16-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 16-09-2026

ਮਾੜੀ ਬਿਜਲੀ ਸਪਲਾਈ ਦੇ ਚੱਲਦਿਆ ਭਾਕਿਯੂ ਡਕੌਂਦਾਂ ਵਲੋਂ ਬਿਜਲੀ ਘਰ ਪੱਖੋਵਾਲ ਦਾ ਘਿਰਾਓ

ਪੱਖੋਵਾਲ-ਸਰਾਭਾ, 15 ਸਤੰਬਰ (ਖੁਸ਼ਵਿੰਦਰ ਸਿੰਘ ਸਰਾਭਾ) ਇਲਾਕੇ ਦੇ ਸਮੁੱਚੇ ਪਿੰਡਾਂ ’ਚ ਖੇਤੀਬਾੜੀ ਲਈ ਦਿੱਤੀ ਜਾ ਰਹੀ ਬਿਜਲੀ ਸਪਲਾਈ ਦੀ ਹਾਲਤ ਕਾਫ਼ੀ ਮਾੜੀ ਹੋਣ ਕਾਰਨ ਭਾਰਤੀ ਕਿਸਾਨ ਯੂਨੀਅਨ ਏਕਤਾ (ਡਕੌਂਦਾ-ਧਨੇਰ) ਵਲੋਂ ਪੱਖੋਵਾਲ ਬਿਜਲੀ ਘਰ ਦਾ ਘਿਰਾਓ ਕਰਕੇ ਨਾਅਰੇਬਾਜ਼ੀ ਕੀਤੀ ਗਈ। ਇਸ ਮੌਕੇ ਇਕੱਠ ਨੂੰ ਸੰਬੋਧਨ ਕਰਦਿਆ ਜ਼ਿਲ੍ਹਾ ਮੀਤ ਪ੍ਰਧਾਨ ਅਮਨਦੀਪ ਸ਼ਰਮਾ ਨੇ ਕਿਹਾ ਕਿ ਇਕ ਪਾਸੇ ਦਾ ਮਾਨ ਸਰਕਾਰ ਵਲੋਂ ਸੂਬੇ ’ਚ ਸਰਪਲਸ ਬਿਜਲੀ ਸਪਲਾਈ ਹੋਣ ਦੇ ਦਾਅਵੇ ਕੀਤੇ ਜਾ ਰਹੇ ਹਨ, ਪਰ ਦੂਜੇ ਪਾਸੇ ਸਰਕਲ ਪੱਖੋਵਾਲ ਦੇ ਸਾਰੇ ਪਿੰਡਾਂ ’ਚ ਹੀ ਬਿਜਲੀ ਸਪਲਾਈ ਲੰਗੇ-ਡੰਗ ਹੀ ਚੱਲ ਰਹੀ ਹੈ, ਜਿਸ ਕਾਰਨ ਕਿਸਾਨਾਂ ਦੀ ਪੱਕਣ ਲਈ ਤਿਆਰ ਖੜ੍ਹੀ ਝੋਨੇ ਦੀ ਫ਼ਸਲ ਖ਼ਰਾਬ ਹੋ ਰਹੀ ਹੈ ਤੇ ਪਸ਼ੂਆਂ ਲਈ ਹਰੇ ਚਾਰੇ ਦੀ ਪੈਦਾਵਾਰ ’ਚ ਵੀ ਕਾਫ਼ੀ ਕਿੱਲਤ ਆ ਰਹੀ ਹੈ।

ਅਜੀਤ ਡੈਸਕ 16-09-2026
ਪੱਖੋਵਾਲ-ਸਰਾਭਾ, 15 ਸਤੰਬਰ (ਖੁਸ਼ਵਿੰਦਰ ਸਿੰਘ ਸਰਾਭਾ) ਇਲਾਕੇ ਦੇ ਸਮੁੱਚੇ ਪਿੰਡਾਂ ’ਚ ਖੇਤੀਬਾੜੀ ਲਈ ਦਿੱਤੀ ਜਾ ਰਹੀ ਬਿਜਲੀ ਸਪਲਾਈ ਦੀ ਹਾਲਤ ਕਾਫ਼ੀ ਮਾੜੀ ਹੋਣ ਕਾਰਨ ਭਾਰਤੀ ਕਿਸਾਨ ਯੂਨੀਅਨ ਏਕਤਾ (ਡਕੌਂਦਾ-ਧਨੇਰ) ਵਲੋਂ ਪੱਖੋਵਾਲ ਬਿਜਲੀ ਘਰ ਦਾ ਘਿਰਾਓ ਕਰਕੇ ਨਾਅਰੇਬਾਜ਼ੀ ਕੀਤੀ ਗਈ। ਇਸ ਮੌਕੇ ਇਕੱਠ ਨੂੰ ਸੰਬੋਧਨ ਕਰਦਿਆ ਜ਼ਿਲ੍ਹਾ ਮੀਤ ਪ੍ਰਧਾਨ ਅਮਨਦੀਪ ਸ਼ਰਮਾ ਨੇ ਕਿਹਾ ਕਿ ਇਕ ਪਾਸੇ ਦਾ ਮਾਨ ਸਰਕਾਰ ਵਲੋਂ ਸੂਬੇ ’ਚ ਸਰਪਲਸ ਬਿਜਲੀ ਸਪਲਾਈ ਹੋਣ ਦੇ ਦਾਅਵੇ ਕੀਤੇ ਜਾ ਰਹੇ ਹਨ, ਪਰ ਦੂਜੇ ਪਾਸੇ ਸਰਕਲ ਪੱਖੋਵਾਲ ਦੇ ਸਾਰੇ ਪਿੰਡਾਂ ’ਚ ਹੀ ਬਿਜਲੀ ਸਪਲਾਈ ਲੰਗੇ-ਡੰਗ ਹੀ ਚੱਲ ਰਹੀ ਹੈ, ਜਿਸ ਕਾਰਨ ਕਿਸਾਨਾਂ ਦੀ ਪੱਕਣ ਲਈ ਤਿਆਰ ਖੜ੍ਹੀ ਝੋਨੇ ਦੀ ਫ਼ਸਲ ਖ਼ਰਾਬ ਹੋ ਰਹੀ ਹੈ ਤੇ ਪਸ਼ੂਆਂ ਲਈ ਹਰੇ ਚਾਰੇ ਦੀ ਪੈਦਾਵਾਰ ’ਚ ਵੀ ਕਾਫ਼ੀ ਕਿੱਲਤ ਆ ਰਹੀ ਹੈ। ਜਿਸ ਦੇ ਚੱਲਦਿਆਂ ਕਿਸਾਨਾਂ ’ਚ ਕਾਫ਼ੀ ਰੋਹ ਪਾਇਆ ਜਾ ਰਿਹਾ ਹੈ ਤੇ ਅੱਜ ਕਿਸਾਨਾਂ ਵਲੋਂ ਬਿਜਲੀ ਸਪਲਾਈ ਪੂਰੀ ਕਰਨ ਲਈ ਐੱਸ. ਡੀ. ਓ. ਭੁਪਿੰਦਰ ਸਿੰਘ ਬੋਪਾਰਾਏ ਨੂੰ ਮੰਗ-ਪੱਤਰ ਦਿੱਤਾ ਗਿਆ ਹੈ। ਇਸ ਮੌਕੇ ਕਿਸਾਨ ਆਗੂ ਲੱਖਾ ਸਿੰਘ ਪ੍ਰਧਾਨ, ਪ੍ਰਿਤਪਾਲ ਸਿੰਘ, ਜਸਪਾਲ ਸਿੰਘ ਆਦਿ ਆਗੂਆ ਨੇ ਵੀ ਧਰਨੇ ਦੌਰਾਨ ਆਪਣ ਵਿਚਾਰ ਪੇਸ਼ ਕਰਦਿਆਂ ਸਮੂਹ ਕਿਸਾਨਾਂ ਨੂੰ ਇਕਮੁੱਠ ਹੋ ਕੇ ਲੜਨ ਦਾ ਸੱਦਾ ਦਿੱਤਾ। ਬਿਜਲੀ ਸਪਲਾਈ ਸੰਬੰਧੀ ਗੱਲਬਾਤ ਕਰਨ ’ਤੇ ਐੱਸ. ਡੀ. ਓ. ਭੁਪਿੰਦਰ ਸਿੰਘ ਬੋਾਰਾਏ ਨੇ ਕਿਹਾ ਕਿ ਕੁਝ ਤਕਨੀਕੀ ਕਾਰਨਾ ਕਰਕੇ ਦੋ-ਤਿੰਨ ਦਿਨ ਬਿਜਲੀ ਸਪਲਾਈ ’ਚ ਵਿਘਨ ਪਿਆ ਸੀ, ਜਿਸ ਨੂੰ ਕਿ ਹੁਣ ਕਲੀਅਰ ਕਰ ਲਿਆ ਹੈ ਤੇ ਹੁਣ ਕਿਸਾਨਾਂ ਨੂੰ ਮੁੜ 8 ਘੰਟੇ ਨਿਰਵਿਘਨ ਬਿਜਲੀ ਸਪਲਾਈ ਦਿੱਤੀ ਜਾਵਗੀ। ਇਸ ਮੌਕੇ ਦਲਜੀਤ ਸਿੰਘ ਤਾਜਪੁਰ, ਹਰਜੀਤ ਸਿੰਘ ਕਲਸੀਆਂ, ਗਗਨਦੀਪ ਸ਼ਰਮਾ, ਸੁਖਦੀਪ ਸਿੰਘ ਨੰਬਰਦਾਰ, ਰਛਪਾਲ ਸਿੰਘ, ਹਰਦੇਵ ਸਿੰਘ, ਜਸਪਿੰਦਰ ਸਿੰਘ, ਜਸਵੀਰ ਸਿੰਘ, ਦਲਜੀਤ ਸਿੰਘ ਲਾਲਾ, ਬਲਜੀਤ ਸਿੰਘ, ਅੰਮਿਤਪਾਲ ਸਿੰਘ ਰਾਜਗੜ੍ਹ ਆਦਿ ਹਾਜ਼ਰ ਸਨ।
ਪਿਛਲੀ ਖ਼ਬਰ ਬਿਜਲੀ ਸਰਪਲੱਸ ਦੇ ਦਾਅਵੇ ਵਾਲੀ ‘ਆਪ’ ਸਰਕਾਰ ਲੰਬੇ ਪਾਵਰ ਕੱਟ ਲਗਾਉਣੇ ਬੰਦ ਕਰੇ- ਹਰਪ੍ਰੀਤ ਸਿੰਘ ਸਿੰਮਕ ਅਗਲੀ ਖ਼ਬਰ ਰਾਏਕੋਟ ਸ਼ਹਿਰ ’ ਚ ਡੇਂਗੂ ਦਾ ਪ੍ਰਕੋਪ , ਇਕ ਵਿਅਕਤੀ ਦੀ ਹੋਈ ਮੌਤ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।