10-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 10-09-2026

ਭਾਜਪਾ ਵਲੋਂ ਆਮ ਆਦਮੀ ਪਾਰਟੀ ਦੀ ਸਰਕਾਰ ਖ਼ਿਲਾਫ਼ ਰੋਸ ਪ੍ਰਦਰਸ਼ਨ

ਜਗਰਾਉਂ, 9 ਸਤੰਬਰ (ਵਿਨੋਦ ਕੁਮਾਰ)-ਭਾਜਪਾ ਦੇ ਜ਼ਿਲ੍ਹਾ ਪ੍ਰਧਾਨ ਡਾ: ਰਾਜਿੰਦਰ ਸ਼ਰਮਾ ਦੀ ਅਗਵਾਈ ਹੇਠ ਗੇਜਾ ਰਾਮ ਸੂਬਾ ਮੀਤ ਪ੍ਰਧਾਨ ਸਮੇਤ ਭਾਜਪਾਈਆਂ ਨੇ ਪੰਜਾਬ ਵਿੱਚ ਆਮ ਆਦਮੀ ਪਾਰਟੀ ਦੀ ਜ਼ਾਬਰ ਮਾਨ ਸਰਕਾਰ ਵੱਲੋਂ ਪਿੰਡ ਸ਼ੇਰੋਂ ਵਿੱਚ ਨਸ਼ੇ ਦੇ ਖ਼ਿਲਾਫ਼ ਸੱਚ ਬੋਲਣ ਲਈ ਮੋਹਨਜੀਤ ’ਤੇ ਹੋਏ ਅੱਤਿਆਚਾਰ ਅਤੇ ਗੁਲਜ਼ਾਰ ਸਿੰਘ ਦੀ ਮੌਤ ਦੇ ਕਥਿਤ ਜ਼ਿੰਮੇਵਾਰ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਦੇ ਖ਼ਿਲਾਫ਼ ਭਾਜਪਾ ਮੰਡਲ ਜਗਰਾਓਂ ਸ਼ਹਿਰੀ ਅਤੇ ਮੰਡਲ ਮੰਡੀ ਵੱਲੋਂ ਰੋਸ ਪ੍ਰਦਰਸ਼ਨ ਕੀਤਾ ਗਿਆ। ਇਸ ਮੌਕੇ ਡਾ: ਰਜਿੰਦਰ ਸ਼ਰਮਾ ਸਮੇਤ ਭਾਜਪਾ ਆਗੂਆਂ ਨੇ ਕਿਹਾ ਕਿ ਪਿਛਲੇ ਦਿਨੀਂ ਸਿਆਸੀ ਦਬਾਅ ਦੇ ਚੱਲਦਿਆਂ ਖ਼ੁਦਕੁਸ਼ੀ ਲਈ ਮਜਬੂਰ ਹੋਏ ਗੁਲਜ਼ਾਰ ਸਿੰਘ ਦੀ ਹੋਈ ਮੌਤ ਅਤੇ ਮੋਹਨਜੀਤ ਨਾਲ ਪੁਲਿਸ ਹਿਰਾਸਤ ਵਿੱਚ ਹੋਏ ਅਣਮਨੁੱਖੀ ਅੱਤਿਆਚਾਰ ਨੇ ਲੋਕਤੰਤਰ ਦਾ ਕਤਲ ਕੀਤਾ ਹੈ।

ਅਜੀਤ ਡੈਸਕ 10-09-2026
ਜਗਰਾਉਂ, 9 ਸਤੰਬਰ (ਵਿਨੋਦ ਕੁਮਾਰ)-ਭਾਜਪਾ ਦੇ ਜ਼ਿਲ੍ਹਾ ਪ੍ਰਧਾਨ ਡਾ: ਰਾਜਿੰਦਰ ਸ਼ਰਮਾ ਦੀ ਅਗਵਾਈ ਹੇਠ ਗੇਜਾ ਰਾਮ ਸੂਬਾ ਮੀਤ ਪ੍ਰਧਾਨ ਸਮੇਤ ਭਾਜਪਾਈਆਂ ਨੇ ਪੰਜਾਬ ਵਿੱਚ ਆਮ ਆਦਮੀ ਪਾਰਟੀ ਦੀ ਜ਼ਾਬਰ ਮਾਨ ਸਰਕਾਰ ਵੱਲੋਂ ਪਿੰਡ ਸ਼ੇਰੋਂ ਵਿੱਚ ਨਸ਼ੇ ਦੇ ਖ਼ਿਲਾਫ਼ ਸੱਚ ਬੋਲਣ ਲਈ ਮੋਹਨਜੀਤ ’ਤੇ ਹੋਏ ਅੱਤਿਆਚਾਰ ਅਤੇ ਗੁਲਜ਼ਾਰ ਸਿੰਘ ਦੀ ਮੌਤ ਦੇ ਕਥਿਤ ਜ਼ਿੰਮੇਵਾਰ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਦੇ ਖ਼ਿਲਾਫ਼ ਭਾਜਪਾ ਮੰਡਲ ਜਗਰਾਓਂ ਸ਼ਹਿਰੀ ਅਤੇ ਮੰਡਲ ਮੰਡੀ ਵੱਲੋਂ ਰੋਸ ਪ੍ਰਦਰਸ਼ਨ ਕੀਤਾ ਗਿਆ। ਇਸ ਮੌਕੇ ਡਾ: ਰਜਿੰਦਰ ਸ਼ਰਮਾ ਸਮੇਤ ਭਾਜਪਾ ਆਗੂਆਂ ਨੇ ਕਿਹਾ ਕਿ ਪਿਛਲੇ ਦਿਨੀਂ ਸਿਆਸੀ ਦਬਾਅ ਦੇ ਚੱਲਦਿਆਂ ਖ਼ੁਦਕੁਸ਼ੀ ਲਈ ਮਜਬੂਰ ਹੋਏ ਗੁਲਜ਼ਾਰ ਸਿੰਘ ਦੀ ਹੋਈ ਮੌਤ ਅਤੇ ਮੋਹਨਜੀਤ ਨਾਲ ਪੁਲਿਸ ਹਿਰਾਸਤ ਵਿੱਚ ਹੋਏ ਅਣਮਨੁੱਖੀ ਅੱਤਿਆਚਾਰ ਨੇ ਲੋਕਤੰਤਰ ਦਾ ਕਤਲ ਕੀਤਾ ਹੈ। ਉਨ੍ਹਾਂ ਕਿਹਾ ਕਿ ਇਸ਼ਤਿਹਾਰਾਂ ਵਿੱਚ ‘ਰੰਗਲਾ ਪੰਜਾਬ’ ਦੇ ਵਾਅਦੇ ਕਰਨ ਵਾਲੀ ਸਰਕਾਰ ਦੇ ਰਾਜ ਵਿੱਚ ਪੰਜਾਬ ਦੀ ਕਾਨੂੰਨ-ਵਿਵਸਥਾ ਦਿਨੋਂ-ਦਿਨ ਵਿਗੜਦੀ ਜਾ ਰਹੀ ਹੈ। ਲੋਕਾਂ ਦੀ ਸੁਰੱਖਿਆ ਅਤੇ ਇਨਸਾਫ਼ ਦੀ ਗਾਰੰਟੀ ਦੇਣ ਵਿੱਚ ਸਰਕਾਰ ਨਾਕਾਮ ਸਾਬਤ ਹੋ ਰਹੀ ਹੈ। ਉਨ੍ਹਾਂ ਲੁਧਿਆਣਾ ਵਿਖੇ ਡਾ: ਭੀਮ ਰਾਉ ਅੰਬੇਡਕਰ ਦੇ ਬੁੱਤ ਨਾਲ ਬੇਅਦਬੀ ਦੀ ਹੋਈ ਘਟਨਾ ਦੀ ਵੀ ਸਖ਼ਤ ਸ਼ਬਦਾਂ ਵਿਚ ਨਿੰਦਾ ਕੀਤੀ। ਇਸ ਮੌਕੇ ਜ਼ਿਲ੍ਹਾ ਜਨਰਲ ਸਕੱਤਰ ਸੁਮਿਤ ਅਰੋੜਾ, ਜ਼ਿਲ੍ਹਾ ਕੈਸ਼ੀਅਰ ਰਾਜ ਵਰਮਾ, ਸੁਰੇਸ਼ ਗਰਗ, ਜ਼ਿਲ੍ਹਾ ਮੀਤ ਪ੍ਰਧਾਨ ਕ੍ਰਿਸ਼ਨ ਕੁਮਾਰ ਇੰਦੋਰਾ, ਨਗਰ ਕੌਂਸਲ ਦੇ ਸੀਨੀਅਰ ਮੀਤ ਪ੍ਰਧਾਨ ਸਤੀਸ਼ ਪੱਪੂ, ਡਾ: ਨਿਰਮਲ ਭੁੱਲਰ, ਸਰਕਲ ਪ੍ਰਧਾਨ ਗੁਰਪ੍ਰੀਤ ਸਿੰਘ ਟੋਨੀ ਵਰਮਾ, ਨਵਨੀਤ ਗੁਪਤਾ ਸ਼ਿਸ਼ੂ, ਸਰਕਲ ਜਨਰਲ ਸਕੱਤਰ ਅਨਿਲ ਕੁਮਾਰ ਸੈਂਟੀ, ਗੌਰਵ ਗੁਪਤਾ, ਨਵੀਨ ਜੈਨ, ਪੁਲਕਿਤ ਲੂੰਬਾ, ਹਰਸ਼ ਸਿੰਗਲਾ, ਰਾਜਵੀਰ ਵਿਰਦੀ, ਰਾਜਪਾਲ ਜੈਨ, ਕਪਿਲ ਪ੍ਰਜਾਪਤੀ, ਮਹਿੰਦਰ ਵਰਮਾ, ਰਾਕੇਸ਼ ਹੈਪੀ, ਰਾਜ ਵਰਮਾ, ਸ਼ੰਮੀ ਮਹਿਤਾ, ਗੁਰਦਿਆਲ ਸਿੰਘ ਗਾਲਿਬ, ਦੀਪਕ ਅਰੋੜਾ, ਭੁਪਿੰਦਰ ਸਿੰਘ ਗਾਲਿਬ, ਅਨੁਜ ਸ਼ਰਮਾ, ਦੀਨ ਦਿਆਲ, ਹਰਦੀਪ ਸਿੰਘ ਆਦਿ ਹਾਜ਼ਰ ਸਨ।
ਪਿਛਲੀ ਖ਼ਬਰ ਬਾਬਾ ਸਾਹਿਬ ਡਾ : ਅੰਬੇਡਕਰ ਦੇ ਬੁੱਤ ਦਾ ਨਿਰਾਦਰ ਕਰਨ ਦੇ ਖ਼ਿਲਾਫ਼ ਜਗਰਾਉਂ ’ ਚ ਰੋਸ ਪ੍ਰਦਰਸ਼ਨ ਅਗਲੀ ਖ਼ਬਰ ਗਰਭਵਤੀ ਵਿਆਹੁਤਾ ਦੇ ਕਤਲ ਮਾਮਲੇ ਵਿਚ ਮੁਲਜ਼ਮਾਂ ਦਾ ਦੋ ਦਿਨਾ ਪੁਲਿਸ ਰਿਮਾਂਡ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।