ਮਹਿਲਾ ਕਾਂਗਰਸੀ ਆਗੂ ਕਰਮਜੀਤ ਕੌਰ ਢਿੱਲੋਂ ਨੇ ਕੀਤੀ ਸਚਿਨ ਪਾਇਲਟ ਨਾਲ ਮੁਲਾਕਾਤ
ਜਗਰਾਉਂ, 12 ਸਤੰਬਰ (ਗੁਰਦੀਪ ਸਿੰਘ ਮਲਕ) ਪੰਜਾਬ ਕਾਂਗਰਸ ਦੇ ਨਵ ਨਿਯੁਕਤ ਇੰਚਾਰਜ ਸਚਿਨ ਪਾਇਲਟ ਨਾਲ ਪੰਜਾਬ ਮਹਿਲਾ ਕਾਂਗਰਸ ਦੀ ਬੁਲਾਰਾ ਬੀਬੀ ਕਰਮਜੀਤ ਕੌਰ ਢਿੱਲੋ ਬਰਸਾਲ ਮੈਂ ਪੰਜਾਬ ਦੇ ਰਾਜਨੀਤੀ ਨੂੰ ਲੈ ਕੇ ਮੁਲਾਕਾਤ ਕੀਤੀ। ਬੀਬੀ ਕਰਮਜੀਤ ਕੌਰ ਬਰਸਾਲ ਨੇ ਸਚਿਨ ਪਾਇਲਟ ਨੂੰ ਪੰਜਾਬ ਪ੍ਰਦੇਸ਼ ਦਾ ਇੰਚਾਰਜ ਲਾਏ ਜਾਣ ਦਾ ਸਵਾਗਤ ਕਰਦੇ ਹੋਏ ਸ੍ਰੀ ਸਚਿਨ ਪਾਇਲਟ ਨੂੰ ਫੁੱਲਾਂ ਦਾ ਗੁਲਦਸਤਾ ਭੇਟ ਕੀਤਾ ਅਤੇ ਉਨ੍ਹਾਂ ਨੂੰ ਵਧਾਈ ਦਿੱਤੀ।
ਮ
ਮਹਿਲਾ ਆਗੂ ਬੀਬੀ ਕਰਮਜੀਤ ਕੌਰ ਬਰਸਾਲ ਪੰਜਾਬ ਕਾਂਗਰਸ ਦੇ ਇੰਚਾਰਜ ਸਚਿਨ ਪਾਇਲਟ ਨੂੰ ਫੁੱਲਾਂ ਦਾ ਗੁਲਦਸਤਾ ਭੇਟ ਕਰਦੇ ਹੋਏ। ਅਜੀਤ ਤਸਵੀਰ
13-09-2026
ਜਗਰਾਉਂ, 12 ਸਤੰਬਰ (ਗੁਰਦੀਪ ਸਿੰਘ ਮਲਕ) ਪੰਜਾਬ ਕਾਂਗਰਸ ਦੇ ਨਵ ਨਿਯੁਕਤ ਇੰਚਾਰਜ ਸਚਿਨ ਪਾਇਲਟ ਨਾਲ ਪੰਜਾਬ ਮਹਿਲਾ ਕਾਂਗਰਸ ਦੀ ਬੁਲਾਰਾ ਬੀਬੀ ਕਰਮਜੀਤ ਕੌਰ ਢਿੱਲੋ ਬਰਸਾਲ ਮੈਂ ਪੰਜਾਬ ਦੇ ਰਾਜਨੀਤੀ ਨੂੰ ਲੈ ਕੇ ਮੁਲਾਕਾਤ ਕੀਤੀ। ਬੀਬੀ ਕਰਮਜੀਤ ਕੌਰ ਬਰਸਾਲ ਨੇ ਸਚਿਨ ਪਾਇਲਟ ਨੂੰ ਪੰਜਾਬ ਪ੍ਰਦੇਸ਼ ਦਾ ਇੰਚਾਰਜ ਲਾਏ ਜਾਣ ਦਾ ਸਵਾਗਤ ਕਰਦੇ ਹੋਏ ਸ੍ਰੀ ਸਚਿਨ ਪਾਇਲਟ ਨੂੰ ਫੁੱਲਾਂ ਦਾ ਗੁਲਦਸਤਾ ਭੇਟ ਕੀਤਾ ਅਤੇ ਉਨ੍ਹਾਂ ਨੂੰ ਵਧਾਈ ਦਿੱਤੀ। ਇਸ ਸਬੰਧੀ ਕਰਮਨੀਤ ਕੌਰ ਬਰਸਾਲ ਨੇ ਦੱਸਿਆ ਕਿ ਕਿਸੇ ਦੀ ਸੱਜਣ ਪਾਇਲਟ ਨਾਲ ਉਹਨਾਂ ਨੇ ਪੰਜਾਬ ਕਾਂਗਰਸ ਨੂੰ ਲੈ ਕੇ ਲੰਮੇ ਗੱਲਬਾਤ ਕੀਤੀ ਅਤੇ 217 ਦੀਆਂ ਪੰਜਾਬ ਵਿਧਾਨ ਸਭਾ ਚੋਣਾਂ ਵਿੱਚ ਮਹਿਲਾਵਾਂ ਨੂੰ ਬਣਦੀ ਪ੍ਰਤਿਨਿਧਤਾ ਦੇਣ ਦੀ ਮੰਗ ਕੀਤੀ। ਜਿਸ ’ਤੇ ਪਾਇਲਟ ਨੇ ਉਨ੍ਹਾਂ ਨੂੰ ਵਿਸ਼ਵਾਸ ਦਿਵਾਇਆ ਕਿ ਸ੍ਰੀ ਰਾਹੁਲ ਗਾਂਧੀ ਵਲੋਂ ਵੀ ਮਹਿਲਾਵਾਂ ਨੂੰ ਵੱਧ ਤੋਂ ਵੱਧ ਪ੍ਰਤਿਨਿਤਾ ਦੇਣ ਦੀ ਵਕਾਲਤ ਕੀਤੀ ਜਾ ਰਹੀ। ਵਿਧਾਨ ਸਭਾ ਚੋਣਾਂ ਵਿੱਚ ਪੰਜਾਬ ਵਿਚ ਮਹਿਲਾਵਾਂ ਨੂੰ ਵੱਧ ਤੋਂ ਵੱਧ ਟਿਕਟਾਂ ਦਿੱਤੀਆਂ ਜਾਣਗੀਆਂ। ਮਹਿਲਾ ਆਗੂ ਕਰਮਜੀਤ ਕੌਰ ਪਸਾਲ ਨੇ ਕਿਹਾ ਕਿ ਪੰਜਾਬ ਵਿਚ ਆਉਣ ਵਾਲੇ ਦਿਨਾਂ ਵਿਚ ਕਾਂਗਰਸ ਇਕ ਮੰਚ ’ਤੇ ਇਕੱਠੀ ਹੋਈ ਨਜ਼ਰ ਆਵੇਗੀ। ਜਿਸ ਲਈ ਸਚਿਨ ਪਾਇਲਟ ਵਲੋਂ ਸਾਰੇ ਸੀਨੀਅਰ ਕਾਂਗਰਸ ਆਗੂਆਂ ਨਾਲ ਗੱਲਬਾਤ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਪੰਜਾਬ ਵਿੱਚ ਅਗਲੀ ਸਰਕਾਰ ਕਾਂਗਰਸ ਦੀ ਬਣੇਗੀ ਕਾਂਗਰਸ ਸਰਕਾਰ ਬੰਦ ਦੇ ਸਾਰ ਸਭ ਤੋਂ ਪਹਿਲਾਂ ਨਸ਼ਿਆਂ ਦਾ ਪੰਜਾਬ ਵਿਚੋਂ ਮੁਕੰਮਲ ਖਾਤਮਾ ਕੀਤਾ ਜਾਵੇਗਾ ਤਾਂ ਕਿ ਪੰਜਾਬ ਦੀਆਂ ਮਾਵਾਂ ਦੇ ਪੁੱਤਾਂ ਦਾ ਜ਼ਿੰਦਗੀਆਂ ਬਚ ਜਾਣ। ਉਨ੍ਹਾਂ ਕਿਹਾ ਕਿ ਸਚਿਨ ਪਾਇਲਟ ਬਹੁਤ ਹੀ ਸੁਲਝੇ ਹੋਏ ਆਗੂ ਹਨ। ਜਿਨਾਂ ਕੋਲ ਲੀਡਰ ਸੈਪ ਨੂੰ ਚਲਾਉਣ ਦਾ ਬਹੁਤ ਵੱਡਾ ਤਜਰਬਾ ਹੈ। ਉਨ੍ਹਾਂ ਕਾਂਗਰਸ ਹਾਈ ਕਮਾਂਡ ਦਾ ਧੰਨਵਾਦ ਕਰਦੇ ਹੋਏ ਕਿਹਾ ਕਿ ਪੰਜਾਬ ਨੂੰ ਸਚਿਨ ਪਾਇਲਟ ਦੇ ਰੂਪ ਵਿਚ ਇਕ ਬਹੁਤ ਹੀ ਵਧੀਆ ਇੰਚਾਰਜ ਦਿੱਤਾ ਹੈ, ਜਿਸ ਨਾਲ ਆਉਣ ਵਾਲੀ ਕਾਂਗਰਸ ਦੀ ਸਰਕਾਰ ਬਣੇਗੀ।