07-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-09-2026

ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਹਿਲੇ ਪ੍ਰਕਾਸ਼ ਗੁਰਪੁਰਬ ਸੰਬੰਧੀ ਹੇਰਾਂ ’ਚ ਸਮਾਗਮ 10 ਤੋਂ ਪੰਥ ਪ੍ਰਸਿੱਧ ਉੱਘੀਆਂ ਸ਼ਖ਼ਸੀਅਤਾਂ ਭਰਨਗੀਆਂ ਹਾਜ਼ਰੀ– ਜਥੇਦਾਰ ਤਲਵੰਡੀ

ਗੁਰੂਸਰ ਸੁਧਾਰ, 6 ਸਤੰਬਰ (ਬਲਵਿੰਦਰ ਸਿੰਘ ਧਾਲੀਵਾਲ)-ਇਤਿਹਾਸਕ ਗੁਰਦੁਆਰਾ ਸਾਹਿਬ ਪਾਤਿਸ਼ਾਹੀ ਦਸਵੀਂ ਪਿੰਡ ਹੇਰਾਂ ਵਿਖੇ ਧੰਨ ਧੰਨ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਹਿਲੇ ਪ੍ਰਕਾਸ਼ ਗੁਰਪੁਰਬ ਦੇ ਸਬੰਧ ਵਿਚ ਤਿੰਨ ਰੋਜ਼ਾ ਧਾਰਮਿਕ ਸਮਾਗਮ 10 ਤੋਂ 12 ਸਤੰਬਰ ਤੱਕ ਕਰਵਾਏ ਜਾਣਗੇ। ਮੈਂਬਰ ਸ਼੍ਰੋਮਣੀ ਕਮੇਟੀ ਜਥੇਦਾਰ ਜਗਜੀਤ ਸਿੰਘ ਤਲਵੰਡੀ ਨੇ ਦੱਸਿਆ ਕਿ ਇਨ੍ਹਾਂ ਤਿੰਨ ਰੋਜ਼ਾ ਸਮਾਗਮਾਂ ਵਿਚ ਭਾਈ ਨਰਿੰਦਰ ਸਿੰਘ ਹਜ਼ੂਰੀ ਰਾਗੀ ਸੱਚਖੰਡ ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ, ਗਿਆਨੀ ਸਰਬਜੀਤ ਸਿੰਘ ਹੈੱਡ ਪ੍ਰਚਾਰਕ ਧਰਮ ਪ੍ਰਚਾਰ ਕਮੇਟੀ ਅੰਮ੍ਰਿਤਸਰ, ਪ੍ਰਚਾਰਕ ਭਾਈ ਅਰਜਨ ਸਿੰਘ, ਹਜ਼ੂਰੀ ਰਾਗੀ ਭਾਈ ਰਣਜੋਧ ਸਿੰਘ, ਭਾਈ ਜੈਪਾਲ ਸਿੰਘ ਹੈੱਡ ਗ੍ਰੰਥੀ, ਕਥਾਵਾਚਕ ਭਾਈ ਸਰਬਜੀਤ ਸਿੰਘ ਜੀ ਲੁਧਿਆਣਾ ਵਾਲੇ, ਬਾਬਾ ਬਲਵਿੰਦਰ ਸਿੰਘ, ਬਾਬਾ ਨਰਿੰਦਰ ਸਿੰਘ ਆਦਿ ਸਮੇਤ ਉੱਘੀਆਂ ਪੰਥ ਪ੍ਰਸਿੱਧ ਸ਼ਖ਼ਸੀਅਤਾਂ ਆਪਣੀਆਂ ਹਾਜ਼ਰੀਆਂ ਭਰਨਗੀਆਂ।

ਅਜੀਤ ਡੈਸਕ 07-09-2026
ਗੁਰੂਸਰ ਸੁਧਾਰ, 6 ਸਤੰਬਰ (ਬਲਵਿੰਦਰ ਸਿੰਘ ਧਾਲੀਵਾਲ)-ਇਤਿਹਾਸਕ ਗੁਰਦੁਆਰਾ ਸਾਹਿਬ ਪਾਤਿਸ਼ਾਹੀ ਦਸਵੀਂ ਪਿੰਡ ਹੇਰਾਂ ਵਿਖੇ ਧੰਨ ਧੰਨ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਹਿਲੇ ਪ੍ਰਕਾਸ਼ ਗੁਰਪੁਰਬ ਦੇ ਸਬੰਧ ਵਿਚ ਤਿੰਨ ਰੋਜ਼ਾ ਧਾਰਮਿਕ ਸਮਾਗਮ 10 ਤੋਂ 12 ਸਤੰਬਰ ਤੱਕ ਕਰਵਾਏ ਜਾਣਗੇ। ਮੈਂਬਰ ਸ਼੍ਰੋਮਣੀ ਕਮੇਟੀ ਜਥੇਦਾਰ ਜਗਜੀਤ ਸਿੰਘ ਤਲਵੰਡੀ ਨੇ ਦੱਸਿਆ ਕਿ ਇਨ੍ਹਾਂ ਤਿੰਨ ਰੋਜ਼ਾ ਸਮਾਗਮਾਂ ਵਿਚ ਭਾਈ ਨਰਿੰਦਰ ਸਿੰਘ ਹਜ਼ੂਰੀ ਰਾਗੀ ਸੱਚਖੰਡ ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ, ਗਿਆਨੀ ਸਰਬਜੀਤ ਸਿੰਘ ਹੈੱਡ ਪ੍ਰਚਾਰਕ ਧਰਮ ਪ੍ਰਚਾਰ ਕਮੇਟੀ ਅੰਮ੍ਰਿਤਸਰ, ਪ੍ਰਚਾਰਕ ਭਾਈ ਅਰਜਨ ਸਿੰਘ, ਹਜ਼ੂਰੀ ਰਾਗੀ ਭਾਈ ਰਣਜੋਧ ਸਿੰਘ, ਭਾਈ ਜੈਪਾਲ ਸਿੰਘ ਹੈੱਡ ਗ੍ਰੰਥੀ, ਕਥਾਵਾਚਕ ਭਾਈ ਸਰਬਜੀਤ ਸਿੰਘ ਜੀ ਲੁਧਿਆਣਾ ਵਾਲੇ, ਬਾਬਾ ਬਲਵਿੰਦਰ ਸਿੰਘ, ਬਾਬਾ ਨਰਿੰਦਰ ਸਿੰਘ ਆਦਿ ਸਮੇਤ ਉੱਘੀਆਂ ਪੰਥ ਪ੍ਰਸਿੱਧ ਸ਼ਖ਼ਸੀਅਤਾਂ ਆਪਣੀਆਂ ਹਾਜ਼ਰੀਆਂ ਭਰਨਗੀਆਂ। ਗੁਰਦੁਆਰਾ ਸਾਹਿਬ ਦੇ ਮੈਨੇਜਰ ਭਾਈ ਨਿਰਭੈ ਸਿੰਘ ਚੀਮਨਾ ਨੇ ਦੱਸਿਆ ਕਿ 10 ਸਤੰਬਰ ਨੂੰ ਸ੍ਰੀ ਅਖੰਡ ਪਾਠ ਸਾਹਿਬ ਪ੍ਰਕਾਸ਼ ਕਰਵਾਏ ਜਾਣਗੇ ਤੇ ਤਿੰਨ ਰੋਜ਼ਾ ਸਮਾਗਮ ਦੌਰਾਨ ਗੁਰਬਾਣੀ ਕੰਠ ਮੁਕਾਬਲੇ ਵੀ ਹੋਣਗੇ ਜਿਸ ਦੌਰਾਨ ਸੀਨੀਅਰ ਤੇ ਜੂਨੀਅਰ ਵਰਗ ਦੇ ਜੇਤੂ ਬੱਚੇ, ਬੱਚੀਆਂ ਨੂੰ ਨਕਦ ਇਨਾਮੀ ਰਾਸ਼ੀ ਨਾਲ ਸਨਮਾਨਿਤ ਕੀਤਾ ਜਾਵੇਗਾ। ਮੈਨੇਜਰ ਨਿਰਭੈ ਸਿੰਘ ਚੀਮਨਾ ਅਨੁਸਾਰ ਆਖ਼ਰੀ ਦਿਨ 12 ਸਤੰਬਰ ਨੂੰ ਸਵੇਰੇ 9 ਵਜੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਜਾਣਗੇ ਤੇ 9 ਤੋਂ 12 ਵਜੇ ਤੱਕ ਗੁਰਬਾਣੀ ਕੰਠ ਮੁਕਾਬਲੇ ਹੋਣਗੇ। ਰਾਤਰੀ ਸਮਾਂ 7 ਤੋਂ 8 ਵਜੇ ਤੱਕ ਭਾਈ ਸਰਬਜੀਤ ਸਿੰਘ ਲੁਧਿਆਣਾ ਸੰਗਤਾਂ ਨੂੰ ਕਥਾ ਵਿਚਾਰਾਂ ਰਾਹੀਂ ਨਿਹਾਲ ਕਰਨਗੇ ਉਪਰੰਤ 9 ਤੋਂ 12 ਵਜੇ ਤੱਕ ਮਹਾਨ ਗੁਰਮਤਿ ਸਮਾਗਮ ਹੋਵੇਗਾ। ਉਨ੍ਹਾਂ ਪਿੰਡ ਹੇਰਾਂ ਸਮੇਤ ਇਲਾਕੇ ਭਰ ਦੀਆਂ ਸੰਗਤਾਂ ਨੂੰ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਹਿਲੇ ਪ੍ਰਕਾਸ਼ ਗੁਰਪੁਰਬ ਨੁੰ ਸਮਰਪਿਤ ਕਰਵਾਏ ਜਾਣ ਵਾਲੇ ਇਨ੍ਹਾਂ ਤਿੰਨ ਰੋਜ਼ਾ ਸਮਾਗਮਾਂ ਵਿਚ ਹੁੰਮ ਹੁਮਾ ਕੇ ਹਾਜ਼ਰੀਆਂ ਭਰਨ ਦੀ ਅਪੀਲ ਕੀਤੀ ਹੈ।
ਪਿਛਲੀ ਖ਼ਬਰ ਕੇਂਦਰ ਤੇ ਪੰਜਾਬ ਸਰਕਾਰ ਦੀ ਕਿਸਾਨੀ ਮੰਗਾਂ ਪ੍ਰਤੀ ਅਣਦੇਖੀ ਦਾ ਕਰਾਰ ਜਵਾਬ ਦੇਣ ਲਈ ਜਥੇਬੰਦੀਆਂ ਦਾ ਸੰਘਰਸ਼ ਤੇਜ਼ ਜ਼ਿਲ੍ਹਾ... ਅਗਲੀ ਖ਼ਬਰ ਪਿੰਡ ਗੁੜੇ ਤੋਂ ਪ੍ਰਧਾਨ ਮਾਨ ਦੀ ਅਗਵਾਈ ਵਿਚ ਕਿਸਾਨਾਂ ਦਾ ਜੱਥਾ ਚੰਡੀਗੜ੍ਹ ’ਚ ਦਿੱਤੇ ਜਾ ਰਹੇ ਧਰਨਾ ’ਚ ਸ਼ਮੂਲੀਅਤ ਕਰਨ ਲ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।