15-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-09-2026

ਲੰਮੇ ਬਿਜਲੀ ਕੱਟਾਂ ਵਿਰੁੱਧ ਸ਼੍ਰੋਮਣੀ ਅਕਾਲੀ ਦਲ (ਬ) ਵਲੋਂ ਜਗਰਾਉਂ ਵਿਖੇ ਧਰਨਾ ਕੱਲ੍ਹ

ਜਗਰਾਉਂ, 14 ਸਤੰਬਰ (ਹਰਵਿੰਦਰ ਸਿੰਘ ਖ਼ਾਲਸਾ)-ਪੰਜਾਬ ਦੇ ਵੱਖ-ਵੱਖ ਇਲਾਕਿਆਂ ਵਿੱਚ ਲੱਗ ਰਹੇ ਲੰਮੇ ਬਿਜਲੀ ਕੱਟਾਂ ਕਾਰਨ ਲੋਕਾਂ ਨੂੰ ਭਾਰੀ ਪ੍ਰੇਸ਼ਾਨੀਆਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਬਿਜਲੀ ਦੀ ਲੰਮੇ ਸਮੇਂ ਤੱਕ ਸਪਲਾਈ ਬੰਦ ਰਹਿਣ ਕਾਰਨ ਆਮ ਲੋਕਾਂ ਦੇ ਰੋਜ਼ਾਨਾ ਕੰਮਕਾਜ ਦੇ ਨਾਲ-ਨਾਲ ਕਿਸਾਨਾਂ, ਦੁਕਾਨਦਾਰਾਂ ਅਤੇ ਕਾਰੋਬਾਰੀਆਂ ਨੂੰ ਵੀ ਮੁਸ਼ਕਿਲਾਂ ਆ ਰਹੀਆਂ ਹਨ।

ਸਾਬਕਾ ਵਿਧਾਇਕ ਐੱਸ.ਆਰ. ਕਲੇਰ 15-09-2026
ਜਗਰਾਉਂ, 14 ਸਤੰਬਰ (ਹਰਵਿੰਦਰ ਸਿੰਘ ਖ਼ਾਲਸਾ)-ਪੰਜਾਬ ਦੇ ਵੱਖ-ਵੱਖ ਇਲਾਕਿਆਂ ਵਿੱਚ ਲੱਗ ਰਹੇ ਲੰਮੇ ਬਿਜਲੀ ਕੱਟਾਂ ਕਾਰਨ ਲੋਕਾਂ ਨੂੰ ਭਾਰੀ ਪ੍ਰੇਸ਼ਾਨੀਆਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਬਿਜਲੀ ਦੀ ਲੰਮੇ ਸਮੇਂ ਤੱਕ ਸਪਲਾਈ ਬੰਦ ਰਹਿਣ ਕਾਰਨ ਆਮ ਲੋਕਾਂ ਦੇ ਰੋਜ਼ਾਨਾ ਕੰਮਕਾਜ ਦੇ ਨਾਲ-ਨਾਲ ਕਿਸਾਨਾਂ, ਦੁਕਾਨਦਾਰਾਂ ਅਤੇ ਕਾਰੋਬਾਰੀਆਂ ਨੂੰ ਵੀ ਮੁਸ਼ਕਿਲਾਂ ਆ ਰਹੀਆਂ ਹਨ। ਇਸ ਮੁੱਦੇ ਨੂੰ ਲੈ ਕੇ ਸ਼੍ਰੋਮਣੀ ਅਕਾਲੀ ਦਲ (ਬ) ਵੱਲੋਂ 16 ਸਤੰਬਰ ਨੂੰ ਪੰਜਾਬ ਭਰ ਵਿੱਚ ਰੋਸ ਧਰਨੇ ਦਿੱਤੇ ਜਾ ਰਹੇ ਹਨ। ਇਸੇ ਤਹਿਤ ਜਗਰਾਉਂ ਵਿਖੇ 16 ਸਤੰਬਰ ਨੂੰ ਸਵੇਰੇ 11 ਵਜੇ ਜਗਰਾਉਂ-ਸਿੱਧਵਾਂ ਬੇਟ ਰੋਡ ਸਥਿਤ ਬਿਜਲੀ ਦਫ਼ਤਰ ਵਿਖੇ ਧਰਨਾ ਦਿੱਤਾ ਜਾਵੇਗਾ। ਇਹ ਧਰਨਾ ਸ਼੍ਰੋਮਣੀ ਅਕਾਲੀ ਦਲ ਦੇ ਕੋਰ ਕਮੇਟੀ ਮੈਂਬਰ ਅਤੇ ਹਲਕਾ ਇੰਚਾਰਜ ਜਗਰਾਉਂ ਐੱਸ.ਆਰ. ਕਲੇਰ ਸਾਬਕਾ ਵਿਧਾਇਕ ਦੀ ਅਗਵਾਈ ਹੇਠ ਹੋਵੇਗਾ। ਇਸ ਮੌਕੇ ਇਲਾਕੇ ਵਿੱਚ ਲੱਗ ਰਹੇ ਲੰਮੇ ਬਿਜਲੀ ਕੱਟਾਂ ਦਾ ਮੁੱਦਾ ਉਠਾਇਆ ਜਾਵੇਗਾ। ਐੱਸ. ਆਰ. ਕਲੇਰ ਵੱਲੋਂ ਇਲਾਕੇ ਦੇ ਲੋਕਾਂ, ਕਿਸਾਨਾਂ, ਵਪਾਰੀਆਂ, ਦੁਕਾਨਦਾਰਾਂ ਅਤੇ ਨੌਜਵਾਨਾਂ ਨੂੰ ਧਰਨੇ ਵਿੱਚ ਵੱਧ ਤੋਂ ਵੱਧ ਗਿਣਤੀ ਵਿੱਚ ਸ਼ਾਮਿਲ ਹੋਣ ਦੀ ਅਪੀਲ ਕੀਤੀ ਗਈ ਹੈ।
ਪਿਛਲੀ ਖ਼ਬਰ ਕਾਰਗਿਲ ਸ਼ਹੀਦ ਬਲਵੰਤ ਸਿੰਘ ਬੜੈਚ ਦੀ ਬਰਸੀ ਨਮਿਤ ਰਾਤਰੀ ਦੇ ਦੀਵਾਨ ਸਜਾਏ ਅਗਲੀ ਖ਼ਬਰ ਡਾਂਗੋ ’ਚ ਮੇਲਾ ਛਪਾਰ ਕਾਨਫਰੰਸ ਸੰਬੰਧੀ ਸ਼੍ਰੋਮਣੀ ਅਕਾਲੀ ਦਲ (ਬ) ਦੀ ਅਹਿਮ ਮੀਟੰਗ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।