ਸਾਇੰਸ ਕਾਲਜ ਜਗਰਾਉਂ ਵਿਖੇ ਵੋਟ ਦੇ ਅਧਿਕਾਰ ਬਾਰੇ ਜਾਗਰੂਕ ਕਰਨ ਲਈ ਕੈਂਪ ਲਗਾਇਆ
ਜ਼ਿਲ੍ਹਾ ਇੰਚਾਰਜ ਬਿਕਰਮਜੀਤ ਸਿੰਘ ਥਿੰਦ ਨੇ ਮੁੱਖ ਮਹਿਮਾਨ ਵਜੋਂ ਕੀਤੀ ਸ਼ਿਰਕਤ
ਜਗਰਾਉਂ, 1 ਸਤੰਬਰ (ਸ਼ਮਸ਼ੇਰ ਸਿੰਘ ਗਾਲਿਬ)-ਸਨਮਤੀ ਸਰਕਾਰੀ ਸਾਇੰਸ ਅਤੇ ਖੋਜ ਕਾਲਜ ਜਗਰਾਉਂ ਵਿਖੇ ਕਾਲਜ ਡਾਇਰੈਕਟਰ ਡਾ: ਸੁਮੀਤ ਬਰਾੜ ਦੀ ਅਗਵਾਈ ਹੇਠ ਪ੍ਰੋ: ਪਰਮਿੰਦਰ ਸਿੰਘ ਦੁਆਰਾ ਵੋਟ ਕੈਂਪ ਦਾ ਆਯੋਜਨ ਕੀਤਾ ਗਿਆ। ਇਸ ਮੌਕੇ ਮੁੱਖ ਮਹਿਮਾਨ ਵਜੋਂ ਬਿਕਰਮਜੀਤ ਸਿੰਘ ਥਿੰਦ ਇੰਚਾਰਜ ਜ਼ਿਲ੍ਹਾ ਲੁਧਿਆਣਾ ਐੱਨ.
ਜਗਰਾਉਂ, 1 ਸਤੰਬਰ (ਸ਼ਮਸ਼ੇਰ ਸਿੰਘ ਗਾਲਿਬ)-ਸਨਮਤੀ ਸਰਕਾਰੀ ਸਾਇੰਸ ਅਤੇ ਖੋਜ ਕਾਲਜ ਜਗਰਾਉਂ ਵਿਖੇ ਕਾਲਜ ਡਾਇਰੈਕਟਰ ਡਾ: ਸੁਮੀਤ ਬਰਾੜ ਦੀ ਅਗਵਾਈ ਹੇਠ ਪ੍ਰੋ: ਪਰਮਿੰਦਰ ਸਿੰਘ ਦੁਆਰਾ ਵੋਟ ਕੈਂਪ ਦਾ ਆਯੋਜਨ ਕੀਤਾ ਗਿਆ। ਇਸ ਮੌਕੇ ਮੁੱਖ ਮਹਿਮਾਨ ਵਜੋਂ ਬਿਕਰਮਜੀਤ ਸਿੰਘ ਥਿੰਦ ਇੰਚਾਰਜ ਜ਼ਿਲ੍ਹਾ ਲੁਧਿਆਣਾ ਐੱਨ.ਐੱਮ.ਐੱਮ ਨੇ ਸ਼ਿਰਕਤ ਕੀਤੀ। ਇਸ ਮੌਕੇ ਕਾਲਜ ਵਿਦਿਆਰਥੀਆਂ ਦੁਆਰਾ ਪੋਸਟਰ ਬਣਾ ਕੇ ਵੋਟ ਦੀ ਮਹੱਤਤਾ ’ਤੇ ਚਾਨਣਾ ਪਾਇਆ ਗਿਆ। ਇਸ ਮੌਕੇ ਵਿਦਿਆਰਥੀਆਂ ਦੁਆਰਾ ਰੈਲੀ ਕੱਢੀ ਗਈ ਜਿਸ ਵਿੱਚ ਉਨ੍ਹਾਂ ਨੇ ਹੱਥ ਵਿੱਚ ਤਖ਼ਤੀਆਂ ਫੜ੍ਹ ਕੇ ਵੋਟ ਦੇ ਹੱਕਾਂ ਬਾਰੇ ਜਾਗਰੂਕ ਕੀਤਾ। ਇਸ ਮੌਕੇ ਬਿਕਰਮਜੀਤ ਸਿੰਘ ਥਿੰਦ ਨੇ ਵਿਦਿਆਰਥੀਆਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਵੋਟ ਲੋਕਤੰਤਰ ਦੀ ਸਭ ਤੋਂ ਵੱਡੀ ਤਾਕਤ ਹੈ ਅਤੇ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਯੋਗ ਨਾਗਰਿਕ ਦਾ ਵੋਟਰ ਵਜੋਂ ਰਜਿਸਟਰ ਹੋਣਾ ਬਹੁਤ ਜ਼ਰੂਰੀ ਹੈ। ਉਨ੍ਹਾਂ ਕਿਹਾ ਕਿ ਨੌਜਵਾਨ ਦੇਸ਼ ਦੇ ਲੋਕਤੰਤਰ ਦਾ ਮਹੱਤਵਪੂਰਨ ਹਿੱਸਾ ਹਨ ਅਤੇ ਉਨ੍ਹਾਂ ਨੂੰ ਆਪਣੇ ਅਧਿਕਾਰਾਂ ਪ੍ਰਤੀ ਜਾਗਰੂਕ ਕਰਨਾ ਸਮੇਂ ਦੀ ਲੋੜ ਹੈ। ਜ਼ਿਲ੍ਹਾ ਇੰਚਾਰਜ ਥਿੰਦ ਨੇ ਕਿਹਾ ਕਿ ਵੋਟ ਦੇ ਰਾਹੀਂ ਲੋਕ ਆਪਣੇ ਪ੍ਰਤੀਨਿਧੀ ਚੁਣਦੇ ਹਨ ਤੇ ਸਰਕਾਰ ਬਣਾਉਣ ਵਿੱਚ ਆਪਣਾ ਯੋਗਦਾਨ ਪਾਉਂਦੇ ਹਨ। ਹਰ ਨਾਗਰਿਕ ਨੂੰ ਆਪਣੇ ਵੋਟ ਦੇ ਅਧਿਕਾਰ ਦੀ ਸਹੀ ਵਰਤੋਂ ਕਰਨੀ ਚਾਹੀਦੀ ਹੈ। ਇਸ ਪ੍ਰੋਗਰਾਮ ਵਿੱਚ ਮਾ: ਪਰਮਿੰਦਰ ਸਿੰਘ ਵਾਈਸ ਕੋਆਰਡੀਨੇਟਰ ਹਲਕਾ ਜਗਰਾਉਂ, ਐਡਵੋਕੇਟ ਜਰਨੈਲ ਸਿੰਘ ਖਹਿਰਾ, ਕੈਪਟਨ ਜਗਦੇਵ ਸਿੰਘ, ਗੁਰਪ੍ਰਤਾਪ ਸਿੰਘ ਥਿੰਦ, ਜਸ਼ਨਪ੍ਰੀਤ ਸਿੰਘ, ਲਵਪ੍ਰੀਤ ਸਿੰਘ ਸੈਂਟੀ, ਪ੍ਰੋ: ਅਮੀਤ ਰਾਣਾ, ਪ੍ਰੋ. ਆਕਾਸ਼ਦੀਪ ਕੌਰ, ਪ੍ਰੋ. ਦਾਨਿਸ਼ ਪੁਰੀ, ਕਾਲਜ ਕੌਂਸਲ ਪ੍ਰੋ. ਨਿਧੀ ਮਹਾਜਨ, ਡਾ: ਸਰਬਦੀਪ ਕੌਰ ਸਿੱਧੂ, ਪ੍ਰੋ: ਸੁਮੀਤ ਸੋਨੀ, ਡਾ: ਕਰਮਦੀਪ ਕੌਰ ਸਮੇਤ ਅਧਿਆਪਕ ਹਾਜ਼ਰ ਹੋਏ।