04-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-09-2026

ਤੇਜ਼ ਰਫ਼ਤਾਰ ਟਰੈਕਟਰ ਨੇ ਦੋ ਸਕੂਲੀ ਵਿਦਿਆਰਥਣਾਂ ਨੂੰ ਦਰੜਿਆ

ਰਾਏਕੋਟ, 3 ਸਤੰਬਰ (ਬਲਵਿੰਦਰ ਸਿੰਘ ਲਿੱਤਰ)-ਮਾਲਵਾ ਖੇਤਰ ਦੇ ਪ੍ਰਸਿੱਧ ਮੇਲਾ ਛਪਾਰ ਦੌਰਾਨ ਹੋਣ ਵਾਲੀ ਸ਼੍ਰੋਮਣੀ ਅਕਾਲੀ ਦਲ (ਬਾਦਲ) ਦੀ ਸਿਆਸੀ ਕਾਨਫਰੰਸ ਦੀ ਸਫ਼ਲਤਾ ਲਈ ਵਿਧਾਨ ਸਭਾ ਹਲਕਾ ਰਾਏਕੋਟ ਪੱਧਰੀ ਇੱਕ ਅਹਿਮ ਮੀਟਿੰਗ ਮਿਤੀ 5 ਸਤੰਬਰ ਨੂੰ ਗੁਰਦੁਆਰਾ ਟਾਹਲੀਆਣਾ ਸਾਹਿਬ ਪਾਤਿਸ਼ਾਹੀ 10ਵੀਂ ਰਾਏਕੋਟ ਵਿਖੇ ਸਵੇਰੇ 11 ਵਜੇ ਕੀਤੀ ਜਾਵੇਗੀ। ਜਿਸ ਵਿਚ ਸ਼੍ਰੋਮਣੀ ਅਕਾਲੀ ਦਲ ਜ਼ਿਲ੍ਹਾ ਲੁਧਿਆਣਾ ਦਿਹਾਤੀ ਦੇ ਪ੍ਰਧਾਨ ਚੰਦ ਸਿੰਘ ਡੱਲਾ, ਜਥੇਦਾਰ ਜਗਜੀਤ ਸਿੰਘ ਤਲਵੰਡੀ ਮੈਂਬਰ ਸ਼੍ਰੋਮਣੀ ਕਮੇਟੀ ਅਤੇ ਹਲਕਾ ਇੰਚਾਰਜ ਬਲਵਿੰਦਰ ਸਿੰਘ ਸੰਧੂ ਅਕਾਲੀ ਆਗੂਆਂ ਤੇ ਵਰਕਰਾਂ ਨਾਲ ਛਪਾਰ ਮੇਲੇ ਦੀ ਕਾਨਫਰੰਸ ਸਬੰਧੀ ਵਿਚਾਰ-ਚਰਚਾ ਕਰਨਗੇ।

ਅਜੀਤ ਡੈਸਕ 04-09-2026
ਰਾਏਕੋਟ, 3 ਸਤੰਬਰ (ਬਲਵਿੰਦਰ ਸਿੰਘ ਲਿੱਤਰ)-ਮਾਲਵਾ ਖੇਤਰ ਦੇ ਪ੍ਰਸਿੱਧ ਮੇਲਾ ਛਪਾਰ ਦੌਰਾਨ ਹੋਣ ਵਾਲੀ ਸ਼੍ਰੋਮਣੀ ਅਕਾਲੀ ਦਲ (ਬਾਦਲ) ਦੀ ਸਿਆਸੀ ਕਾਨਫਰੰਸ ਦੀ ਸਫ਼ਲਤਾ ਲਈ ਵਿਧਾਨ ਸਭਾ ਹਲਕਾ ਰਾਏਕੋਟ ਪੱਧਰੀ ਇੱਕ ਅਹਿਮ ਮੀਟਿੰਗ ਮਿਤੀ 5 ਸਤੰਬਰ ਨੂੰ ਗੁਰਦੁਆਰਾ ਟਾਹਲੀਆਣਾ ਸਾਹਿਬ ਪਾਤਿਸ਼ਾਹੀ 10ਵੀਂ ਰਾਏਕੋਟ ਵਿਖੇ ਸਵੇਰੇ 11 ਵਜੇ ਕੀਤੀ ਜਾਵੇਗੀ। ਜਿਸ ਵਿਚ ਸ਼੍ਰੋਮਣੀ ਅਕਾਲੀ ਦਲ ਜ਼ਿਲ੍ਹਾ ਲੁਧਿਆਣਾ ਦਿਹਾਤੀ ਦੇ ਪ੍ਰਧਾਨ ਚੰਦ ਸਿੰਘ ਡੱਲਾ, ਜਥੇਦਾਰ ਜਗਜੀਤ ਸਿੰਘ ਤਲਵੰਡੀ ਮੈਂਬਰ ਸ਼੍ਰੋਮਣੀ ਕਮੇਟੀ ਅਤੇ ਹਲਕਾ ਇੰਚਾਰਜ ਬਲਵਿੰਦਰ ਸਿੰਘ ਸੰਧੂ ਅਕਾਲੀ ਆਗੂਆਂ ਤੇ ਵਰਕਰਾਂ ਨਾਲ ਛਪਾਰ ਮੇਲੇ ਦੀ ਕਾਨਫਰੰਸ ਸਬੰਧੀ ਵਿਚਾਰ-ਚਰਚਾ ਕਰਨਗੇ।ਉਨ੍ਹਾਂ ਆਖਿਆ ਕਿ 26 ਸਤੰਬਰ ਨੂੰ ਮੇਲਾ ਛਪਾਰ ਵਿਖੇ ਸ਼੍ਰੋਮਣੀ ਅਕਾਲੀ ਦਲ (ਬ) ਵਲੋਂ ਕਰਵਾਈ ਜਾ ਰਹੀ ਵਿਸ਼ਾਲ ਕਾਨਫਰੰਸ ਇਤਿਹਾਸਕ ਹੋਵੇਗੀ। ਜਿਸ ਕਾਨਫਰੰਸ ਨੂੰ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ, ਸਾਬਕਾ ਕੇਂਦਰੀ ਮੰਤਰੀ ਹਰਸਿਮਰਤ ਕੌਰ ਬਾਦਲ ਅਤੇ ਸੀਨੀਅਰ ਆਗੂ ਬਿਕਰਮ ਸਿੰਘ ਮਜੀਠੀਆ ਸਮੇਤ ਪਾਰਟੀ ਦੀ ਸਮੁੱਚੀ ਸੀਨੀਅਰ ਲੀਡਰਸ਼ਿਪ ਉਚੇਚੇ ਤੌਰ ’ਤੇ ਸੰਬੋਧਨ ਕਰੇਗੀ। ਉਨ੍ਹਾਂ ਆਖਿਆ ਕਿ ਮੇਲਾ ਛਪਾਰ ਪੰਜਾਬ ਦੀ ਆਪਸੀ ਸ਼ਾਂਝ ਅਤੇ ਸੱਭਿਆਚਾਰ ਦਾ ਪ੍ਰਤੀਕ ਹੈ, ਜਿੱਥੇ ਲੱਖਾਂ ਦੀ ਗਿਣਤੀ ਵਿਚ ਸੰਗਤਾਂ ਹਾਜ਼ਰੀ ਭਰਦੀਆਂ ਹਨ।ਇਸ ਵਾਰ ਦੀ ਸਿਆਸੀ ਕਾਨਫਰੰਸ ਪੰਜਾਬ ਦੇ ਮੌਜੂਦਾ ਹਾਲਾਤ, ਸੂਬੇ ਦੇ ਹੱਕਾਂ ਅਤੇ ਲੋਕ ਮੁੱਦਿਆਂ ’ਤੇ ਕੇਂਦਰਿਤ ਹੋਵੇਗੀ।ਸ਼੍ਰੋਮਣੀ ਅਕਾਲੀ ਦਲ ਵਲੋਂ ਇਸ ਮੰਚ ਤੋਂ ਪੰਜਾਬ ਵਿਰੋਧੀ ਨੀਤੀਆਂ ਦਾ ਖੁਲਾਸਾ ਕੀਤਾ ਜਾਵੇਗਾ ਅਤੇ ਅਗਾਮੀ ਵਿਧਾਨ ਸਭਾ ਚੋਣਾਂ ਲਈ ਬਿਗੁੱਲ ਵਜਾਇਆ ਜਾਵੇਗਾ। ਜ਼ਿਲ੍ਹਾ ਪ੍ਰਧਾਨ ਚੰਦ ਸਿੰਘ ਡੱਲਾ ਨੇ ਦਾਅਵਾ ਕੀਤਾ ਕਿ ਇਸ ਕਾਨਫਰੰਸ ਨੂੰ ਲੈ ਕੇ ਆਸਪਾਸ ਦੇ ਹਲਕਿਆਂ ਦੇ ਅਕਾਲੀ ਵਰਕਰਾਂ ਅਤੇ ਆਮ ਲੋਕਾਂ ਵਿਚ ਭਾਰੀ ਉਤਸ਼ਾਹ ਪਾਇਆ ਜਾ ਰਿਹਾ ਹੈ।
ਪਿਛਲੀ ਖ਼ਬਰ ਜ਼ਿਲ੍ਹਾ ਪੱਧਰੀ ਮੁਕਾਲਿਆਂ ’ਚੋਂ ਸ਼ੇਰ-ਏ-ਪੰਜਾਬ ਅਕੈਡਮੀ ਚਕਰ ਦੇ ਖਿਡਾਰੀਆਂ ਨੇ ਮਾਰੀ ਬਾਜ਼ੀ ਅਗਲੀ ਖ਼ਬਰ ਬਲੌਜ਼ਮ ਕਾਨਵੈਂਟ ਸਕੂਲ ਵਿਖੇ ਸ਼ਰਧਾ ਤੇ ਉਤਸ਼ਾਹ ਨਾਲ ਜਨਮ ਅਸ਼ਟਮੀ ਮਨਾਈ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।