ਆਮ ਆਦਮੀ ਪਾਰਟੀ ਵਲੋਂ ਕੀਤੇ ਲੋਕ ਪੱਖੀ ਕੰਮਾਂ ਤੋਂ ਹਰ ਵਰਗ ਖੁਸ਼ ਹੈ-ਚੇਅਰਮੈਨ ਪਰਮਿੰਦਰ ਸਿੰਘ ਸਿੱਧੂ ਕਿਹਾ, ਲੋਕ ਦੁਬਾਰਾ ਆਮ ਆਦਮੀ ਪਾਰਟੀ ਦੀ ਸਰਕਾਰ ਬਣਾ ਕੇ ਕੀਤੇ ਕੰਮਾਂ ’ਤੇ ਮੋਹਰ ਲਗਾਉਣਗੇ
ਜਗਰਾਉਂ, 4 ਸਤੰਬਰ (ਸ਼ਮਸ਼ੇਰ ਸਿੰਘ ਗਾਲਿਬ)-ਆਮ ਆਦਮੀ ਪਾਰਟੀ ਦੀ ਸਰਕਾਰ ਵਲੋਂ ਸਾਢੇ ਚਾਰ ਸਾਲਾਂ ਦੇ ਕਾਰਜਕਾਲ ਦੌਰਾਨ ਲੋਕਾਂ ਨੂੰ ਦਿੱਤੀਆਂ ਸਹੂਲਤਾਂ ਕਾਰਨ ਹਰ ਵਰਗ ਖੁਸ਼ ਹੈ ਅਤੇ ਲੋਕ ਆਉਣ ਵਾਲੀਆਂ ਚੋਣਾਂ ’ਚ ਦੁਬਾਰਾ ਆਮ ਆਦਮੀ ਪਾਰਟੀ ਦੀ ਭਾਰੀ ਬਹੁਮਤ ਨਾਲ ਸਰਕਾਰ ਬਣਾਉਣਗੇ। ਇੰਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਮਾਰਕੀਟ ਕਮੇਟੀ ਸਿੱਧਵਾਂ ਬੇਟ ਦੇ ਨਵ ਨਿਯੁਕਤ ਚੇਅਰਮੈਨ ਪਰਮਿੰਦਰ ਸਿੰਘ ਸਿੱਧੂ ਨੇ ‘ਅਜੀਤ’ ਉੱਪ ਦਫ਼ਤਰ ਵਿਖੇ ਗੱਲਬਾਤ ਦੌਰਾਨ ਕੀਤਾ।
ਅਜੀਤ ਡੈਸਕ
05-09-2026