ਮੇਲਾ ਛਪਾਰ ਸ਼੍ਰੋਅਦ (ਬ) ਕਾਨਫ਼ਰੰਸ ਆਪਣੀ ਹੋਂਦ ਦਾ ਅਹਿਸਾਸ ਕਰਵਾਏਗੀ-ਸੰਧੂ/ਡੱਲਾ
ਲੋਹਟਬੱਦੀ, 14 ਸਤੰਬਰ (ਕੁਲਵਿੰਦਰ ਸਿੰਘ ਡਾਂਗੋਂ)-ਪੇਂਡੂ ਮੇਲਿਆਂ ਦੇ ਸਿਰਤਾਜ ਮੇਲਾ ਛਪਾਰ ਵਿਖੇ 26 ਸਤੰਬਰ ਨੂੰ ਸ਼੍ਰੋਮਣੀ ਅਕਾਲੀ ਦਲ (ਬਾਦਲ) ਵਲੋਂ ਕੀਤੀ ਜਾ ਰਹੀ ਵਿਸ਼ਾਲ ਕਾਨਫਰੰਸ ’ਚ ਭਾਰੀ ਇਕੱਠ ਕਰਨ ਲਈ ਲੁਧਿਆਣਾ ਜ਼ਿਲ੍ਹੇ ਦੇ ਸਮੂਹ ਹਲਕਿਆਂ ਦੀ ਸਮੁੱਚੇ ਆਗੂ ਪੱਬਾਂ ਭਾਰ ਹੋਏ ਫਿਰਦੇ ਹਨ। ਇਸ ਦੇ ਚੱਲਦਿਆਂ ਵਿਧਾਨ ਸਭਾ ਹਲਕਾ ਰਾਏਕੋਟ ਦੇ ਇੰਚਾਰਜ ਬਲਵਿੰਦਰ ਸਿੰਘ ਸੰਧੂ ਤੇ ਜ਼ਿਲ੍ਹਾ ਪ੍ਰਧਾਨ ਚੰਦ ਸਿੰਘ ਡੱਲਾ ਵਲੋਂ ਸਰਕਲ ਪੱਖੋਵਾਲ ਦੇ ਵੱਖ-ਵੱਖ ਪਿੰਡਾਂ ’ਚ ਵਰਕਰਾਂ ਨੂੰ ਲਾਮਬੰਦ ਕਰਨ ਲਈ ਨੁੱਕੜ ਮੀਟਿੰਗਾਂ ਕੀਤੀਆਂ ਗਈਆਂ।
ਅਜੀਤ ਡੈਸਕ
15-09-2026