15-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-09-2026

ਬਿਜਲੀ ਕੱਟਾਂ ਖ਼ਿਲਾਫ਼ ਬੀ. ਕੇ. ਯੂ. (ਰਾਜੇਵਾਲ) ਦਾ ਵਫ਼ਦ ਐਕਸੀਅਨ ਨੂੰ ਮਿਲਿਆ, ਫ਼ਸਲਾਂ ਦੇ ਨੁਕਸਾਨ ਦਾ ਮੁੱਦਾ ਚੁੱਕਿਆ

ਰਾਏਕੋਟ, 14 ਸਤੰਬਰ (ਸੁਸ਼ੀਲ) ਭਾਰਤੀ ਕਿਸਾਨ ਯੂਨੀਅਨ (ਰਾਜੇਵਾਲ) ਦੇ ਮੈਂਬਰਾਂ ਦੇ ਇਕ ਵਿਸ਼ੇਸ਼ ਵਫ਼ਦ ਨੇ ਜ਼ਿਲ੍ਹਾ ਪ੍ਰਧਾਨ ਮਨਪ੍ਰੀਤ ਸਿੰਘ ਸਿੱਧੂ ਦੀ ਅਗਵਾਈ ਹੇਠ ਸਥਾਨਕ ਐਕਸੀਅਨ ਕੁਲਵੰਤ ਸਿੰਘ ਨਾਲ ਅਹਿਮ ਮੁਲਾਕਾਤ ਕੀਤੀ ਮੀਟਿੰਗ ਦਾ ਮੁੱਖ ਉਦੇਸ਼ ਇਲਾਕੇ ਵਿਚ ਖੇਤੀਬਾੜੀ ਤੇ ਘਰੇਲੂ ਸੈਕਟਰ ਨੂੰ ਦਿੱਤੀ ਜਾਣ ਵਾਲੀ ਬਿਜਲੀ ਵਿਚ ਲੱਗ ਰਹੇ ਅਣਐਲਾਨੇ ਅਤੇ ਲੰਬੇ ਕੱਟਾਂ ਕਾਰਨ ਕਿਸਾਨਾਂ ਅਤੇ ਆਮ ਲੋਕਾਂ ਨੂੰ ਦਰਪੇਸ਼ ਆ ਰਹੀਆਂ ਭਾਰੀ ਮੁਸ਼ਕਿਲਾਂ ਬਾਰੇ ਪਾਵਰਕਾਮ ਅਧਿਕਾਰੀਆਂ ਨੂੰ ਜਾਣੂ ਕਰਵਾਉਣਾ ਸੀ। ਜ਼ਿਲ੍ਹਾ ਪ੍ਰਧਾਨ ਮਨਪ੍ਰੀਤ ਸਿੰਘ ਸਿੱਧੂ ਨੇ ਐਕਸੀਅਨ ਕੁਲਵੰਤ ਸਿੰਘ ਦੇ ਧਿਆਨ ਵਿੱਚ ਲਿਆਂਦਾ ਕਿ ਪਿਛਲੇ ਕੁਝ ਦਿਨਾਂ ਤੋਂ ਬਿਜਲੀ ਸਪਲਾਈ ਬਹੁਤ ਮਾੜੀ ਹੈ ਅਤੇ ਬਿਨਾਂ ਕਿਸੇ ਪੂਰਵ ਸੂਚਨਾਂ ਦੇ ਲੰਬੇ ਸਮੇਂ ਤੱਕ ਬਿਜਲੀ ਗੁੱਲ ਰਹਿੰਦੀ ਹੈ, ਜਿਸ ਕਾਰਨ ਕਿਸਾਨਾਂ ਨੂੰ ਭਾਰੀ ਪ੍ਰੇਸ਼ਾਨੀ ਦਾ ਸਾਹਮਣਾ ਕਰਨਾ ਪੈ ਰਿਹਾ ਹੈ ਅਤੇ ਪੱਕਣ ਕੰਢੇ ਖੜ੍ਹੀਆਂ ਫਸਲਾਂ ਸੁੱਕਣ ਦੀ ਕਗਾਰ ’ਤੇ ਪਹੁੰਚ ਰਹੀਆਂ ਹਨ।

ਅਜੀਤ ਡੈਸਕ 15-09-2026
ਰਾਏਕੋਟ, 14 ਸਤੰਬਰ (ਸੁਸ਼ੀਲ) ਭਾਰਤੀ ਕਿਸਾਨ ਯੂਨੀਅਨ (ਰਾਜੇਵਾਲ) ਦੇ ਮੈਂਬਰਾਂ ਦੇ ਇਕ ਵਿਸ਼ੇਸ਼ ਵਫ਼ਦ ਨੇ ਜ਼ਿਲ੍ਹਾ ਪ੍ਰਧਾਨ ਮਨਪ੍ਰੀਤ ਸਿੰਘ ਸਿੱਧੂ ਦੀ ਅਗਵਾਈ ਹੇਠ ਸਥਾਨਕ ਐਕਸੀਅਨ ਕੁਲਵੰਤ ਸਿੰਘ ਨਾਲ ਅਹਿਮ ਮੁਲਾਕਾਤ ਕੀਤੀ ਮੀਟਿੰਗ ਦਾ ਮੁੱਖ ਉਦੇਸ਼ ਇਲਾਕੇ ਵਿਚ ਖੇਤੀਬਾੜੀ ਤੇ ਘਰੇਲੂ ਸੈਕਟਰ ਨੂੰ ਦਿੱਤੀ ਜਾਣ ਵਾਲੀ ਬਿਜਲੀ ਵਿਚ ਲੱਗ ਰਹੇ ਅਣਐਲਾਨੇ ਅਤੇ ਲੰਬੇ ਕੱਟਾਂ ਕਾਰਨ ਕਿਸਾਨਾਂ ਅਤੇ ਆਮ ਲੋਕਾਂ ਨੂੰ ਦਰਪੇਸ਼ ਆ ਰਹੀਆਂ ਭਾਰੀ ਮੁਸ਼ਕਿਲਾਂ ਬਾਰੇ ਪਾਵਰਕਾਮ ਅਧਿਕਾਰੀਆਂ ਨੂੰ ਜਾਣੂ ਕਰਵਾਉਣਾ ਸੀ। ਜ਼ਿਲ੍ਹਾ ਪ੍ਰਧਾਨ ਮਨਪ੍ਰੀਤ ਸਿੰਘ ਸਿੱਧੂ ਨੇ ਐਕਸੀਅਨ ਕੁਲਵੰਤ ਸਿੰਘ ਦੇ ਧਿਆਨ ਵਿੱਚ ਲਿਆਂਦਾ ਕਿ ਪਿਛਲੇ ਕੁਝ ਦਿਨਾਂ ਤੋਂ ਬਿਜਲੀ ਸਪਲਾਈ ਬਹੁਤ ਮਾੜੀ ਹੈ ਅਤੇ ਬਿਨਾਂ ਕਿਸੇ ਪੂਰਵ ਸੂਚਨਾਂ ਦੇ ਲੰਬੇ ਸਮੇਂ ਤੱਕ ਬਿਜਲੀ ਗੁੱਲ ਰਹਿੰਦੀ ਹੈ, ਜਿਸ ਕਾਰਨ ਕਿਸਾਨਾਂ ਨੂੰ ਭਾਰੀ ਪ੍ਰੇਸ਼ਾਨੀ ਦਾ ਸਾਹਮਣਾ ਕਰਨਾ ਪੈ ਰਿਹਾ ਹੈ ਅਤੇ ਪੱਕਣ ਕੰਢੇ ਖੜ੍ਹੀਆਂ ਫਸਲਾਂ ਸੁੱਕਣ ਦੀ ਕਗਾਰ ’ਤੇ ਪਹੁੰਚ ਰਹੀਆਂ ਹਨ। ਉਨ੍ਹਾਂ ਕਿਹਾ ਕਿ ਮਹਿੰਗਾਈ ਦੇ ਦੌਰ ਵਿਚ ਫਸਲਾਂ ਨੂੰ ਬਚਾਉਣ ਲਈ ਕਿਸਾਨਾਂ ਨੂੰ ਭਾਰੀ ਮਾਨਸਿਕ ਅਤੇ ਆਰਥਿਕ ਪ੍ਰੇਸ਼ਾਨੀ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਉਨ੍ਹਾਂ ਮੰਗ ਕੀਤੀ ਕਿ ਖੇਤੀਬਾੜੀ ਸੈਕਟਰ ਨੂੂੰ ਬਿਜਲੀ ਦੀ ਨਿਰਵਿਘਨ ਸਪਲਾਈ ਯਕੀਨੀ ਬਣਾਈ ਜਾਵੇ। ਕਿਸਾਨ ਆਗੂਆਂ ਨੇ ਚਿਤਾਵਨੀ ਭਰੇ ਲਹਿਜ਼ੇ ਵਿਚ ਕਿਹਾ ਕਿ ਜੇਕਰ ਬਿਜਲੀ ਸਪਲਾਈ ਵਿਚ ਜਲਦ ਸੁਧਾਰ ਨਾ ਕੀਤਾ ਗਿਆ ਤਾਂ ਯੂਨੀਅਨ ਤਿੱਖਾ ਸੰਘਰਸ਼ ਉਲੀਕਣ ਲਈ ਮਜਬੂਰ ਹੋਵੇਗੀ। ਐਕਸੀਅਨ ਕੁਲਵੰਤ ਸਿੰਘ ਨੇ ਕਿਸਾਨਾਂ ਦੀਆਂ ਸਮੱਸਿਆਵਾਂ ਨੂੰ ਬੜੇ ਧਿਆਨ ਨਾਲ ਸੁਣਿਆ ਤੇ ਉਨ੍ਹਾਂ ਨੂੰ ਭਰੋਸਾ ਦਿਵਾਇਆ ਕਿ ਵਿਭਾਗ ਵਲੋਂ ਬਿਜਲੀ ਸਪਲਾਈ ਨੂੰ ਸੁਚਾਰੂ ਬਣਾਉਣ ਲਈ ਢੁਕਵੇਂ ਕਦਮ ਚੁੱਕੇ ਜਾ ਰਹੇ ਹਨ ਤੇ ਕਿਸਾਨਾਂ ਨੂੰ ਕਿਸੇ ਤਰਾਂ ਦੀ ਸਮੱਸਿਆ ਪੇਸ਼ ਨਹੀ ਆਉਣ ਦਿੱਤੀ ਜਾਵੇਗੀ। ਇਸ ਮੌਕੇ ਇਕਾਈ ਪ੍ਰਧਾਨ ਨਵਦੀਪ ਸਿੰਘ ਗੋਂਦਵਾਲ, ਹਰਜੀਤ ਸਿੰਘ, ਰਣਜੀਤ ਸਿੰਘ ਬਰਮ੍ਹੀ, ਖਜਾਨਚੀ ਦਲਜੀਤ ਸਿੰਘ, ਖਜਾਨਚੀ ਹਰਪ੍ਰੀਤ ਸਿੰਘ, ਬਲਜੀਤ ਸਿੰਘ, ਗੁਰਮੇਲ ਸਿੰਘ, ਕਰਮਜੀਤ ਸਿੰਘ, ਦਵਿੰਦਰ ਸਿੰਘ, ਬਲਰਾਜ ਸਿੰਘ, ਗੋਰਾ ਸਿੰਘ, ਬਲਵਿੰਦਰ ਸਿੰਘ, ਅਮਨਦੀਪ ਸਿੰਘ, ਹਰਵਿੰਦਰ ਸਿੰਘ, ਰਸ਼ਪਾਲ ਸਿੰਘ ਸਮੇਤ ਹੋਰ ਕਈ ਕਿਸਾਨ ਹਾਜ਼ਰ ਸਨ।
ਪਿਛਲੀ ਖ਼ਬਰ ਆਦਰਸ਼ ਸਕੂਲ ਖਟਕੜ ਕਲਾਂ ਵਿਖੇ ਹਿੰਦੀ ਦਿਵਸ ਮਨਾਇਆ ਅਗਲੀ ਖ਼ਬਰ ਤਲਵੰਡੀ ਖੁਰਦ ਵਿਵਾਦ ’ਚ ਦਾਖਾ ਪੁਲਿਸ ਵਲੋਂ ਫੇਸਬੁੱਕ ਰਾਹੀਂ ਕਿਰਦਾਰਕੁਸ਼ੀ ਵਾਲਿਆਂ ਵਿਰੁੱਧ ਮੁਕੱਦਮਾ ਦਰਜ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।