15-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-09-2026

30 ਸਤੰਬਰ ਤੱਕ ਪ੍ਰਾਪਰਟੀ ਟੈਕਸ ਜਮ੍ਹਾਂ ਕਰਵਾਉਣ ’ਤੇ ਮਿਲੇਗੀ 10 ਫ਼ੀਸਦੀ ਛੋਟ-ਈ. ਓ. ਵਿਕਾਸ ਉੱਪਲ

ਰਾਏਕੋਟ, 14 ਸਤੰਬਰ (ਸੁਸ਼ੀਲ)-ਨਗਰ ਕੌਂਸਲ ਰਾਏਕੋਟ ਦੇ ਕਾਰਜ ਸਾਧਕ ਅਫਸਰ ਵਿਕਾਸ ਉੱਪਲ ਨੇ ਸ਼ਹਿਰ ਵਾਸੀਆਂ ਨੂੰ ਪੰਜਾਬ ਸਰਕਾਰ ਵਲੋਂ ਪ੍ਰਾਪਰਟੀ ਟੈਕਸ ’ਤੇ ਦਿੱਤੀ ਜਾ ਰਹੀ ਵਿਸ਼ੇਸ਼ ਛੋਟ ਦਾ ਲਾਭਉਠਾਉਣ ਦੀ ਅਪੀਲ ਕੀਤੀ ਹੈ। ਉਨ੍ਹਾਂ ਦੱਸਿਆ ਕਿ ਚਾਲੂ ਵਿੱਤੀ ਸਾਲ 2026-27 ਲਈ ਪ੍ਰਾਪਰਟੀ ਟੈਕਸ ਜਮ੍ਹਾਂ ਕਰਵਾਉਣ ਵਾਲੇ ਉਪਭੋਗਤਾਵਾਂ ਨੂੰ 10 ਪ੍ਰਤੀਸ਼ਤ ਦੀ ਵਿਸ਼ੇਸ਼ ਛੋਟ ਦਿੱਤੀ ਜਾ ਰਹੀ ਹੈ।

ਜਾਣਕਾਰੀ ਦਿੰਦੇ ਹੋਏ ਕਾਰਜ ਸਾਧਕ ਅਫਸਰ ਵਿਕਾਸ ਉੱਪਲ 15-09-2026
ਰਾਏਕੋਟ, 14 ਸਤੰਬਰ (ਸੁਸ਼ੀਲ)-ਨਗਰ ਕੌਂਸਲ ਰਾਏਕੋਟ ਦੇ ਕਾਰਜ ਸਾਧਕ ਅਫਸਰ ਵਿਕਾਸ ਉੱਪਲ ਨੇ ਸ਼ਹਿਰ ਵਾਸੀਆਂ ਨੂੰ ਪੰਜਾਬ ਸਰਕਾਰ ਵਲੋਂ ਪ੍ਰਾਪਰਟੀ ਟੈਕਸ ’ਤੇ ਦਿੱਤੀ ਜਾ ਰਹੀ ਵਿਸ਼ੇਸ਼ ਛੋਟ ਦਾ ਲਾਭਉਠਾਉਣ ਦੀ ਅਪੀਲ ਕੀਤੀ ਹੈ। ਉਨ੍ਹਾਂ ਦੱਸਿਆ ਕਿ ਚਾਲੂ ਵਿੱਤੀ ਸਾਲ 2026-27 ਲਈ ਪ੍ਰਾਪਰਟੀ ਟੈਕਸ ਜਮ੍ਹਾਂ ਕਰਵਾਉਣ ਵਾਲੇ ਉਪਭੋਗਤਾਵਾਂ ਨੂੰ 10 ਪ੍ਰਤੀਸ਼ਤ ਦੀ ਵਿਸ਼ੇਸ਼ ਛੋਟ ਦਿੱਤੀ ਜਾ ਰਹੀ ਹੈ। ਇਸ ਛੋਟ ਦਾ ਲਾਭ ਲੈਣ ਦੀ ਆਖਰੀ ਮਿਤੀ 30 ਸਤੰਬਰ ਹੈ। ਉਨ੍ਹਾਂ ਦੱਸਿਆ ਕਿ ਜੋ ਵੀ ਜਾਇਦਾਦ ਮਾਲਕ ਸਮੇਂ ਸਿਰ ਆਪਣਾ ਪ੍ਰਾਪਰਟੀ ਟੈਕਸ ਜਮ੍ਹਾਂ ਕਰਵਾਉਣਗੇ, ਉਹ ਇਸ ਛੋਟ ਦਾ ਪੂਰਾ ਲਾਭ ਲੈ ਸਕਦੇ ਹਨ। ਨਿਰਧਾਰਤ ਸਮੇਂ 30 ਸਤੰਬਰ ਤੋਂ ਬਾਅਦ ਟੈਕਸ ਜਮ੍ਹਾਂ ਕਰਵਾਉਣ ’ਤੇ ਇਹ ਛੋਟ ਨਹੀਂ ਮਿਲੇਗੀ, ਇਸ ਲਈ ਸ਼ਹਿਰ ਨਿਵਾਸੀ ਆਖਰੀ ਮਿਤੀ ਦੀ ਉਡੀਕ ਕੀਤੇ ਬਿਨਾਂ ਆਪਣਾ ਟੈਕਸ ਜਲਦ ਜਮਾਂ ਕਰਵਾਉਣ। ਉਨ੍ਹਾਂ ਕਿਹਾ ਕਿ ਲੋਕ ਘਰ ਬੈਠੇ ਵੀ ਪੰਜਾਬ ਸਰਕਾਰ ਦੇ ਆਨਲਾਈਨ ਪੋਰਟਲ ’ਤੇ ਜਾ ਕੇ ਆਸਾਨੀ ਨਾਲ ਆਪਣਾ ਪ੍ਰਾਪਰਟੀ ਟੈਕਸ ਜਮ੍ਹਾਂ ਕਰਵਾ ਸਕਦੇ ਹਨ।
ਪਿਛਲੀ ਖ਼ਬਰ ‘ ਆਪ’ ਸਰਕਾਰ ਦੇ ਰਾਜ ’ਚ ਲੱਗ ਰਹੇ ਪਾਵਰ ਕੱਟਾਂ ਤੋਂ ਲੋਕ ਹੋਏ ਪ੍ਰੇਸ਼ਾਨ-ਪ੍ਰਧਾਨ ਹੰਬੜਾਂ ਅਗਲੀ ਖ਼ਬਰ ਜਾਡਲਾ ’ਚ ਵਿਕਾਸ ਕਾਰਜਾਂ ਨੂੰ ਮਿਲੀ ਨਵੀਂ ਰਫ਼ਤਾਰ-ਸਰਪੰਚ ਵਨੀਤ ਜਾਡਲਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।