ਰਕੇਸ਼ ਕੁਮਾਰ ਸ਼੍ਰੋਮਣੀ ਅਕਾਲੀ ਦਲ (ਬ) ਵਪਾਰ ਸੈੱਲ ਦੇ ਹਲਕਾ ਹੁਸ਼ਿਆਰਪੁਰ ਦੇ ਪ੍ਰਧਾਨ ਬਣੇ
ਹੁਸ਼ਿਆਰਪੁਰ, 29 ਨਵੰਬਰ (ਬਲਜਿੰਦਰਪਾਲ ਸਿੰਘ)- ਸ਼੍ਰੋਮਣੀ ਅਕਾਲੀ ਦਲ ਵੱਲੋਂ ਪਾਰਟੀ ਦੇ ਜਥੇਬੰਦਕ ਢਾਂਚੇ ਨੂੰ ਮਜ਼ਬੂਤ ਕਰਨ ਦੀ ਲੜੀ ਤਹਿਤ ਪ੍ਰਸਿੱਧ ਵਪਾਰੀ ਰਕੇਸ਼ ਕੁਮਾਰ ਨੂੰ ਵਿਧਾਨ ਸਭਾ ਹਲਕਾ ਹੁਸ਼ਿਆਰਪੁਰ ਦੇ ਵਪਾਰ ਸੈੱਲ ਦਾ ਹਲਕਾ ਪ੍ਰਧਾਨ ਨਿਯੁਕਤ ਕੀਤਾ ਗਿਆ ਹੈ। ਇਹ ਨਿਯੁਕਤੀ ਸ਼੍ਰੋਮਣੀ ਅਕਾਲੀ ਦਲ ਵਪਾਰ ਸੈੱਲ ਦੇ ਜ਼ਿਲ੍ਹਾ ਪ੍ਰਧਾਨ ਸਰਬਜੀਤ ਸਾਬੀ ਵੱਲੋਂ ਜ਼ਿਲ੍ਹਾ ਪ੍ਰਧਾਨ ਅਤੇ ਹਲਕਾ ਇੰਚਾਰਜ ਸੰਜੀਵ ਤਲਵਾੜ ਦੀ ਸਹਿਮਤੀ ਨਾਲ ਕੀਤੀ ਗਈ।
ਅਜੀਤ ਡੈਸਕ
30-11-2026