26 ਦੀ ਛਪਾਰ ਕਾਨਫਰੰਸ ’ਚ ਜ਼ਿਲ੍ਹਾ ਲੁਧਿਆਣਾ ਦਿਹਾਤੀ ਅਧੀਨ ਪੈਂਦੇ ਹਲਕਿਆਂ ਤੋਂ ਅਕਾਲੀ ਵਰਕਰ ਤੇ ਸਮੱਰਥਕ ਸ਼ਮੂਲੀਅਤ ਕਰਨਗੇ ਕਾਨਫਰੰਸ ਦੀ ਸਫ਼ਲਤਾ ਲਈ ਅਕਾਲੀਆਂ ’ਚ ਭਾਰੀ ਉਤਸ਼ਾਹ- ਜ਼ਿਲ੍ਹਾ ਪ੍ਰਧਾਨ ਚੰਦ ਸਿੰਘ ਡੱਲਾ
ਰਾਏਕੋਟ, 1 ਸਤੰਬਰ (ਬਲਵਿੰਦਰ ਸਿੰਘ ਲਿੱਤਰ) ਮਾਲਵਾ ਖੇਤਰ ਦੇ ਪ੍ਰਸਿੱਧ ਮੇਲਾ ਛਪਾਰ ਦੌਰਾਨ ਹੋਣ ਵਾਲੀ ਸ਼੍ਰੋਮਣੀ ਅਕਾਲੀ ਦਲ (ਬਾਦਲ) ਦੀ ਸਿਆਸੀ ਕਾਨਫਰੰਸ ਅਗਾਮੀ ਵਿਧਾਨ ਸਭਾ ਚੋਣਾਂ ਲਈ ਪਾਰਟੀ ਦੀ ਮਜ਼ਬੂਤ ਨੀਂਹ ਰੱਖੇਗੀ। ਇਸ ਸਬੰਧੀ ਪ੍ਰਗਟਾਵਾ ਸ਼੍ਰੋਮਣੀ ਅਕਾਲੀ ਦਲ ਜ਼ਿਲ੍ਹਾ ਲੁਧਿਆਣਾ ਦਿਹਾਤੀ ਦੇ ਪ੍ਰਧਾਨ ਚੰਦ ਸਿੰਘ ਡੱਲਾ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕੀਤਾ।
ਅਜੀਤ ਡੈਸਕ
02-09-2026