13-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 13-09-2026

ਸਿੱਧਵਾਂ ਕਾਲਜ ਵਿਖੇ ਸ਼੍ਰੋਮਣੀ ਭਗਤ ਰਵਿਦਾਸ ਜੀ ਦੇ ਜੀਵਨ, ਸਿੱਖਿਆਵਾਂ ਅਤੇ ਯੋਗਦਾਨ ਨੂੰ ਸਮਰਪਿਤ ਸਮਾਗਮ

ਚੌਂਕੀਮਾਨ, 12 ਸਤੰਬਰ (ਤੇਜਿੰਦਰ ਸਿੰਘ ਚੱਢਾ)-ਸ੍ਰੀ ਗੁਰੂ ਹਰਿਗੋਬਿੰਦ ਉਜਾਗਰ ਹਰੀ ਟਰੱਸਟ ਦੀ ਸਿਰਮੌਰ ਸੰਸਥਾ ਖ਼ਾਲਸਾ ਕਾਲਜ ਫ਼ਾਰ ਵਿਮੈਨ ਸਿੱਧਵਾਂ ਖੁਰਦ ਦੇ ਕਾਰਜਕਾਰੀ ਪ੍ਰਿੰਸੀਪਲ ਡਾ. ਨਵਦੀਪ ਕੌਰ ਦੀ ਯੋਗ ਅਗਵਾਈ ਅਧੀਨ ਸੋਸ਼ਲ ਸਾਇੰਸ ਅਤੇ ਪੋਸਟ ਗਰੈਜ਼ੂਏਟ ਪੰਜਾਬੀ ਵਿਭਾਗ ਦੇ ਸਾਂਝੇ ਯਤਨਾਂ ਸਦਕਾ ‘ਸ਼੍ਰੋਮਣੀ ਭਗਤ ਰਵਿਦਾਸ ਜੀ ਦੇ ਜੀਵਨ, ਸਿੱਖਿਆਵਾਂ ਅਤੇ ਯੋਗਦਾਨ” ਵਿਸ਼ੇ ’ਤੇ ਸੈਮੀਨਾਰ ਆਯੋਜਿਤ ਕੀਤਾ ਗਿਆ।

ਖ਼ਾਲਸਾ ਕਾਲਜ ਫ਼ਾਰ ਵਿਮੈਨ ਸਿੱਧਵਾਂ ਖੁਰਦ ਵਿਖੇ ਸ਼੍ਰੋਮਣੀ ਭਗਤ ਰਵਿਦਾਸ ਦੇ ਜੀਵਨ ਨੂੰ ਸਮਰਪਿਤ ਕਰਵਾਏ ਸਮਾਗਮ ਸਮੇਂ ਵਿਦਿਆਰਥਣਾਂ ਨਾਲ ਕਾਰਜਕਾਰੀ ਪ੍ਰਿੰਸੀਪਲ ਡਾ. ਨਵਦੀਪ ਕੌਰ, ਡਾ. ਇੰਦਰਜੀਤ ਕੌਰ, ਪ੍ਰੋ. ਕਰਮਦੀਪ ਕੌਰ ਤੇ ਹੋਰ। ਤਸਵੀਰ: ਤੇਜਿੰਦਰ ਸਿੰਘ ਚੱਢਾ 13-09-2026
ਚੌਂਕੀਮਾਨ, 12 ਸਤੰਬਰ (ਤੇਜਿੰਦਰ ਸਿੰਘ ਚੱਢਾ)-ਸ੍ਰੀ ਗੁਰੂ ਹਰਿਗੋਬਿੰਦ ਉਜਾਗਰ ਹਰੀ ਟਰੱਸਟ ਦੀ ਸਿਰਮੌਰ ਸੰਸਥਾ ਖ਼ਾਲਸਾ ਕਾਲਜ ਫ਼ਾਰ ਵਿਮੈਨ ਸਿੱਧਵਾਂ ਖੁਰਦ ਦੇ ਕਾਰਜਕਾਰੀ ਪ੍ਰਿੰਸੀਪਲ ਡਾ. ਨਵਦੀਪ ਕੌਰ ਦੀ ਯੋਗ ਅਗਵਾਈ ਅਧੀਨ ਸੋਸ਼ਲ ਸਾਇੰਸ ਅਤੇ ਪੋਸਟ ਗਰੈਜ਼ੂਏਟ ਪੰਜਾਬੀ ਵਿਭਾਗ ਦੇ ਸਾਂਝੇ ਯਤਨਾਂ ਸਦਕਾ ‘ਸ਼੍ਰੋਮਣੀ ਭਗਤ ਰਵਿਦਾਸ ਜੀ ਦੇ ਜੀਵਨ, ਸਿੱਖਿਆਵਾਂ ਅਤੇ ਯੋਗਦਾਨ” ਵਿਸ਼ੇ ’ਤੇ ਸੈਮੀਨਾਰ ਆਯੋਜਿਤ ਕੀਤਾ ਗਿਆ। ਡਾਇਰੈਕਟਰ ਉਚੇਰੀ ਸਿੱਖਿਆ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਉਲੀਕੇ ਪ੍ਰੋਗਰਾਮ ਵਿਚ ਵਿਦਿਆਰਥਣਾਂ ਨੇ ਸਬੰਧਤ ਵਿਸ਼ੇ ’ਤੇ ਪੇਪਰ ਪੇਸ਼ ਕੀਤੇ ਗਏੇ। ਮੰਚ ਸੰਚਾਲਕ ਦੀ ਭੂਮਿਕਾ ਨਿਭਾਉਂਦਿਆਂ ਪ੍ਰੋ. ਕਰਮਦੀਪ ਕੌਰ ਨੇ ਪਿ੍ੰਸੀਪਲ ਡਾ. ਨਵਦੀਪ ਕੌਰ ਨੂੰ ਨਿੱਘੀ ਜੀ ਆਇਆ ਕਿਹਾ। ਸਮਾਗਮ ਵਿੱਚ ਵਿਦਿਆਰਥਣ ਪ੍ਰਿੰਸਦੀਪ ਕੌਰ (ਬੀ.ਏ ਭਾਗ ਤੀਜਾ ), ਹਰਮਦੀਪ ਕੌਰ ( ਬੀ.ਏ. ਭਾਗ ਤੀਜਾ) ਅਤੇ ਗੁਰਲੀਨ ਕੌਰ ( ਬੀ.ਏ ਭਾਗ ਦੂਜਾ) ਨੇ ਸ੍ਰੋਮਣੀ ਭਗਤ ਰਵਿਦਾਸ ਜੀ ਦੀ ਬਾਣੀ ਅਤੇ ਵਿਚਾਰਧਾਰਾ ਨੂੰ ਪੇਸ਼ ਕੀਤਾ। ਭਾਗੀਦਾਰ ਵਿਦਿਆਰਥਣਾਂ ਨੂੰ ਹੌਸਲਾ ਅਫ਼ਜਾਈ ਇਨਾਮ ਤਕਸੀਮ ਕੀਤੇ ਗਏ। ਇਤਿਹਾਸ ਵਿਭਾਗ ਦੇ ਪੋ੍. ਹਰਦੀਪ ਕੌਰ ਨੇ ਵਿਚਾਰ ਸਾਂਝੇ ਕਰਦਿਆਂ ਇਤਿਹਾਸਕ ਪੱਖ ਤੇ ਵਿਚਾਰ ਕਰਦਿਆਂ ਸ੍ਰੋਮਣੀ ਭਗਤ ਰਵਿਦਾਸ ਜੀ ਦੇ ਭਗਤੀ ਅੰਦੋਲਨ ਵਿਚ ਪਾਏ ਯੋਗਦਾਨ, ਨਿਰਗੁਣ ਭਗਤੀ ਦੇ ਪ੍ਰਚਾਰ ਅਤੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਵਿਚ ਦਰਜ ਸ਼ਬਦਾਂ ਬਾਰੇ ਜਾਣਕਾਰੀ ਦਿੱਤੀ। ਪੰਜਾਬੀ ਵਿਭਾਗ ਦੇ ਮੁਖੀ ਡਾ. ਇੰਦਰਜੀਤ ਕੌਰ ਨੇ ਸ਼੍ਰੋਮਣੀ ਭਗਤ ਰਵਿਦਾਸ ਜੀ ਦੀ ਭਗਤੀ, ਸਿਮਰਨ ਅਤੇ ਸਮਾਜ ਨੂੰ ਦੇਣ ਆਦਿ ਪੱਖਾਂ ਨੂੰ ਵਿਚਾਰ ਅਧੀਨ ਲਿਆਦਾਂ।ਕਾਲਜ ਪ੍ਰਿੰਸੀਪਲ ਡਾ. ਨਵਦੀਪ ਕੌਰ ਨੇ ਛੂਤ-ਛਾਤ ਨੂੰ ਖ਼ਤਮ ਕਰਨ ਅਤੇ ਜਾਤੀ ਪ੍ਰਥਾ ਨੂੰ ਚੁਣੋਤੀ ਦੇਣ ਲਈ ਸ਼੍ਰੋਮਣੀ ਭਗਤ ਰਵਿਦਾਸ ਜੀ ਦੇ ਯਤਨਾਂ ਨੂੰ ਉਜਾਗਰ ਕੀਤਾ। ਇਕ ਉੱਘੇ ਦਾਰਸ਼ਨਿਕ, ਜਾਤ-ਪਾਤ ਦਾ ਖੰਡਨ ਕਰਨ ਵਾਲੇ ਦੀ ਪ੍ਰਪੱਕਤਾ, ਕਰਮ ਕਾਡਾਂ ਦੀ ਨਿਖੇਧੀ, ਪਦਾਰਥਕ ਸਮਾਜ ਤੋਂ ਨਿਰਲੇਪ ਪਰਮਾਤਮਾ ਦੀ ਭਗਤੀ ਆਦਿ ਵਿਸ਼ਿਆਂ ਤੇ ਆਪਣੇ ਵਿਚਾਰ ਸਾਂਝੇ ਕੀਤੇ। ਇਸ ਸਮਾਗਮ ਵਿਚ ਸੋਸ਼ਲ ਸਾਇੰਸ ਵਿਭਾਗ ਦੇ ਪ੍ਰੋ. ਕਰਮਦੀਪ ਕੌਰ, ਪੋ੍. ਹਰਦੀਪ ਕੌਰ, ਡਾ. ਜਸਦੀਪ ਕੌਰ ਅਤੇ ਪੰਜਾਬੀ ਵਿਭਾਗ ਦੇ ਡਾ. ਇੰਦਰਜੀਤ ਕੌਰ, ਡਾ. ਬਲਵਿੰਦਰ ਕੌਰ ਅਤੇ ਡਾ. ਅਮਨਿੰਦਰ ਚਾਹਲ ਹਾਜ਼ਰ ਸਨ। ਸਮਾਗਮ ਦੇ ਅੰਤ ਵਿਚ ਡਾ. ਜਸਦੀਪ ਕੌਰ ਨੇ ਰਸਮੀ ਤੌਰ ’ਤੇ ਸਭ ਦਾ ਧੰਨਵਾਦ ਕੀਤਾ।
ਪਿਛਲੀ ਖ਼ਬਰ ਬਿਜਲੀ ਦੇ 5 ਮਹੀਨਿਆਂ ਦੇ ਇਕੱਠੇ ਆਏ ਬਿੱਲ ਨੇ ਖ਼ਪਤਕਾਰਾਂ ਦੇ ਉਡਾਏ ਹੋਸ਼, 10 ਤੋਂ 35 ਹਜ਼ਾਰ ਤੱਕ ਆਏ ਬਿੱਲ ਅਗਲੀ ਖ਼ਬਰ ਭਾਈ ਨੂਰਾ ਮਾਹੀ ਨਿਵਾਸ ਦੀ ਚੱਲ ਰਹੀ ਕਾਰਸੇਵਾ ਦਾ ਜਥੇਦਾਰ ਜਗਜੀਤ ਸਿੰਘ ਤਲਵੰਡੀ ਮੈਂਬਰ ਸ਼੍ਰੋਮਣੀ ਕਮੇਟੀ ਵਲੋਂ ਜਾਇਜ਼ਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।