਆਸੀ ਆਗੂ ਜਾਂ ਪ੍ਰਸ਼ਾਸਨਿਕ ਅਧਿਕਾਰੀ ਪਿੰਡਾਂ ਦੀਆਂ ਲਿੰਕ ਸੜਕਾਂ ਵੱਲ ਧਿਆਨ ਨਹੀਂ ਦਿੰਦਾ ਜਦਕਿ ਚੋਣਾਂ ਵੇਲੇ ਇਨ੍ਹਾਂ ਵੱਲੋਂ ਵੱਡੇ-ਵੱਡੇ ਵਿਕਾਸ ਕਾਰਜਾਂ ਦੇ ਦਾਅਵੇ ਕੀਤੇ ਜਾਂਦੇ ਹਨ। ਪਿੰਡਾਂ ਦੀਆਂ ਲਿੰਕ ਸੜਕਾਂ ਕਈ ਕਈ ਸਾਲ ਬਣਦੀਆਂ ਹੀ ਨਹੀਂ ਜੇਕਰ ਬਣਦੀਆਂ ਵੀ ਹਨ ਤਾਂ ਠੇਕੇਦਾਰ ਅਤੇ ਮਹਿਕਮੇ ਦੀ ਮਿਲੀਭੁਗਤ ਨਾਲ ਮਾੜੇ ਮਟੀਰੀਅਲ ਕਾਰਨ ਇਕ ਜਾਂ ਦੋ ਮਹੀਨਿਆਂ ਵਿਚ ਹੀ ਟੁੱਟ ਜਾਂਦੀਆਂ ਹਨ ਜਾਂ ਇਨ੍ਹਾਂ ਦਾ ਕੰਮ ਅੱਧ ਵਿਚਾਲੇ ਹੀ ਰੁਕ ਜਾਂਦਾ ਹੈ। ਇਹੀ ਹਾਲ ਹੈ ਪਿੰਡ ਮਾਣਕਢੇਰੀ ਤੋਂ ਬਹਿਰਾਮ ਸਰਿਸ਼ਤਾ ਨੂੰ ਜਾਂਦੀ ਸੜਕ ਦਾ ਇਸ ਦਾ ਨਿਰਮਾਣ ਕਾਰਜ ਅੱਧ ਵਿਚਾਲੇ ਰੁਕ ਜਾਣ ਕਾਰਨ ਇਲਾਕੇ ਦੇ ਲੋਕਾਂ ਅਤੇ ਰਾਹਗੀਰਾਂ ਨੂੰ ਭਾਰੀ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਹੈਰਾਨੀ ਦੀ ਗੱਲ ਇਹ ਹੈ ਕਿ ਲਗਭਗ ਸੱਤ ਸਾਲਾਂ ਦੇ ਲੰਬੇ ਇੰਤਜ਼ਾਰ ਤੋਂ ਬਾਅਦ ਇਸ ਸੜਕ ਦੇ ਨਿਰਮਾਣ ਦਾ ਕੰਮ ਸ਼ੁਰੂ ਹੋਇਆ ਸੀ, ਪਰ ਹੁਣ ਇਸ ਸੜਕ ਦਾ ਕੰਮ ਅਧੂਰਾ ਛੱਡ ਦਿੱਤਾ ਗਿਆ ਹੈ, ਜਿਸ ਕਾਰਨ ਲੋਕਾਂ ਵਿੱਚ ਭਾਰੀ ਰੋਸ ਪਾਇਆ ਜਾ ਰਿਹਾ ਹੈ। ਸੜਕ ’ਤੇ ਪੱਥਰ ਅਤੇ ਬੱਜਰੀ ਖਿੱਲਰੀ ਹੋਣ ਕਾਰਨ ਦੋ ਪਹੀਆ ਵਾਹਨ ਚਾਲਕਾਂ ਅਤੇ ਹੋਰ ਰਾਹਗੀਰਾਂ ਨੂੰ ਲੰਘਣ ਸਮੇਂ ਕਾਫੀ ਦਿੱਕਤ ਆ ਰਹੀ ਹੈ। ਵਾਹਨਾਂ ਦੀ ਆਵਾਜਾਈ ਦੌਰਾਨ ਉੱਡਦੇ ਪੱਥਰ ਰਾਹਗੀਰਾਂ ਨੂੰ ਲੱਗ ਰਹੇ ਹਨ, ਜਿਸ ਕਾਰਨ ਕਿਸੇ ਵੀ ਸਮੇਂ ਕੋਈ ਅਣਸੁਖਾਵੀਂ ਘਟਨਾ ਵਾਪਰਨ ਦਾ ਖ਼ਦਸ਼ਾ ਬਣਿਆ ਹੋਇਆ ਹੈ। ਖ਼ਾਸ ਕਰਕੇ ਮੋਟਰਸਾਈਕਲ ਅਤੇ ਸਕੂਟਰ ਸਵਾਰਾਂ ਲਈ ਇਹ ਰਸਤਾ ਮੁਸੀਬਤ ਬਣਿਆ ਹੋਇਆ ਹੈ। ਇਲਾਕਾ ਨਿਵਾਸੀਆਂ ਦਾ ਕਹਿਣਾ ਹੈ ਕਿ ਇਸ ਸੜਕ ਦੀ ਮਾੜੀ ਹਾਲਤ ਕਾਰਨ ਉਹ ਪਿਛਲੇ ਲੰਬੇ ਸਮੇਂ ਤੋਂ ਪ੍ਰੇਸ਼ਾਨੀਆਂ ਝੱਲ ਰਹੇ ਸਨ। ਲੋਕਾਂ ਨੂੰ ਉਮੀਦ ਸੀ ਕਿ ਸੱਤ ਸਾਲਾਂ ਬਾਅਦ ਸ਼ੁਰੂ ਹੋਇਆ ਸੜਕ ਦਾ ਨਿਰਮਾਣ ਕਾਰਜ ਮੁਕੰਮਲ ਹੋਣ ਨਾਲ ਉਨ੍ਹਾਂ ਨੂੰ ਰਾਹਤ ਮਿਲੇਗੀ, ਪਰ ਕੰਮ ਅੱਧ ਵਿਚਾਲੇ ਰੁਕਣ ਕਾਰਨ ਲੋਕਾਂ ਦੀਆਂ ਉਮੀਦਾਂ ’ਤੇ ਪਾਣੀ ਫਿਰ ਗਿਆ ਹੈ। ਇਲਾਕਾ ਵਾਸੀਆਂ ਨੇ ਪ੍ਰਸ਼ਾਸਨ ਤੋਂ ਮੰਗ ਕੀਤੀ ਹੈ ਕਿ ਅੱਧ ਵਿਚਾਲੇ ਰੁਕੀ ਸੜਕ ਨੂੰ ਜਲਦ ਮੁਕੰਮਲ ਕੀਤਾ ਜਾਵੇ।