07-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-09-2026

ਖ਼ਾਲਸਾ ਕਾਲਜ ਸੁਧਾਰ ਵਿਖੇ ਅਧਿਆਪਕ ਦਿਵਸ ਨੂੰ ਸਮਰਪਿਤ ਸਾਇੰਸ ਐਂਡ ਟੈਕਨਾਲੋਜੀ ਸੁਸਾਇਟੀ ਵਲੋਂ ਸਮਾਗਮ

ਗੁਰੂਸਰ ਸੁਧਾਰ, 6 ਸਤੰਬਰ (ਬਲਵਿੰਦਰ ਸਿੰਘ ਧਾਲੀਵਾਲ)-ਗੁਰੂ ਹਰਿਗੋਬਿੰਦ ਖ਼ਾਲਸਾ ਕਾਲਜ ਗੁਰੂਸਰ ਸੁਧਾਰ ਵਿਖੇ ਸਾਇੰਸ ਐਂਡ ਟੈਕਨਾਲੋਜੀ ਸੁਸਾਇਟੀ ਵਲੋਂ ਮਨਾਏ ਗਏ ਅਧਿਆਪਕ ਦਿਵਸ ਦੌਰਾਨ ਵਿਦਿਆਰਥੀਆਂ ਨੇ ਉਤਸ਼ਾਹ ਅਤੇ ਗ਼ਰਮਜੋਸ਼ੀ ਨਾਲ ਅਧਿਆਪਕਾਂ ਪ੍ਰਤੀ ਸਤਿਕਾਰ, ਪਿਆਰ ਅਤੇ ਧੰਨਵਾਦ ਦਾ ਪ੍ਰਗਟਾਵਾ ਕੀਤਾ। ਇਸ ਦੌਰਾਨ ਗਤੀਵਿਧੀਆਂ ਦੌਰਾਨ ਵਿਦਿਆਰਥੀਆਂ ਨੇ ਹੱਥ ਨਾਲ ਕਾਰਡ ਬਣਾਏ ਤੇ 60 ਵਿਦਿਆਰਥੀਆਂ ਨੇ ਹਿੱਸਾ ਲੈਂਦਿਆਂ ਉਨ੍ਹਾਂ ਆਪਣੀ ਸਿਰਜਣਾਤਮਕ ਪ੍ਰਤਿਭਾ ਦਾ ਦਾ ਸ਼ਾਨਦਾਰ ਪ੍ਰਗਟਾਵਾ ਕੀਤਾ।

ਅਜੀਤ ਡੈਸਕ 07-09-2026
ਗੁਰੂਸਰ ਸੁਧਾਰ, 6 ਸਤੰਬਰ (ਬਲਵਿੰਦਰ ਸਿੰਘ ਧਾਲੀਵਾਲ)-ਗੁਰੂ ਹਰਿਗੋਬਿੰਦ ਖ਼ਾਲਸਾ ਕਾਲਜ ਗੁਰੂਸਰ ਸੁਧਾਰ ਵਿਖੇ ਸਾਇੰਸ ਐਂਡ ਟੈਕਨਾਲੋਜੀ ਸੁਸਾਇਟੀ ਵਲੋਂ ਮਨਾਏ ਗਏ ਅਧਿਆਪਕ ਦਿਵਸ ਦੌਰਾਨ ਵਿਦਿਆਰਥੀਆਂ ਨੇ ਉਤਸ਼ਾਹ ਅਤੇ ਗ਼ਰਮਜੋਸ਼ੀ ਨਾਲ ਅਧਿਆਪਕਾਂ ਪ੍ਰਤੀ ਸਤਿਕਾਰ, ਪਿਆਰ ਅਤੇ ਧੰਨਵਾਦ ਦਾ ਪ੍ਰਗਟਾਵਾ ਕੀਤਾ। ਇਸ ਦੌਰਾਨ ਗਤੀਵਿਧੀਆਂ ਦੌਰਾਨ ਵਿਦਿਆਰਥੀਆਂ ਨੇ ਹੱਥ ਨਾਲ ਕਾਰਡ ਬਣਾਏ ਤੇ 60 ਵਿਦਿਆਰਥੀਆਂ ਨੇ ਹਿੱਸਾ ਲੈਂਦਿਆਂ ਉਨ੍ਹਾਂ ਆਪਣੀ ਸਿਰਜਣਾਤਮਕ ਪ੍ਰਤਿਭਾ ਦਾ ਦਾ ਸ਼ਾਨਦਾਰ ਪ੍ਰਗਟਾਵਾ ਕੀਤਾ। ਇਨ੍ਹਾਂ ਮੁਕਾਬਲਿਆਂ ਵਿਚ ਬੀ.ਐੱਸ.ਸੀ. ਦੂਜੇ ਸਾਲ ਦੀ ਵਿਦਿਆਰਥਣ ਜਸਲੀਨ ਕੌਰ ਨੇ ਪਹਿਲਾ ਜਦਕਿ ਭਾਵਿਕਾ ਤੇ ਕਰਮਜੀਤ ਕੌਰ ਨੇ ਸਾਂਝੇ ਤੌਰ ’ਤੇ ਦੂਜਾ ਸਥਾਨ ਪ੍ਰਾਪਤ ਕੀਤਾ। ਬੀ.ਐੱਸ.ਸੀ. ਦੂਜੇ ਸਾਲ ਦੀ ਹੀ ਅਰਸ਼ਪ੍ਰੀਤ ਕੌਰ ਤੇ ਤੀਜੇ ਸਾਲ ਦੀ ਗੁਰਮੰਦੀਪ ਕੌਰ ਕੌਰ ਨੇ ਸਾਂਝੇ ਤੌਰ ’ਤੇ ਤੀਜਾ ਸਥਾਨ ਹਾਸਲ ਕੀਤਾ। ਮੁਕਾਬਲੇ ਵਿਚ ਪੇਸ਼ ਕਾਰਡਾਂ ਦਾ ਮੁਲਾਂਕਣ ਪ੍ਰੋ. ਜਸਬਿੰਦਰ ਕੌਰ, ਪ੍ਰੋ. ਅੰਜਨਾ ਕੁਮਾਰੀ, ਪ੍ਰੋ. ਗੁਰਸ਼ਰਨ ਕੌਰ ਵਲੋਂ ਕੀਤਾ ਗਿਆ। ਸਮਾਗਮ ਦੀ ਸਫ਼ਲਤਾ ਲਈ ਪ੍ਰੋ. ਰਾਜਨ ਕਪੂਰ ਅਤੇ ਪ੍ਰੋ. ਉੱਤਮਪ੍ਰੀਤ ਕੌਰ ਨੇ ਅਹਿਮ ਜਦਕਿ ਜੇ.ਐੱਲ.ਏ. ਨੇ ਤਾਲਮੇਲ ਦੀ ਜ਼ਿੰਮੇਵਾਰੀ ਬਾਖ਼ੂਬੀ ਨਿਭਾਈ। ਕਾਲਜ ਪ੍ਰਿੰ: ਪ੍ਰੋ. ਇੰਦਰਜੀਤ ਸਿੰਘ ਅਤੇ ਸਾਇੰਸ ਐਂਡ ਟੈਕਨਾਲੌਜੀ ਦੇ ਕਨਵੀਨਰ ਪ੍ਰੋ. ਜਸਬਿੰਦਰ ਕੌਰ ਨੇ ਯਾਦਗਾਰੀ ਸਮਾਗਮ ਲਈ ਅਧਿਆਪਕਾਂ ਸਮੇਤ ਵਿਦਿਆਰਥੀਆਂ ਵਲੋਂ ਕੀਤੇ ਸੁਹਿਰਦ ਯਤਨਾਂ, ਮਿਹਨਤ ਤੇ ਸਮਰਪਣ ਦੀ ਸ਼ਲਾਘਾ ਕੀਤੀ। ਉਨ੍ਹਾਂ ਵੱਖ ਵੱਖ ਮੁਕਾਬਲਿਆਂ ਵਿਚ ਭਾਗ ਲੈਣ ਵਾਲੇ ਵਿਦਿਆਰਥੀਆਂ ਤੇ ਪ੍ਰਬੰਧਕਾਂ ਨੂੰ ਵਧਾਈ ਦਿੱਤੀ। ਨਿੱਘੇ ਅਤੇ ਭਾਵਪੂਰਨ ਮਾਹੌਲ ਦੇ ਸਮਾਗਮ ਦੌਰਾਨ ਅਧਿਆਪਕਾਂ ਵਲੋਂ ਵਿਦਿਆਰਥੀਆਂ ਦੇ ਜੀਵਨ ਨੂੰ ਸਹੀ ਦਿਸ਼ਾ, ਉਨ੍ਹਾਂ ਦੇ ਭਵਿੱਖ ਸੰਵਾਰਨ ਵਿਚ ਨਿਭਾਈ ਜਾਂਦੀ ਅਹਿਮ ਭੂਮਿਕਾ ਨੂੰ ਸਲਾਮ ਕੀਤਾ ਗਿਆ ਤੇ ਅਧਿਆਪਕਾਂ-ਵਿਦਿਆਰਥੀਆਂ ਦਰਮਿਆਨ ਸਤਿਕਾਰ, ਪਿਆਰ ਤੇ ਸਾਂਝ ਨੂੰ ਹੋਰ ਮਜ਼ਬੂਤ ਕਰਨ ਦਾ ਸੰਦੇਸ਼ ਦਿੱਤਾ ਗਿਆ।
ਪਿਛਲੀ ਖ਼ਬਰ ਗੁਰੂ ਸਾਹਿਬਾਨਾਂ ਨੇ ਪਾਠੀ ਸਿੰਘਾਂ ਨੂੰ ਵੱਡਾ ਸਤਿਕਾਰ ਦਿੱਤਾ- ਸੰਤ ਬਾਬਾ ਅਰਵਿੰਦਰ ਸਿੰਘ ਨਾਨਕਸਰ ਸੰਤ ਬਾਬਾ ਈਸ਼ਰ ਸਿੰਘ... ਅਗਲੀ ਖ਼ਬਰ ਕਿਲ੍ਹਾ ਰਾਏਪੁਰ ਵਿਖੇ ‘ਅਕਾਲੀ ਦਲ ਵਾਰਿਸ ਪੰਜਾਬ ਦੇ’ ਪਾਰਟੀ ਵਲੋਂ ਅਹਿਮ ਇਕੱਤਰਤਾ ਇਆਲੀ ਅਤੇ ਸ਼ਿਵਾਲਿਕ ਦੀ ਅਗਵਾਈ ਹੇਠ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।