11-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-09-2026

ਮੇਲਾ ਛਪਾਰ ਦੀ ਸ਼੍ਰੋਮਣੀ ਅਕਾਲੀ ਦਲ ਦੀ ਕਾਨਫ਼ਰੰਸ ਨੂੰ ਲੈ ਕੇ ਆਲੀਵਾਲ ਵਿਖੇ ਮੀਟਿੰਗ

ਭੂੰਦੜੀ,10 ਸਤੰਬਰ (ਕੁਲਦੀਪ ਸਿੰਘ ਮਾਨ)-ਮੇਲਾ ਛਪਾਰ ਵਿਖੇ ਸ਼੍ਰੋਮਣੀ ਅਕਾਲੀ ਦਲ (ਬਾਦਲ) ਵੱਲੋਂ 26 ਸਤੰਬਰ ਨੂੰ ਕੀਤੀ ਜਾ ਰਹੀ ਵਿਸ਼ਾਲ ਕਾਨਫ਼ਰੰਸ ਦੀਆਂ ਤਿਆਰੀਆਂ ਨੂੰ ਲੈ ਕੇ ਇਤਿਹਾਸਕ ਪਿੰਡ ਆਲੀਵਾਲ ਵਿਖੇ ਪਾਰਟੀ ਵਰਕਰਾਂ ਅਤੇ ਆਗੂਆਂ ਦੀ ਮੀਟਿੰਗ ਹੋਈ। ਮੀਟਿੰਗ ਦੌਰਾਨ ਕਾਨਫ਼ਰੰਸ ਨੂੰ ਸਫ਼ਲ ਬਣਾਉਣ ਲਈ ਪਾਰਟੀ ਵਰਕਰਾਂ ਨੂੰ ਲਾਮਬੰਦ ਕਰਨ ਅਤੇ ਵੱਧ ਤੋਂ ਵੱਧ ਲੋਕਾਂ ਦੀ ਸ਼ਮੂਲੀਅਤ ਯਕੀਨੀ ਬਣਾਉਣ ਸਬੰਧੀ ਵਿਚਾਰ-ਵਟਾਂਦਰਾ ਕੀਤਾ ਗਿਆ।

ਅਜੀਤ ਡੈਸਕ 11-09-2026
ਭੂੰਦੜੀ,10 ਸਤੰਬਰ (ਕੁਲਦੀਪ ਸਿੰਘ ਮਾਨ)-ਮੇਲਾ ਛਪਾਰ ਵਿਖੇ ਸ਼੍ਰੋਮਣੀ ਅਕਾਲੀ ਦਲ (ਬਾਦਲ) ਵੱਲੋਂ 26 ਸਤੰਬਰ ਨੂੰ ਕੀਤੀ ਜਾ ਰਹੀ ਵਿਸ਼ਾਲ ਕਾਨਫ਼ਰੰਸ ਦੀਆਂ ਤਿਆਰੀਆਂ ਨੂੰ ਲੈ ਕੇ ਇਤਿਹਾਸਕ ਪਿੰਡ ਆਲੀਵਾਲ ਵਿਖੇ ਪਾਰਟੀ ਵਰਕਰਾਂ ਅਤੇ ਆਗੂਆਂ ਦੀ ਮੀਟਿੰਗ ਹੋਈ। ਮੀਟਿੰਗ ਦੌਰਾਨ ਕਾਨਫ਼ਰੰਸ ਨੂੰ ਸਫ਼ਲ ਬਣਾਉਣ ਲਈ ਪਾਰਟੀ ਵਰਕਰਾਂ ਨੂੰ ਲਾਮਬੰਦ ਕਰਨ ਅਤੇ ਵੱਧ ਤੋਂ ਵੱਧ ਲੋਕਾਂ ਦੀ ਸ਼ਮੂਲੀਅਤ ਯਕੀਨੀ ਬਣਾਉਣ ਸਬੰਧੀ ਵਿਚਾਰ-ਵਟਾਂਦਰਾ ਕੀਤਾ ਗਿਆ। ਇਸ ਮੌਕੇ ਆਗੂਆਂ ਨੇ ਕਿਹਾ ਕਿ ਮੇਲਾ ਛਪਾਰ ਪੰਜਾਬ ਦੀ ਇਤਿਹਾਸਕ ਅਤੇ ਧਾਰਮਿਕ ਵਿਰਾਸਤ ਨਾਲ ਜੁੜਿਆ ਮਹੱਤਵਪੂਰਨ ਮੇਲਾ ਹੈ। ਇਸ ਮੌਕੇ ਸ਼੍ਰੋਮਣੀ ਅਕਾਲੀ ਦਲ ਵੱਲੋਂ ਕੀਤੀ ਜਾ ਰਹੀ ਕਾਨਫ਼ਰੰਸ ਨੂੰ ਲੈ ਕੇ ਪਾਰਟੀ ਵਰਕਰਾਂ ਵਿੱਚ ਭਾਰੀ ਉਤਸ਼ਾਹ ਹੈ। ਉਨ੍ਹਾਂ ਕਿਹਾ ਕਿ ਪਿੰਡ-ਪਿੰਡ ਮੀਟਿੰਗਾਂ ਕਰਕੇ ਵਰਕਰਾਂ ਨੂੰ ਕਾਨਫਰੰਸ ਵਿੱਚ ਵੱਡੀ ਗਿਣਤੀ ਵਿੱਚ ਸ਼ਾਮਿਲ ਹੋਣ ਲਈ ਪ੍ਰੇਰਿਤ ਕੀਤਾ ਜਾ ਰਿਹਾ ਹੈ। ਮੀਟਿੰਗ ਦੌਰਾਨ ਵਿਧਾਨ ਸਭਾ ਹਲਕਾ ਦਾਖਾ ਦੇ ਇੰਚਾਰਜ ਸ਼੍ਰੋਮਣੀ ਅਕਾਲੀ ਦਲ (ਬ) ਜਸਕਰਨ ਸਿੰਘ ਦਿਉਲ ਵੱਲੋਂ ਦਿੱਤੇ ਸੱਦੇ ’ਤੇ ਵੀ ਵਿਚਾਰ ਕੀਤਾ ਗਿਆ। ਉਨ੍ਹਾਂ ਕਿਹਾ ਕਿ 26 ਸਤੰਬਰ ਨੂੰ ਹੋਣ ਵਾਲੀ ਸ਼੍ਰੋਮਣੀ ਅਕਾਲੀ ਦਲ ਦੀ ਕਾਨਫਰੰਸ ਨੂੰ ਇਤਿਹਾਸਕ ਬਣਾਉਣ ਲਈ ਪਾਰਟੀ ਦੇ ਆਗੂਆਂ ਅਤੇ ਵਰਕਰਾਂ ਵੱਲੋਂ ਪੂਰੀ ਤਨਦੇਹੀ ਨਾਲ ਯਤਨ ਕੀਤੇ ਜਾ ਰਹੇ ਹਨ। ਆਗੂਆਂ ਨੇ ਕਿਹਾ ਕਿ ਕਾਨਫਰੰਸ ਨੂੰ ਲੈ ਕੇ ਹਲਕੇ ਦੇ ਵੱਖ-ਵੱਖ ਪਿੰਡਾਂ ਵਿੱਚ ਮੀਟਿੰਗਾਂ ਦਾ ਸਿਲਸਿਲਾ ਜਾਰੀ ਹੈ ਅਤੇ ਵਰਕਰਾਂ ਨੂੰ ਆਪੋ-ਆਪਣੇ ਪਿੰਡਾਂ ਵਿੱਚੋਂ ਵੱਧ ਤੋਂ ਵੱਧ ਲੋਕਾਂ ਨੂੰ ਨਾਲ ਲੈ ਕੇ ਛਪਾਰ ਪਹੁੰਚਣ ਦੀ ਅਪੀਲ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਆਲੀਵਾਲ ਦੀ ਮੀਟਿੰਗ ਤੋਂ ਬਾਅਦ ਵਰਕਰਾਂ ਵਿੱਚ ਕਾਨਫ਼ਰੰਸ ਨੂੰ ਲੈ ਕੇ ਹੋਰ ਵੀ ਉਤਸ਼ਾਹ ਪੈਦਾ ਹੋਇਆ ਹੈ। ਇਸ ਮੌਕੇ ਜਗਪਾਲ ਸਿੰਘ ਭੋਲਾ, ਕਰਨੈਲ ਸਿੰਘ ਕਾਕੂ, ਸਾਬਕਾ ਸਰਪੰਚ ਪ੍ਰੀਤਮ ਸਿੰਘ, ਨੰਬਰਦਾਰ ਚੂਹੜ ਸਿੰਘ, ਜਗਪਾਲ ਸਿੰਘ ਪੰਚ, ਗੁਰਦੀਪ ਸਿੰਘ, ਬਲਦੇਵ ਸਿੰਘ, ਹਰਜੀਤ ਸਿੰਘ, ਭਿੰਦਰ ਸਿੰਘ (ਸਾਰੇ ਪੰਚਾਂ) ਤੋ ਇਲਾਵਾ ਬਚਿੱਤਰ ਸਿੰਘ, ਅਜੈ ਆਲੀਵਾਲ, ਡਾ ਸੋਨੂੰ, ਅਮਰਜੀਤ ਸਿੰਘ ਆਦਿ ਸ਼ਾਮਿਲ ਸਨ।
ਪਿਛਲੀ ਖ਼ਬਰ ਹਲਕਾ ਰਾਏਕੋਟ ਦੇ ਅਕਾਲੀ ਵਰਕਰਾਂ ’ ਚ ਮੇਲਾ ਛਪਾਰ ਕਾਨਫ਼ਰੰਸ ਨੂੰ ਲੈ ਕੇ ਭਾਰੀ ਉਤਸ਼ਾਹ - ਆਂਡਲੂ / ਭੈਣੀ ਦਰੇੜਾ ਅਗਲੀ ਖ਼ਬਰ ਮੁੱਖ ਮੰਤਰੀ, ਹਰਪਾਲ ਸਿੰਘ ਚੀਮਾ ਤੋਂ ਤੁਰੰਤ ਅਸਤੀਫ਼ਾ ਲੈਣ-ਡਾ: ਅਮਰ ਸਿੰਘ ਡਾ : ਅੰਬੇਡਕਰ ਦੇ ਬੁੱਤ ਦੀ ਬੇਅਦਬੀ ਦੀ ਘਟਨ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।