16-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 16-09-2026

ਪਿੰਡ ਪੋਨਾ ਵਿਖੇ ਸਾਹਿਬ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਹਿਲੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਧਾਰਮਿਕ ਸਮਾਗਮ ਕਰਵਾਇਆ

ਚੌਂਕੀਮਾਨ, 15 ਸਤੰਬਰ (ਤੇਜਿੰਦਰ ਸਿੰਘ ਚੱਢਾ)-ਗੁਰਦੁਆਰਾ ਸਾਹਿਬ ਪਿੰਡ ਪੋਨਾ ਵਿਖੇ ਪ੍ਰਬੰਧਕੀ ਕਮੇਟੀ ਵਲੋਂ ਗ੍ਰਾਮ ਪੰਚਾਇਤ, ਐੱਨ. ਆਰ.

ਅਜੀਤ ਡੈਸਕ 16-09-2026
ਚੌਂਕੀਮਾਨ, 15 ਸਤੰਬਰ (ਤੇਜਿੰਦਰ ਸਿੰਘ ਚੱਢਾ)-ਗੁਰਦੁਆਰਾ ਸਾਹਿਬ ਪਿੰਡ ਪੋਨਾ ਵਿਖੇ ਪ੍ਰਬੰਧਕੀ ਕਮੇਟੀ ਵਲੋਂ ਗ੍ਰਾਮ ਪੰਚਾਇਤ, ਐੱਨ.ਆਰ.ਆਈਜ਼ ਤੇ ਸਮੂਹ ਨਗਰ ਨਿਵਾਸੀਆਂ ਦੇ ਸਹਿਯੋਗ ਨਾਲ ਸਾਹਿਬ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਹਿਲੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਧਾਰਮਿਕ ਸਮਾਗਮ ਕਰਵਾਇਆ ਗਿਆ। ਇਸ ਮੌਕੇ ਸ੍ਰੀ ਸੁਖਮਨੀ ਸਾਹਿਬ ਜੀ ਦੇ ਪਾਠ ਦੇ ਭੋਗ ਪਾਏ ਗਏ, ਉਪਰੰਤ ਗੁਰਦੁਆਰਾ ਸਾਹਿਬ ਦੇ ਹੈੱਡ ਗ੍ਰੰਥੀ ਗੁਰਮੀਤ ਸਿੰਘ ਪੋਨਾ ਦੇ ਕੀਰਤਨੀ ਜਥੇ ਨੇ ਇਲਾਹੀ ਬਾਣੀ ਦਾ ਕੀਰਤਨ ਕੀਤਾ। ਇਸ ਮੌਕੇ ਬਲਜੀਤ ਸਿੰਘ ਪੋਨਾ, ਦਲਜੀਤ ਸਿੰਘ ਪੋਨਾ ਤੇ ਨਿਰਭੈ ਸਿੰਘ ਪੋਨਾ ਦੀ ਅਗਵਾਈ ਵਿਚ ਗੁਰਦੁਆਰਾ ਪ੍ਰਬੰਧਕ ਕਮੇਟੀ ਤੇ ਗ੍ਰਾਮ ਪੰਚਾਇਤ ਵਲੋਂ ਬਾਬਾ ਗੁਰਮੀਤ ਸਿੰਘ ਪੋਨਾ ਦੇ ਕੀਰਤਨੀ ਜੱਥੇ ਦਾ ਸਿਰੋਪਾਓ ਪਾ ਕੇ ਸਨਮਾਨ ਕੀਤਾ ਗਿਆ। ਇਸ ਮੌਕੇ ਬਲਜੀਤ ਸਿੰਘ ਪੋਨਾ ਨੇ ਸਮੁੱਚੀ ਸੰਗਤ ਨੂੰ ਸ੍ਰੀ ਗੁਰੂ ਗ੍ਰੰਥ ਸਾਹਿਬ ਦੇ ਪਹਿਲੇ ਪ੍ਰਕਾਸ਼ ਪੁਰਬ ਦੀਆਂ ਵਧਾਈਆਂ ਦਿੱਤੀਆਂ। ਇਸ ਮੌਕੇ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਸੰਗਤਾਂ ਲਈ ਚਾਹ, ਬਰੈੱਡ ਤੇ ਮਿਠਾਈ ਦਾ ਲੰਗਰ ਲਗਾਇਆ ਗਿਆ। ਇਸ ਮੌਕੇ ਤੇਜਿੰਦਰ ਸਿੰਘ ਪੋਨਾ, ਦਲਵੀਰ ਸਿੰਘ, ਜੋਗਿੰਦਰ ਸਿੰਘ, ਬੂਟਾ ਸਿੰਘ ਸਰਪੰਚ, ਸੁਖਰਾਜਵੀਰ ਸਿੰਘ, ਬਲਦੇਵ ਸਿੰਘ, ਕੁਲਵੰਤ ਸਿੰਘ ,ਸ਼ਿਵ ਕੁਮਾਰ ਪੋਨਾ ਆਦਿ ਹਾਜ਼ਰ ਸਨ।
ਪਿਛਲੀ ਖ਼ਬਰ ‘ਵਾਰਿਸ ਪੰਜਾਬ ਦੇ’ ਅਕਾਲੀ ਦਲ ਦੀ ਛਪਾਰ ਕਾਨਫਰੰਸ ਲਾਮਿਸਾਲ ਬਣੇਗੀ- ਗੁਰਕੀਰਤ ਸਿੰਘ ਸਪੋਰਟਸ ’ਤੇ ਵੈੱਲਫੇਅਰ ਕਲੱਬਾਂ ਦੇ... ਅਗਲੀ ਖ਼ਬਰ ਸ਼੍ਰੋਮਣੀ ਅਕਾਲੀ ਦਲ ਦੀ ਮੇਲਾ ਛਪਾਰ ਕਾਨਫ਼ਰੰਸ ਸੰਬੰਧੀ ਤਿਆਰੀਆਂ ਜ਼ੋਰਾਂ ’ਤੇ ਜ਼ਿਲ੍ਹਾ ਪ੍ਰਧਾਨ ਡੱਲਾ ਅਤੇ ਹਲਕਾ ਇੰਚਾਰਜ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।