11-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-09-2026

ਮੁੱਖ ਮੰਤਰੀ, ਹਰਪਾਲ ਸਿੰਘ ਚੀਮਾ ਤੋਂ ਤੁਰੰਤ ਅਸਤੀਫ਼ਾ ਲੈਣ-ਡਾ: ਅਮਰ ਸਿੰਘ ਡਾ : ਅੰਬੇਡਕਰ ਦੇ ਬੁੱਤ ਦੀ ਬੇਅਦਬੀ ਦੀ ਘਟਨਾ ’ ਤੇ ਵੀ ਪੰਜਾਬ ਸਰਕਾਰ ਨੂੰ ਘੇਰਿਆ

ਰਾਏਕੋਟ, 10 ਸਤੰਬਰ (ਸੁਸ਼ੀਲ)-ਲੋਕ ਸਭਾ ਹਲਕਾ ਸ੍ਰੀ ਫ਼ਤਹਿਗੜ੍ਹ ਸਾਹਿਬ ਤੋਂ ਕਾਂਗਰਸੀ ਸੰਸਦ ਮੈਂਬਰ ਡਾ. ਅਮਰ ਸਿੰਘ ਨੇ ਪੰਜਾਬ ਸਰਕਾਰ ਵਿਰੁੱਧ ਤਿੱਖਾ ਹਮਲਾ ਬੋਲਦਿਆਂ ਮੁੱਖ ਮੰਤਰੀ ਭਗਵੰਤ ਮਾਨ ਕੋਲੋਂ ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਦੇ ਤੁਰੰਤ ਅਸਤੀਫ਼ੇ ਦੀ ਮੰਗ ਕੀਤੀ ਹੈ।

ਅਜੀਤ ਡੈਸਕ 11-09-2026
ਰਾਏਕੋਟ, 10 ਸਤੰਬਰ (ਸੁਸ਼ੀਲ)-ਲੋਕ ਸਭਾ ਹਲਕਾ ਸ੍ਰੀ ਫ਼ਤਹਿਗੜ੍ਹ ਸਾਹਿਬ ਤੋਂ ਕਾਂਗਰਸੀ ਸੰਸਦ ਮੈਂਬਰ ਡਾ. ਅਮਰ ਸਿੰਘ ਨੇ ਪੰਜਾਬ ਸਰਕਾਰ ਵਿਰੁੱਧ ਤਿੱਖਾ ਹਮਲਾ ਬੋਲਦਿਆਂ ਮੁੱਖ ਮੰਤਰੀ ਭਗਵੰਤ ਮਾਨ ਕੋਲੋਂ ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਦੇ ਤੁਰੰਤ ਅਸਤੀਫ਼ੇ ਦੀ ਮੰਗ ਕੀਤੀ ਹੈ। ਉਨ੍ਹਾਂ ਕਿਹਾ ਕਿ ਪੁਲਿਸ ਨੂੰ ਬਿਨਾਂ ਕਿਸੇ ਦੇਰੀ ਦੇ ਹਰਪਾਲ ਸਿੰਘ ਚੀਮਾ ਖ਼ਿਲਾਫ਼ ਮਾਮਲਾ ਦਰਜ ਕਰਕੇ ਕਾਨੂੰਨੀ ਕਾਰਵਾਈ ਅਮਲ ਵਿੱਚ ਲਿਆਉਣੀ ਚਾਹੀਦੀ ਹੈ। ਵਿੱਤ ਮੰਤਰੀ ’ਤੇ ਕਾਰਵਾਈ ਦੀ ਮੰਗ ਕਰਦਿਆਂ ਡਾ. ਅਮਰ ਸਿੰਘ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਵਿੱਚ ਸ਼ਾਮਿਲ ਆਗੂਆਂ ਦੇ ਕਥਿਤ ਕਾਰਿਆਂ ਨੇ ਸਰਕਾਰ ਦਾ ਅਸਲ ਚਿਹਰਾ ਬੇਨਕਾਬ ਕਰ ਦਿੱਤਾ ਹੈ। ਮੁੱਖ ਮੰਤਰੀ ਭਗਵੰਤ ਮਾਨ ਨੂੰ ਆਪਣੀ ਜ਼ਿੰਮੇਵਾਰੀ ਸਮਝਦੇ ਹੋਏ ਤੁਰੰਤ ਮੰਤਰੀ ਹਰਪਾਲ ਚੀਮਾ ਕੋਲੋਂ ਅਸਤੀਫ਼ਾ ਲੈਣਾ ਚਾਹੀਦਾ ਹੈ ਅਤੇ ਪੁਲਿਸ ਪ੍ਰਸ਼ਾਸਨ ਨੂੰ ਬਿਨਾਂ ਕਿਸੇ ਰਾਜਸੀ ਦਬਾਅ ਦੇ ਐੱਫ.ਆਈ.ਆਰ. ਦਰਜ ਕਰਨੀ ਚਾਹੀਦੀ ਹੈ। ਉਨ੍ਹਾਂ ਲੁਧਿਆਣੇ ਵਿਖੇ ਬਾਬਾ ਸਾਹਿਬ ਡਾ. ਭੀਮ ਰਾਓ ਅੰਬੇਡਕਰ ਜੀ ਦੇ ਬੁੱਤ ਦੀ ਹੋਈ ਬੇਅਦਬੀ ’ਤੇ ਡੂੰਘੇ ਦੁੱਖ ਅਤੇ ਰੋਸ ਦਾ ਪ੍ਰਗਟਾਵਾ ਕੀਤਾ। ਉਨ੍ਹਾਂ ਕਿਹਾ ਕਿ ਬਾਬਾ ਸਾਹਿਬ ਦਾ ਅਪਮਾਨ ਕਿਸੇ ਵੀ ਕੀਮਤ ’ਤੇ ਬਰਦਾਸ਼ਤ ਨਹੀਂ ਕੀਤਾ ਜਾ ਸਕਦਾ। ਉਨ੍ਹਾਂ ਕਿਹਾ ਕਿ ਸੂਬੇ ਵਿੱਚ ਕਾਨੂੰਨ ਵਿਵਸਥਾ ਪੂਰੀ ਤਰ੍ਹਾਂ ਫੇਲ੍ਹ ਹੋ ਚੁੱਕੀ ਹੈ, ਜਿਸ ਦੇ ਚੱਲਦਿਆਂ ਅਜਿਹੀ ਸ਼ਰਮਨਾਕ ਘਟਨਾ ਵਾਪਰੀ ਹੈ। ਉਨ੍ਹਾਂ ਕਿਹਾ ਕਿ ਸਮਾਜ ਵਿਰੋਧੀ ਅਨਸਰਾਂ ਦੇ ਹੌਂਸਲੇ ਬੁਲੰਦ ਹਨ ਅਤੇ ਸਰਕਾਰ ਦਾ ਪੁਲਿਸ ਪ੍ਰਸ਼ਾਸਨ ’ਤੇ ਕੋਈ ਕੰਟਰੋਲ ਨਹੀਂ ਰਿਹਾ। ਡਾ. ਅਮਰ ਸਿੰਘ ਨੇ ਮੰਗ ਕੀਤੀ ਕਿ ਇਸ ਘਟਨਾ ਪਿੱਛੇ ਸ਼ਾਮਿਲ ਸ਼ਰਾਰਤੀ ਅਨਸਰਾਂ ਦੀ ਪਛਾਣ ਕਰਕੇ ਉਨ੍ਹਾਂ ਖ਼ਿਲਾਫ਼ ਸਖ਼ਤ ਤੋਂ ਸਖ਼ਤ ਕਾਨੂੰਨੀ ਕਦਮ ਚੁੱਕੇ ਜਾਣ ਅਤੇ ਸਮਾਜ ਅੰਦਰ ਭਾਈਚਾਰਕ ਸਾਂਝ ਨੂੰ ਢਾਹ ਲਾਉਣ ਵਾਲੀਆਂ ਤਾਕਤਾਂ ਨੂੰ ਨੱਥ ਪਾਈ ਜਾਵੇ। 09Jag03 ਕੈਪਸ਼ਨ: ਡਾ: ਅਮਰ ਸਿੰਘ
ਪਿਛਲੀ ਖ਼ਬਰ ਮੇਲਾ ਛਪਾਰ ਦੀ ਸ਼੍ਰੋਮਣੀ ਅਕਾਲੀ ਦਲ ਦੀ ਕਾਨਫ਼ਰੰਸ ਨੂੰ ਲੈ ਕੇ ਆਲੀਵਾਲ ਵਿਖੇ ਮੀਟਿੰਗ ਅਗਲੀ ਖ਼ਬਰ ਬਾਬਾ ਸਾਹਿਬ ਡਾ . ਅੰਬੇਡਕਰ ਦੀ ਮੂਰਤੀ ਨਾਲ ਬੇਅਦਬੀ ਬਰਦਾਸ਼ਤ ਨਹੀਂ , ਦੋਸ਼ੀਆਂ ਖਿਲਾਫ਼ ਸਖ਼ਤ ਕਾਰਵਾਈ ਹੋਵੇ-ਬਿਕਰਮਜੀਤ ਸਿੰਘ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।