ਭਗਵੰਤ ਮਾਨ ਸਰਕਾਰ ਨੇ ਸਾਰੀਆਂ ਕਦਰਾਂ-ਕੀਮਤਾਂ ਨੂੰ ਛਿੱਕੇ ਟੰਗਿਆ-ਸੰਧੂ, ਸਿੱਧਵਾਂ
ਸਿੱਧਵਾਂ ਬੇਟ, 7 ਸਤੰਬਰ ( ਜਸਵੰਤ ਸਿੰਘ ਸਲੇਮਪੁਰੀ)-ਪੰਜਾਬ ਪ੍ਰਦੇਸ਼ ਕਾਂਗਰਸ ਦੇ ਜਨਰਲ ਸਕੱਤਰ ਕੈਪਟਨ ਸੰਦੀਪ ਸੰਧੂ ਹਲਕਾ ਇੰਚਾਰਜ ਦਾਖਾ ਤੇ ਪੰਜਾਬ ਕਿਸਾਨ ਕਾਂਗਰਸ ਸੈੱਲ ਦੇ ਮੀਤ ਪ੍ਰਧਾਨ ਠੇਕੇਦਾਰ ਸੁਰਿੰਦਰ ਸਿੰਘ ਸਿੱਧਵਾਂ ਸਾਬਕਾ ਚੇਅਰਮੈਨ ਮਾਰਕੀਟ ਕਮੇਟੀ ਸਿੱਧਵਾਂ ਬੇਟ ਨੇ ਆਖਿਆ ਕਿ ਕੁਝ ਦਿਨ ਪਹਿਲਾਂ ਜ਼ਿਲ੍ਹਾ ਸੰਗਰੂਰ ਦੇ ਹਲਕਾ ਸੁਨਾਮ ਵਿਚ ਪੈਂਦੇ ਪਿੰਡ ਸੇਰੋਂ ਵਿਖੇ ਮੁੱਖ ਮੰਤਰੀ ਭਗਵੰਤ ਮਾਨ ਦੀ ਲੋਕ ਮਿਲਣੀ ਦੌਰਾਨ ਇਕ ਕੋਠੇ ’ਤੇ ਚੜ੍ਹਕੇ ਮੁੱਖ ਮੰਤਰੀ ਦਾ ਕਾਲੀ ਝੰਡੀ ਨਾਲ ਵਿਰੋਧ ਕਰ ਰਹੇ ਪਿੰਡ ਦੇ ਇਕ ਨੌਜਵਾਨ ਮੋਹਨਪ੍ਰੀਤ ਸਿੰਘ ਦੀ ਪੁਲਿਸ ਵਲੋਂ ਜਿਸ ਤਰ੍ਹਾਂ ਕੁੱਟਮਾਰ ਕਰਨ ਦੇ ਨਾਲ-ਨਾਲ ਉਸ ਦੇ ਵਾਲਾਂ ਦੀ ਬੇਅਦਬੀ ਕੀਤੀ ਅਜਿਹੀ ਉਦਾਹਰਨ ਪਹਿਲਾਂ ਕਿਤੇ ਵੀ ਵਿਖਾਈ ਨਹੀਂ ਦਿੱਤੀ। ਮਾਨ ਸਰਕਾਰ ਨੇ ਇਕ ਤਰ੍ਹਾਂ ਨਾਲ ਸਾਰੀਆਂ ਕਦਰਾਂ-ਕੀਮਤਾਂ ਨੂੰ ਛਿੱਕੇ ਟੰਗ ਕੇ ਰੱਖ ਦਿੱਤਾ ਹੈ।
ਕ
ਕੈਪਟਨ ਸੰਦੀਪ ਸੰਧੂ ਅਤੇ ਠੇਕੇਦਾਰ ਸੁਰਿੰਦਰ ਸਿੰਘ ਸਿੱਧਵਾਂ ਦੀ ਤਸਵੀਰ।
08-09-2026
ਸਿੱਧਵਾਂ ਬੇਟ, 7 ਸਤੰਬਰ ( ਜਸਵੰਤ ਸਿੰਘ ਸਲੇਮਪੁਰੀ)-ਪੰਜਾਬ ਪ੍ਰਦੇਸ਼ ਕਾਂਗਰਸ ਦੇ ਜਨਰਲ ਸਕੱਤਰ ਕੈਪਟਨ ਸੰਦੀਪ ਸੰਧੂ ਹਲਕਾ ਇੰਚਾਰਜ ਦਾਖਾ ਤੇ ਪੰਜਾਬ ਕਿਸਾਨ ਕਾਂਗਰਸ ਸੈੱਲ ਦੇ ਮੀਤ ਪ੍ਰਧਾਨ ਠੇਕੇਦਾਰ ਸੁਰਿੰਦਰ ਸਿੰਘ ਸਿੱਧਵਾਂ ਸਾਬਕਾ ਚੇਅਰਮੈਨ ਮਾਰਕੀਟ ਕਮੇਟੀ ਸਿੱਧਵਾਂ ਬੇਟ ਨੇ ਆਖਿਆ ਕਿ ਕੁਝ ਦਿਨ ਪਹਿਲਾਂ ਜ਼ਿਲ੍ਹਾ ਸੰਗਰੂਰ ਦੇ ਹਲਕਾ ਸੁਨਾਮ ਵਿਚ ਪੈਂਦੇ ਪਿੰਡ ਸੇਰੋਂ ਵਿਖੇ ਮੁੱਖ ਮੰਤਰੀ ਭਗਵੰਤ ਮਾਨ ਦੀ ਲੋਕ ਮਿਲਣੀ ਦੌਰਾਨ ਇਕ ਕੋਠੇ ’ਤੇ ਚੜ੍ਹਕੇ ਮੁੱਖ ਮੰਤਰੀ ਦਾ ਕਾਲੀ ਝੰਡੀ ਨਾਲ ਵਿਰੋਧ ਕਰ ਰਹੇ ਪਿੰਡ ਦੇ ਇਕ ਨੌਜਵਾਨ ਮੋਹਨਪ੍ਰੀਤ ਸਿੰਘ ਦੀ ਪੁਲਿਸ ਵਲੋਂ ਜਿਸ ਤਰ੍ਹਾਂ ਕੁੱਟਮਾਰ ਕਰਨ ਦੇ ਨਾਲ-ਨਾਲ ਉਸ ਦੇ ਵਾਲਾਂ ਦੀ ਬੇਅਦਬੀ ਕੀਤੀ ਅਜਿਹੀ ਉਦਾਹਰਨ ਪਹਿਲਾਂ ਕਿਤੇ ਵੀ ਵਿਖਾਈ ਨਹੀਂ ਦਿੱਤੀ। ਮਾਨ ਸਰਕਾਰ ਨੇ ਇਕ ਤਰ੍ਹਾਂ ਨਾਲ ਸਾਰੀਆਂ ਕਦਰਾਂ-ਕੀਮਤਾਂ ਨੂੰ ਛਿੱਕੇ ਟੰਗ ਕੇ ਰੱਖ ਦਿੱਤਾ ਹੈ। ਉਨ੍ਹਾਂ ਆਖਿਆ ਕਿ ਸਰਕਾਰ ਹਰ ਪਾਸੇ ਤੋਂ ਘਿਰੀ ਹੋਈ ਹੈ। ਉਨ੍ਹਾਂ ਇਹ ਵੀ ਦਾਅਵਾ ਕੀਤਾ ਕਿ ਬੇਟ ਇਲਾਕੇ ਵਿਚ ਨਸ਼ਿਆਂ ਦਾ ਕਾਰੋਬਾਰ ਵੀ ਪੂਰੀ ਤਰ੍ਹਾਂ ਜੋਬਨ ’ਤੇ ਹੈ। ਨਸ਼ਿਆਂ ਦੀ ਦਲ-ਦਲ ਵਿਚ ਫਸ ਕੇ ਸਾਡੇ ਨੌਜਵਾਨ ਆਪਣੀਆਂ ਜ਼ਿੰਦਗੀਆਂ ਬਰਬਾਦ ਕਰ ਰਹੇ ਹਨ, ਜਿਸ ਕਾਰਨ ਹੁਣ ਮਾਨ ਸਰਕਾਰ ਤੋਂ ਹਰ ਵਰਗ ਦਾ ਮੋਹ ਭੰਗ ਹੋ ਗਿਆ ਹੈ। ਉਨ੍ਹਾਂ ਹਲਕਾ ਦਾਖਾ ਦੇ ਪਾਰਟੀ ਵਰਕਰਾਂ ਨੂੰ ਅਪੀਲ ਕੀਤੀ ਕਿ ਉਹ ਹੁਣ ਤੋਂ ਹੀ ਵਿਧਾਨ ਸਭਾ ਚੋਣਾਂ ਦੀਆਂ ਤਿਆਰੀਆਂ ਵਿਚ ਜੁੱਟ ਜਾਣਾ ਚਾਹੀਦਾ ਹੈ ਤਾਂ ਜੋ 2027 ਵਿਚ ਕਾਂਗਰਸ ਪਾਰਟੀ ਦੀ ਸਰਕਾਰ ਬਣ ਸਕੇ।