ਗੋਲਡਨ ਅਰਥ ਕਾਨਵੈਂਟ ਸਕੂਲ ਪੰਡੋਰੀ ਦੇ ਵਿਦਿਆਰਥੀਆਂ ਨੇ ਜਨਮ ਅਸ਼ਟਮੀ ਮਨਾਈ
ਮੁੱਲਾਂਪੁਰ-ਦਾਖਾ, 4 ਸਤੰਬਰ (ਨਿਰਮਲ ਸਿੰਘ ਧਾਲੀਵਾਲ)-ਗੋਲਡਨ ਅਰਥ ਕਾਨਵੈਂਟ ਸਕੂਲ ਪੰਡੋਰੀ (ਮੁੱਲਾਂਪੁਰ) ਵਿਖੇ ਸ੍ਰੀ ਕ੍ਰਿਸ਼ਨ ਜਨਮ ਅਸ਼ਟਮੀ ਮੌਕੇ ਪ੍ਰਿੰਸੀਪਲ ਗੁਰਪ੍ਰੀਤ ਕੌਰ ਦੀ ਅਗਵਾਈ ਵਿਚ ਵਿਦਿਆਰਥੀਆਂ ਵਲੋਂ ਅਧਿਆਪਕਾਂ ਨਾਲ ਰਲ ਕੇ ਭਗਵਾਨ ਸ੍ਰੀ ਕ੍ਰਿਸ਼ਨ ਜੀ ਦੇ ਜਨਮ ਦਿਵਸ ਨੂੰ ਸਮਰਪਿਤ ਸਮਾਰੋਹ ਵਿਚ ਕਈ ਧਾਰਮਿਕ ਕਿਰਿਆਵਾਂ ਕੀਤੀਆਂ। ਵਿਦਿਆਰਥੀਆਂ ਵਲੋਂ ਭਗਵਾਨ ਸ੍ਰੀ ਕ੍ਰਿਸ਼ਨ ਦੀਆਂ ਲੀਲ੍ਹਾਵਾਂ ਨੂੰ ਕੋਰੀਓਗ੍ਰਾਫੀ ਰਾਹੀਂ ਪੇਸ਼ ਕੀਤਾ।
ਅਜੀਤ ਡੈਸਕ
05-09-2026