03-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-09-2026

ਪ੍ਰਾਈਵੇਟ ਸਕੂਲੀ ਬੱਸਾਂ ਦਾ ਅੱਜ ਰਹੇਗਾ ਚੱਕਾ ਜਾਮ

ਜਗਰਾਉਂ, 2 ਸਤੰਬਰ (ਸ਼ਮਸ਼ੇਰ ਸਿੰਘ ਗਾਲਿਬ)-ਵੱਖ-ਵੱਖ ਮੰਗਾਂ ਨੂੰ ਲੈ ਕੇ ਪ੍ਰਾਈਵੇਟ ਸਕੂਲ ਬੱਸ ਚਾਲਕਾਂ ਵੱਲੋਂ ਅੱਜ ਪੰਜਾਬ ਭਰ ਵਿੱਚ ਚੱਕਾ ਜਾਮ ਕਰਨ ਦਾ ਐਲਾਨ ਕੀਤਾ ਗਿਆ ਹੈ। ਬੱਸ ਚਾਲਕਾਂ ਦੀ ਹੜਤਾਲ ਕਾਰਨ ਸਕੂਲੀ ਬੱਚਿਆਂ ਦੀ ਪੜ੍ਹਾਈ ਪ੍ਰਭਾਵਿਤ ਹੋਵੇਗੀ, ਜਦਕਿ ਸਕੂਲ ਆਮ ਵਾਂਗ ਖੁੱਲ੍ਹੇ ਰਹਿਣਗੇ।

ਅਜੀਤ ਡੈਸਕ 03-09-2026
ਜਗਰਾਉਂ, 2 ਸਤੰਬਰ (ਸ਼ਮਸ਼ੇਰ ਸਿੰਘ ਗਾਲਿਬ)-ਵੱਖ-ਵੱਖ ਮੰਗਾਂ ਨੂੰ ਲੈ ਕੇ ਪ੍ਰਾਈਵੇਟ ਸਕੂਲ ਬੱਸ ਚਾਲਕਾਂ ਵੱਲੋਂ ਅੱਜ ਪੰਜਾਬ ਭਰ ਵਿੱਚ ਚੱਕਾ ਜਾਮ ਕਰਨ ਦਾ ਐਲਾਨ ਕੀਤਾ ਗਿਆ ਹੈ। ਬੱਸ ਚਾਲਕਾਂ ਦੀ ਹੜਤਾਲ ਕਾਰਨ ਸਕੂਲੀ ਬੱਚਿਆਂ ਦੀ ਪੜ੍ਹਾਈ ਪ੍ਰਭਾਵਿਤ ਹੋਵੇਗੀ, ਜਦਕਿ ਸਕੂਲ ਆਮ ਵਾਂਗ ਖੁੱਲ੍ਹੇ ਰਹਿਣਗੇ। ਅਜਿਹੇ ਹਾਲਾਤ ਵਿੱਚ ਬੱਚਿਆਂ ਨੂੰ ਸਕੂਲ ਪਹੁੰਚਾਉਣ ਅਤੇ ਵਾਪਸ ਘਰ ਲਿਆਉਣ ਦੀ ਜ਼ਿੰਮੇਵਾਰੀ ਮਾਪਿਆਂ ਸਿਰ ਹੋਵੇਗੀ। ਬੱਸ ਸੇਵਾ ਬੰਦ ਹੋਣ ਕਾਰਨ ਸਵੇਰ ਵੇਲੇ ਮਾਪਿਆਂ ਨੂੰ ਬੱਚਿਆਂ ਨੂੰ ਆਪਣੇ ਵਾਹਨਾਂ ਰਾਹੀਂ ਸਕੂਲ ਛੱਡਣ ਲਈ ਵਾਧੂ ਸਮਾਂ ਕੱਢਣਾ ਪਵੇਗਾ। ਪ੍ਰਾਈਵੇਟ ਸਕੂਲ ਬੱਸ ਚਾਲਕਾਂ ਦਾ ਕਹਿਣਾ ਹੈ ਕਿ ਉਹ ਆਪਣੀਆਂ ਮੰਗਾਂ ਦੀ ਪੂਰਤੀ ਲਈ ਸਰਕਾਰ ਅਤੇ ਸਬੰਧਤ ਵਿਭਾਗ ਲੰਬੇ ਸਮੇਂ ਤੋਂ ਮੰਗ ਕਰ ਰਹੇ ਹਨ, ਪਰ ਸਰਕਾਰ ਵਲੋਂ ਉਨ੍ਹਾਂ ਦੀਆਂ ਮੰਗਾਂ ਨੂੰ ਲਟਕਾਇਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਪ੍ਰਾਈਵੇਟ ਸਕੂਲ ਬੱਸ ਚਾਲਕਾਂ ਦੀਆਂ ਮੰਗਾਂ ਨੂੰ ਪੂਰੀਆਂ ਕਰਵਾਉਣ ਲਈ ਬੱਸ ਚਾਲਕਾਂ ਵਲੋਂ ਇਕ ਦਿਨਾਂ ਹੜਤਾਲ ਕਰਕੇ ਪੰਜਾਬ ਦੀਆਂ ਸਮੂਹ ਸਕੂਲੀ ਬੱਸਾਂ ਬੰਦ ਰਹਿਣਗੀਆਂ ਅਤੇ ਬਠਿੰਡਾ ਵਿਖੇ ਬੱਸ ਚਾਲਕਾਂ ਦੀਆਂ ਮੰਗਾਂ ਨੂੰ ਲੈ ਕੇ ਵਿਸ਼ਾਲ ਇਕੱਠ ਕੀਤਾ ਜਾਵੇਗਾ, ਜਿਸ ਵਿਚ ਪੰਜਾਬ ਭਰ ਦੇ ਪ੍ਰਾਈਵੇਟ ਬੱਸ ਚਾਲਕ ਤੇ ਮਾਲਕ ਸ਼ਾਮਿਲ ਹੋਣਗੇ।
ਪਿਛਲੀ ਖ਼ਬਰ ਸਵਾਮੀ ਰੂਪ ਚੰਦ ਜੈਨ ਸਕੂਲ ਵਿਚ ਸ੍ਰੀ ਕ੍ਰਿਸ਼ਨ ਜਨਮ ਅਸ਼ਟਮੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਈ ਅਗਲੀ ਖ਼ਬਰ 986 ਅਹੁਦਿਆਂ ਦੀ ਭਰਤੀ ’ਚ ਪਾਰਦਰਸ਼ਤਾ ’ਤੇ ਸਵਾਲ ! ਹਾਈ ਕੋਰਟ ਨੇ ਮੰਗਿਆ ਵੇਰਵਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।