30-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-11-2026

‘ ਸ਼ੀਸ਼ ਮਹਿਲ’ ਵਿਵਾਦ ਨੇ ਕੇਜਰੀਵਾਲ ਦੀ ਝੂਠੀ ਸਾਦਗੀ ਦਾ ਪਰਦਾਫਾਸ਼ ਕੀਤਾ- ਨਿਤਿਨ ਨੰਨੂ

ਹੁਸ਼ਿਆਰਪੁਰ, 29 ਨਵੰਬਰ (ਬਲਜਿੰਦਰਪਾਲ ਸਿੰਘ)- ਭਾਰਤੀ ਜਨਤਾ ਪਾਰਟੀ ਦੇ ਜ਼ਿਲ੍ਹਾ ਪ੍ਰਧਾਨ ਨਿਤਿਨ ਗੁਪਤਾ ਨੰਨੂ ਨੇ ਅਹੁਦੇਦਾਰਾਂ ਤੇ ਵਰਕਰਾਂ ਦੀ ਮੀਟਿੰਗ ਦੌਰਾਨ ਕਿਹਾ ਕਿ ‘ਸ਼ੀਸ਼ ਮਹਿਲ’ ਵਿਵਾਦ ਨੇ ਆਮ ਆਦਮੀ ਪਾਰਟੀ (ਆਪ) ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਵੱਲੋਂ ਪਹਿਨੇ ਗਏ ‘ਆਮ ਆਦਮੀ’ ਦੇ ਨਕਾਬ ਨੂੰ ਪੂਰੀ ਤਰ੍ਹਾਂ ਉਤਾਰ ਦਿੱਤਾ ਹੈ। ਇਸ ਨਾਲ ਦਿੱਲੀ ਅਤੇ ਪੰਜਾਬ ਦੇ ਲੋਕਾਂ ਸਾਹਮਣੇ ਉਨ੍ਹਾਂ ਦੇ ਦੋਹਰੇ ਮਾਪਦੰਡ ਉਜਾਗਰ ਹੋ ਗਏ ਹਨ।

ਅਜੀਤ ਡੈਸਕ 30-11-2026
ਹੁਸ਼ਿਆਰਪੁਰ, 29 ਨਵੰਬਰ (ਬਲਜਿੰਦਰਪਾਲ ਸਿੰਘ)- ਭਾਰਤੀ ਜਨਤਾ ਪਾਰਟੀ ਦੇ ਜ਼ਿਲ੍ਹਾ ਪ੍ਰਧਾਨ ਨਿਤਿਨ ਗੁਪਤਾ ਨੰਨੂ ਨੇ ਅਹੁਦੇਦਾਰਾਂ ਤੇ ਵਰਕਰਾਂ ਦੀ ਮੀਟਿੰਗ ਦੌਰਾਨ ਕਿਹਾ ਕਿ ‘ਸ਼ੀਸ਼ ਮਹਿਲ’ ਵਿਵਾਦ ਨੇ ਆਮ ਆਦਮੀ ਪਾਰਟੀ (ਆਪ) ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਵੱਲੋਂ ਪਹਿਨੇ ਗਏ ‘ਆਮ ਆਦਮੀ’ ਦੇ ਨਕਾਬ ਨੂੰ ਪੂਰੀ ਤਰ੍ਹਾਂ ਉਤਾਰ ਦਿੱਤਾ ਹੈ। ਇਸ ਨਾਲ ਦਿੱਲੀ ਅਤੇ ਪੰਜਾਬ ਦੇ ਲੋਕਾਂ ਸਾਹਮਣੇ ਉਨ੍ਹਾਂ ਦੇ ਦੋਹਰੇ ਮਾਪਦੰਡ ਉਜਾਗਰ ਹੋ ਗਏ ਹਨ। ਇਸ ਮੌਕੇ ਹਲਕਾ ਸ਼ਾਮਚੁਰਾਸੀ ਦੀ ਇੰਚਾਰਜ ਤੇ ਸਾਬਕਾ ਮੰਤਰੀ ਬੀਬੀ ਮਹਿੰਦਰ ਕੌਰ ਜੋਸ਼ ਵਿਸ਼ੇਸ਼ ਤੌਰ ’ਤੇ ਹਾਜ਼ਰ ਸਨ। ਇਸ ਮੌਕੇ ਨਿਤਿਨ ਗੁਪਤਾ ਨੰਨੂੰ ਨੇ ਕਿਹਾ ਕਿ ਉਨ੍ਹਾਂ ਕਿਹਾ ਕਿ ਭਾਜਪਾ ਦਾ ਦੋਸ਼ ਹੈ ਕਿ ਕਰਦਾਤਾਵਾਂ ਦੇ ਲਗਭਗ 59 ਕਰੋੜ ਰੁਪਏ ਸ਼ਾਨਦਾਰ ਝੂਮਰਾਂ, ਪਰਦਿਆਂ ਅਤੇ ਮਾਡਿਊਲਰ ਰਸੋਈ ਵਰਗੀਆਂ ਸਹੂਲਤਾਂ ’ਤੇ ਖ਼ਰਚ ਕੀਤੇ ਗਏ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਨੂੰ ਆਪਣੀ ਪ੍ਰਮੁੱਖ ‘ਤੀਰਥ ਯਾਤਰਾ ਯੋਜਨਾ’ ਦੀ ਤਰਜ਼ ’ਤੇ ‘ਸ਼ੀਸ਼ ਮਹਿਲ’ ਦੇ ਦਰਸ਼ਨ ਕਰਵਾਉਣ ਲਈ ਵੀ ਇੱਕ ਤੀਰਥ ਯਾਤਰਾ ਸ਼ੁਰੂ ਕਰਨੀ ਚਾਹੀਦੀ ਹੈ, ਕਿਉਂਕਿ ਆਮ ਆਦਮੀ ਪਾਰਟੀ ਦੇ ਵਰਕਰਾਂ ਲਈ ਅਰਵਿੰਦ ਕੇਜਰੀਵਾਲ ਦਾ ‘ਸ਼ੀਸ਼ ਮਹਿਲ’ ਕਿਸੇ ਤੀਰਥ ਸਥਾਨ ਤੋਂ ਘੱਟ ਨਹੀਂ ਹੈ। ਇਸ ਨਾਲ ਪੰਜਾਬ ਦੇ ਲੋਕਾਂ ਨੂੰ ਵੀ ਇਹ ਦੇਖਣ ਦਾ ਮੌਕਾ ਮਿਲੇਗਾ ਕਿ ਉਨ੍ਹਾਂ ਦੇ ਪੈਸੇ ਦੀ ਵਰਤੋਂ ਕਿਸ ਤਰ੍ਹਾਂ ਕੀਤੀ ਗਈ। ਉਨ੍ਹਾਂ ਕਿਹਾ ਕਿ ਕੌਮੀ ਰਾਜਧਾਨੀ ਤੋਂ ਨਕਾਰ ਦਿੱਤੇ ਜਾਣ ਤੋਂ ਬਾਅਦ ‘ਆਪ’ ਦੀ ਲੀਡਰਸ਼ਿਪ ਨੇ ਹੁਣ ਪੰਜਾਬ ਨੂੰ ਆਪਣੀਆਂ ਨਿੱਜੀ ਐਸ਼ੋ-ਆਰਾਮ ਦੀਆਂ ਗਤੀਵਿਧੀਆਂ ਦਾ ਕੇਂਦਰ ਬਣਾ ਲਿਆ ਹੈ। ਉਨ੍ਹਾਂ ਕਿਹਾ ਕਿ ਪੰਜਾਬ ਕਿਸੇ ਦੀ ਨਿੱਜੀ ਜਾਗੀਰ ਨਹੀਂ ਹੈ। ਉਨ੍ਹਾਂ ਕਿਹਾ ਕਿ ਕਿਸੇ ਨੂੰ ਵੀ ਪੰਜਾਬੀਆਂ ਦੀ ਖ਼ੂਨ-ਪਸੀਨੇ ਦੀ ਕਮਾਈ ਨੂੰ ਆਪਣਾ ਨਿੱਜੀ ਖ਼ਜ਼ਾਨਾ ਸਮਝਣ ਦੀ ਇਜਾਜ਼ਤ ਨਹੀਂ ਦਿੱਤੀ ਜਾਵੇਗੀ। ਉਨ੍ਹਾਂ ਕਿਹਾ ਕਿ ਆਪ ਸਰਕਾਰ ਨੂੰ ਸੂਬੇ ’ਤੇ ਲਗਾਤਾਰ ਵਧ ਰਹੇ ਭਾਰੀ ਕਰਜ਼ੇ ਅਤੇ ਝੂਠੇ ਇਸ਼ਤਿਹਾਰਾਂ ’ਤੇ ਖ਼ਰਚ ਕੀਤੇ ਗਏ ਕਰੋੜਾਂ ਰੁਪਏ ਦਾ ਹਿਸਾਬ ਦੇਣਾ ਹੋਵੇਗਾ। ਇਸ ਮੌਕੇ ਹਲਕਾ ਸ਼ਾਮਚੁਰਾਸੀ ਦੀ ਇੰਚਾਰਜ ਤੇ ਸਾਬਕਾ ਮੰਤਰੀ ਬੀਬੀ ਮਹਿੰਦਰ ਕੌਰ ਜੋਸ਼ੀ ਸਮੇਤ ਹੋਰ ਅਹੁਦੇਦਾਰ ਤੇ ਵਰਕਰ ਹਾਜ਼ਰ ਸਨ।
ਪਿਛਲੀ ਖ਼ਬਰ ਸ੍ਰੀ ਸੁਖਮਨੀ ਸਾਹਿਬ ਨਿਸ਼ਕਾਮ ਸੇਵਾ ਸੁਸਾਇਟੀ ਨੇ ਲੋੜਵੰਦ ਪਰਿਵਾਰਾਂ ਦੀਆਂ ਲੜਕੀਆਂ ਦੇ ਅਨੰਦ ਕਾਰਜ ਕਰਵਾਏ ਅਗਲੀ ਖ਼ਬਰ ਸੱਤ ਸਾਲਾਂ ਬਾਅਦ ਬਣਨ ਲੱਗੀ ਮਾਣਕਢੇਰੀ ਤੋਂ ਬਹਿਰਾਮ ਸੜਕ ਦਾ ਕੰਮ ਅੱਧ ਵਿਚਾਲੇ ਰੁਕਿਆ, ਰਾਹਗੀਰ ਪ੍ਰੇਸ਼ਾਨ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।