16-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 16-09-2026

ਸ਼੍ਰੋਮਣੀ ਅਕਾਲੀ ਦਲ ਦੀ ਮੇਲਾ ਛਪਾਰ ਕਾਨਫ਼ਰੰਸ ਸੰਬੰਧੀ ਤਿਆਰੀਆਂ ਜ਼ੋਰਾਂ ’ਤੇ ਜ਼ਿਲ੍ਹਾ ਪ੍ਰਧਾਨ ਡੱਲਾ ਅਤੇ ਹਲਕਾ ਇੰਚਾਰਜ ਸੰਧੂ ਵਲੋਂ ਪਿੰਡ ਨੱਥੋਵਾਲ ਵਿਖੇ ਅਕਾਲੀ ਵਰਕਰਾਂ ਨਾਲ ਭਰਵੀਂ ਮੀਟਿੰਗ

ਰਾਏਕੋਟ, 15 ਸਤੰਬਰ (ਬਲਵਿੰਦਰ ਸਿੰਘ ਲਿੱਤਰ)-ਮਾਲਵੇ ਖੇਤਰ ਦੇ ਪ੍ਰਸਿੱਧ ਮੇਲਾ ਛਪਾਰ ਦੌਰਾਨ ਸ਼੍ਰੋਮਣੀ ਅਕਾਲੀ ਦਲ ਵਲੋਂ ਕੀਤੀ ਜਾਣ ਵਾਲੀ ਵਿਸ਼ਾਲ ਸਿਆਸੀ ਕਾਨਫ਼ਰੰਸ ਨੂੰ ਸਫ਼ਲ ਬਣਾਉਣ ਲਈ ਪਾਰਟੀ ਲੀਡਰਸ਼ਿਪ ਪੂਰੀ ਤਰ੍ਹਾਂ ਸਰਗਰਮ ਹੋ ਗਈ ਹੈ। ਇਸੇ ਲੜੀ ਤਹਿਤ ਸ਼੍ਰੋਮਣੀ ਅਕਾਲੀ ਦਲ ਦੇ ਹਲਕਾ ਰਾਏਕੋਟ ਤੋਂ ਇੰਚਾਰਜ ਬਲਵਿੰਦਰ ਸਿੰਘ ਸੰਧੂ ਵਲੋਂ ਪਿੰਡ ਨੱਥੋਵਾਲ ਵਿਖੇ ਸਾਬਕਾ ਸਰਪੰਚ ਮਨਪ੍ਰੀਤ ਸਿੰਘ ਬੁੱਟਰ (ਮੈਂਬਰ ਜਨਰਲ ਕੌਂਸਲ ਸ਼੍ਰੋ.

ਅਜੀਤ ਡੈਸਕ 16-09-2026
ਰਾਏਕੋਟ, 15 ਸਤੰਬਰ (ਬਲਵਿੰਦਰ ਸਿੰਘ ਲਿੱਤਰ)-ਮਾਲਵੇ ਖੇਤਰ ਦੇ ਪ੍ਰਸਿੱਧ ਮੇਲਾ ਛਪਾਰ ਦੌਰਾਨ ਸ਼੍ਰੋਮਣੀ ਅਕਾਲੀ ਦਲ ਵਲੋਂ ਕੀਤੀ ਜਾਣ ਵਾਲੀ ਵਿਸ਼ਾਲ ਸਿਆਸੀ ਕਾਨਫ਼ਰੰਸ ਨੂੰ ਸਫ਼ਲ ਬਣਾਉਣ ਲਈ ਪਾਰਟੀ ਲੀਡਰਸ਼ਿਪ ਪੂਰੀ ਤਰ੍ਹਾਂ ਸਰਗਰਮ ਹੋ ਗਈ ਹੈ। ਇਸੇ ਲੜੀ ਤਹਿਤ ਸ਼੍ਰੋਮਣੀ ਅਕਾਲੀ ਦਲ ਦੇ ਹਲਕਾ ਰਾਏਕੋਟ ਤੋਂ ਇੰਚਾਰਜ ਬਲਵਿੰਦਰ ਸਿੰਘ ਸੰਧੂ ਵਲੋਂ ਪਿੰਡ ਨੱਥੋਵਾਲ ਵਿਖੇ ਸਾਬਕਾ ਸਰਪੰਚ ਮਨਪ੍ਰੀਤ ਸਿੰਘ ਬੁੱਟਰ (ਮੈਂਬਰ ਜਨਰਲ ਕੌਂਸਲ ਸ਼੍ਰੋ.ਅ.ਦਲ) ਦੀ ਦੇਖ-ਰੇਖ ਹੇਠ ਪਾਰਟੀ ਦੇ ਸੀਨੀਅਰ ਆਗੂਆਂ ਅਤੇ ਅਕਾਲੀ ਵਰਕਰਾਂ ਨਾਲ ਭਰਵੀਂ ਮੀਟਿੰਗ ਕੀਤੀ ਗਈ। ਇਸ ਮੀਟਿੰਗ ਦਾ ਮੁੱਖ ਉਦੇਸ਼ ਆਉਣ ਵਾਲੀ ਛਪਾਰ ਕਾਨਫਰੰਸ ਨੂੰ ਇਤਿਹਾਸਕ ਅਤੇ ਯਾਦਗਾਰੀ ਬਣਾਉਣ ਲਈ ਰਣਨੀਤੀ ਉਲੀਕਣਾ ਅਤੇ ਵਰਕਰਾਂ ਦੀਆਂ ਡਿਊਟੀਆਂ ਲਗਾਉਣਾ ਸੀ। ਇਸ ਮੌਕੇ ਮੀਟਿੰਗ ਨੂੰ ਸੰਬੋਧਨ ਕਰਦਿਆਂ ਜ਼ਿਲ੍ਹਾ ਪ੍ਰਧਾਨ ਚੰਦ ਸਿੰਘ ਡੱਲਾ ਅਤੇ ਹਲਕਾ ਇੰਚਾਰਜ ਬਲਵਿੰਦਰ ਸਿੰਘ ਸੰਧੂ ਨੇ ਕਿਹਾ ਕਿ ਮੇਲਾ ਛਪਾਰ ਦੀ ਕਾਨਫ਼ਰੰਸ ਸ਼੍ਰੋਮਣੀ ਅਕਾਲੀ ਦਲ ਦੇ ਸਿਆਸੀ ਸਫ਼ਰ ਵਿਚ ਅਹਿਮ ਸਥਾਨ ਰੱਖਦੀ ਹੈ। ਉਨ੍ਹਾਂ ਦੱਸਿਆ ਕਿ ਮੇਲਾ ਛਪਾਰ ਕਾਨਫਰੰਸ 26 ਸਤੰਬਰ ਨੂੰ ਵੱਡੀ ਪੱਧਰ ’ਤੇ ਕਰਵਾਈ ਜਾ ਰਹੀ ਹੈ, ਜਿਸ ਵਿਚ ਹਲਕਾ ਰਾਏਕੋਟ ਤੋਂ ਹਜ਼ਾਰਾਂ ਦੀ ਗਿਣਤੀ ਵਿਚ ਅਕਾਲੀ ਵਰਕਰ, ਬੀਬੀਆਂ ਅਤੇ ਸਮਰਥਕ ਭਾਰੀ ਉਤਸ਼ਾਹ ਨਾਲ ਸ਼ਮੂਲੀਅਤ ਕਰਨਗੇ। ਉਨ੍ਹਾਂ ਕਿਹਾ ਕਿ ਪੰਜਾਬ ਦੇ ਮੌਜੂਦਾ ਹਾਲਾਤਾਂ ਵਿਚ ਸੂਬੇ ਦੇ ਲੋਕ ਸ਼੍ਰੋਮਣੀ ਅਕਾਲੀ ਦਲ ਪ੍ਰਤੀ ਵੱਡੀਆਂ ਉਮੀਦਾਂ ਨਾਲ ਦੇਖ ਰਹੇ ਹਨ ਅਤੇ ਪਾਰਟੀ ਵਰਕਰਾਂ ਵਿਚ ਭਾਰੀ ਜੋਸ਼ ਪਾਇਆ ਜਾ ਰਿਹਾ ਹੈ। ਇਸ ਮੌਕੇ ਚੰਦ ਸਿੰਘ ਡੱਲਾ ਅਤੇ ਬਲਵਿੰਦਰ ਸਿੰਘ ਸੰਧੂ ਨੇ ਵਰਕਰਾਂ ਨੂੰ ਅਪੀਲ ਕੀਤੀ ਕਿ ਉਹ ਘਰ-ਘਰ ਜਾ ਕੇ ਆਮ ਲੋਕਾਂ ਨੂੰ ਇਸ ਕਾਨਫਰੰਸ ਵਿਚ ਪਹੁੰਚਣ ਦਾ ਸੱਦਾ ਦੇਣ ਤਾਂ ਜੋ ਪੰਜਾਬ ਅਤੇ ਪੰਜਾਬੀਆਂ ਦੇ ਹਿੱਤਾਂ ਲਈ ਪਾਰਟੀ ਦੀ ਆਵਾਜ਼ ਨੂੰ ਹੋਰ ਬੁਲੰਦ ਕੀਤਾ ਜਾ ਸਕੇ। ਉਨ੍ਹਾਂ ਵਿਸ਼ਵਾਸ ਪ੍ਰਗਟਾਇਆ ਕਿ ਹਲਕਾ ਰਾਏਕੋਟ ਦੇ ਅਕਾਲੀ ਵਰਕਰਾਂ ਦੀ ਮਿਹਨਤ ਅਤੇ ਹੌਂਸਲੇ ਸਦਕਾ ਛਪਾਰ ਕਾਨਫਰੰਸ ਵਿਚ ਇਕੱਠ ਦੇ ਸਾਰੇ ਪਿਛਲੇ ਰਿਕਾਰਡ ਟੁੱਟ ਜਾਣਗੇ। ਮੀਟਿੰਗ ਦੌਰਾਨ ਪਿੰਡ ਨੱਥੋਵਾਲ ਦੇ ਅਕਾਲੀ ਆਗੂਆਂ ਨੇ ਪੂਰਨ ਤੌਰ ’ਤੇ ਭਰੋਸਾ ਦਿਵਾਇਆ ਕਿ ਉਹ ਕਾਨਫਰੰਸ ਦੀ ਕਾਮਯਾਬੀ ਲਈ ਦਿਨ-ਰਾਤ ਮਿਹਨਤ ਕਰਨਗੇ ਅਤੇ ਵੱਡੇ ਕਾਫ਼ਲਿਆਂ ਦੇ ਰੂਪ ਵਿਚ ਕਾਨਫ਼ਰੰਸ ਵਿਚ ਹਾਜ਼ਰੀ ਭਰਨਗੇ। ਇਸ ਮੌਕੇ ਪ੍ਰਿਤਪਾਲ ਸਿੰਘ ਬਾਘਾ ਭੈਣੀ ਦਰੇੜਾ, ਸਰਪੰਚ ਅੰਮ੍ਰਿਤਪਾਲ ਸਿੰਘ ਹੈਪੀ ਸਿਵੀਆਂ, ਰਾਜ ਸਿੰਘ ਸੱਤੋਵਾਲ, ਪ੍ਰਧਾਨ ਅਮਰਜੀਤ ਸਿੰਘ ਰਸੂਲਪੁਰ, ਭੁਪਿੰਦਰ ਸਿੰਘ ਸੱਤੋਵਾਲ, ਗੁਰਦੁਆਰਾ ਕਮੇਟੀ ਪ੍ਰਧਾਨ ਪਿਆਰਾ ਸਿੰਘ ਨੱਥੋਵਾਲ, ਸਾਬਕਾ ਸਰਪੰਚ ਗੁਰਪ੍ਰੀਤ ਕੌਰ ਬੁੱਟਰ, ਮਨਪ੍ਰੀਤ ਸਿੰਘ ਬੁੱਟਰ ਮੈਂਬਰ ਜਨਰਲ ਕੌਂਸਲ ਸ਼੍ਰੋ.ਅ.ਦਲ, ਆੜ੍ਹਤੀਆਂ ਕਰਮਜੀਤ ਸਿੰਘ ਨੱਥੋਵਾਲ, ਹਰਕਿੰਦਰ ਸਿੰਘ ਬੁੱਟਰ, ਚਰਨਜੀਤ ਸਿੰਘ ਚੰਨੀ, ਕੈਪਟਨ ਹਾਕਮ ਸਿੰਘ, ਬਲਜਿੰਦਰ ਸਿੰਘ ਕੌਮੀ ਜਨਰਲ ਸਕੱਤਰ ਯੂਥ ਅਕਾਲੀ ਦਲ, ਮੁਖਤਿਆਰ ਸਿੰਘ ਖੰਗੂੜਾ, ਸਮਸ਼ੇਰ ਸਿੰਘ ਸ਼ੰਮੀ, ਜਗਤਾਰ ਸਿੰਘ ਬਾਘਾ, ਮਨਮੋਹਣ ਸਿੰਘ ਭੁੱਲਰ, ਹਰਦਿਆਲ ਸਿੰਘ, ਸਾਬਕਾ ਪੰਚ ਬਹਾਦਰ ਸਿੰਘ, ਬਲਵੰਤ ਸਿੰਘ ਬੁੱਟਰ, ਕਮਲਦੀਪ ਸਿੰਘ ਭੰਡਾਲ, ਫੌਜੀ ਦਰਸ਼ਨ ਸਿੰਘ, ਅਲੀਸ਼ੇਰ, ਰਛਪਾਲ ਖਾਂ, ਵੀਰਭਾਨ ਜੈਨ, ਬਲਵੀਰ ਸਿੰਘ ਰਾਜਾ, ਜੋਗਿੰਦਰ ਸਿੰਘ, ਭਰਪੂਰ ਸਿੰਘ ਆਦਿ ਹਾਜ਼ਰ ਸਨ।
ਪਿਛਲੀ ਖ਼ਬਰ ਪਿੰਡ ਪੋਨਾ ਵਿਖੇ ਸਾਹਿਬ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਹਿਲੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਧਾਰਮਿਕ ਸਮਾਗਮ ਕਰਵਾਇਆ ਅਗਲੀ ਖ਼ਬਰ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਜਗਰਾਉਂ ਵਿਖੇ ਡਰੋਨ ਸ਼ੋਅ 22 ਨੂੰ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।