ਲੋਹਪੁਰਸ਼ ਜਥੇਦਾਰ ਜਗਦੇਵ ਸਿੰਘ ਤਲਵੰਡੀ ਦਾ 12ਵਾਂ ਬਰਸੀ ਸਮਾਗਮ 19 ਨੂੰ ਗੁਰਦੁਆਰਾ ਟਾਹਲੀਆਣਾ ਸਾਹਿਬ ਰਾਏਕੋਟ ਵਿਖੇ ਬਰਸੀ ਮਨਾਈ ਜਾਵੇਗੀ- ਜਥੇਦਾਰ ਜਗਜੀਤ ਸਿੰਘ ਤਲਵੰਡੀ
ਰਾਏਕੋਟ, 6 ਸਤੰਬਰ (ਬਲਵਿੰਦਰ ਸਿੰਘ ਲਿੱਤਰ)-ਲੋਹਪੁਰਸ਼ ਜਥੇਦਾਰ ਜਗਦੇਵ ਸਿੰਘ ਤਲਵੰਡੀ (ਸਾਬਕਾ ਪ੍ਰਧਾਨ ਸ਼੍ਰੋਮਣੀ ਅਕਾਲੀ ਦਲ ਅਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ) ਦੀ ਨਿੰਘੀ-ਮਿੱਠੀ ਯਾਦ ਨੂੰ ਸਮਰਪਿਤ 12ਵਾਂ ਬਰਸੀ ਸਮਾਗਮ ਕਰਵਾਇਆ ਜਾ ਰਿਹਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਜਥੇਦਾਰ ਜਗਦੇਵ ਸਿੰਘ ਤਲਵੰਡੀ ਦੇ ਛੋਟੇ ਸਪੁੱਤਰ ਜਥੇਦਾਰ ਜਗਜੀਤ ਸਿੰਘ ਤਲਵੰਡੀ ਮੈਂਬਰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਦੱਸਿਆ ਕਿ ਉਨ੍ਹਾਂ ਦੀ ਨਿੰਘੀ-ਮਿੱਠੀ ਯਾਦ ’ਚ ਮਿਤੀ 19 ਸਤੰਬਰ, ਦਿਨ ਸ਼ਨੀਵਾਰ ਨੂੰ ਇਤਿਹਾਸਕ ਗੁਰਦੁਆਰਾ ਟਾਹਲੀਆਣਾ ਸਾਹਿਬ ਪਾਤਿਸ਼ਾਹੀ 10ਵੀਂ ਰਾਏਕੋਟ ਦੇ ਦੀਵਾਨ ਹਾਲ ਵਿਖੇ ਬਰਸੀ ਸਮਾਗਮ ਹੋਵੇਗਾ।
ਅਜੀਤ ਡੈਸਕ
07-09-2026