16-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 16-09-2026

ਮੂੰਗੀ ਦੀ ਫ਼ਸਲ ਦੇ ਕਰੋੜਾਂ ਰੁਪਏ ਨਾ ਮਿਲਣ ਤੇ ਆੜ੍ਹਤੀਆਂ ਵੱਲੋਂ ਪੁਲਿਸ ਨੂੰ ਸ਼ਿਕਾਇਤ

ਜਗਰਾਉਂ, 15 ਸਤੰਬਰ (ਗੁਰਦੀਪ ਸਿੰਘ ਮਲਕ)-ਜਗਰਾਉਂ ਦੀ ਦਾਣਾ ਮੰਡੀ ਦੇ 18 ਆੜ੍ਹਤੀਆਂ ਵੱਲੋਂ ਮੰਡੀ ਵਿੱਚ ਸਥਿਤ ਮਿੱਤਲ ਕਾਟਨ ਮਿੱਲ ਦੇ ਮਾਲਕਾਂ ’ਤੇ ਮੂੰਗੀ ਦੀ ਫ਼ਸਲ ਦੀ ਰਕਮ ਦੇ ਕਰੋੜਾਂ ਰੁਪਏ ਵਾਪਿਸ ਨਾ ਕਰਨ ਦੇ ਦੋਸ਼ ਲਗਾਉਂਦਿਆਂ ਪੁਲਿਸ ਨੂੰ ਸ਼ਿਕਾਇਤ ਦਿੱਤੀ ਗਈ ਹੈ। ਇਸ ਸਬੰਧੀ ਆੜ੍ਹਤੀਆ ਐਸੋਸੀਏਸ਼ਨ ਦੇ ਪ੍ਰਧਾਨ ਜਗਪਾਲ ਸਿੰਘ ਕਲੇਰ ਦੀ ਅਗਵਾਈ ਵਿੱਚ ਪੁਲਿਸ ਅਧਿਕਾਰੀਆਂ ਨੂੰ ਲਿਖਤੀ ਸਿਕਾਇਤ ਕੀਤੀ, ਜਿਸ ਵਿਚ ਆੜ੍ਹਤੀਆਂ ਨੇ ਮਾਮਲੇ ਵਿੱਚ ਬਣਦੀ ਕਾਨੂੰਨੀ ਕਾਰਵਾਈ ਅਤੇ ਰਕਮ ਦੀ ਵਸੂਲੀ ਲਈ ਇਨਸਾਫ਼ ਦੀ ਮੰਗ ਕੀਤੀ ਹੈ।

ਅਜੀਤ ਡੈਸਕ 16-09-2026
ਜਗਰਾਉਂ, 15 ਸਤੰਬਰ (ਗੁਰਦੀਪ ਸਿੰਘ ਮਲਕ)-ਜਗਰਾਉਂ ਦੀ ਦਾਣਾ ਮੰਡੀ ਦੇ 18 ਆੜ੍ਹਤੀਆਂ ਵੱਲੋਂ ਮੰਡੀ ਵਿੱਚ ਸਥਿਤ ਮਿੱਤਲ ਕਾਟਨ ਮਿੱਲ ਦੇ ਮਾਲਕਾਂ ’ਤੇ ਮੂੰਗੀ ਦੀ ਫ਼ਸਲ ਦੀ ਰਕਮ ਦੇ ਕਰੋੜਾਂ ਰੁਪਏ ਵਾਪਿਸ ਨਾ ਕਰਨ ਦੇ ਦੋਸ਼ ਲਗਾਉਂਦਿਆਂ ਪੁਲਿਸ ਨੂੰ ਸ਼ਿਕਾਇਤ ਦਿੱਤੀ ਗਈ ਹੈ। ਇਸ ਸਬੰਧੀ ਆੜ੍ਹਤੀਆ ਐਸੋਸੀਏਸ਼ਨ ਦੇ ਪ੍ਰਧਾਨ ਜਗਪਾਲ ਸਿੰਘ ਕਲੇਰ ਦੀ ਅਗਵਾਈ ਵਿੱਚ ਪੁਲਿਸ ਅਧਿਕਾਰੀਆਂ ਨੂੰ ਲਿਖਤੀ ਸਿਕਾਇਤ ਕੀਤੀ, ਜਿਸ ਵਿਚ ਆੜ੍ਹਤੀਆਂ ਨੇ ਮਾਮਲੇ ਵਿੱਚ ਬਣਦੀ ਕਾਨੂੰਨੀ ਕਾਰਵਾਈ ਅਤੇ ਰਕਮ ਦੀ ਵਸੂਲੀ ਲਈ ਇਨਸਾਫ਼ ਦੀ ਮੰਗ ਕੀਤੀ ਹੈ। ਆੜ੍ਹਤੀਆਂ ਅਨੁਸਾਰ ਪੰਜਾਬ ਸਰਕਾਰ ਦੀਆਂ ਹਦਾਇਤਾਂ ਮੁਤਾਬਕ ਕਿਸਾਨਾਂ ਨੂੰ ਮੂੰਗੀ ਦੀ ਫ਼ਸਲ ਦੀ ਅਦਾਇਗੀ ਲਈ ਖੱਜਲ-ਖੁਆਰੀ ਤੋਂ ਬਚਾਉਣ ਵਾਸਤੇ ਉਨ੍ਹਾਂ ਨੇ ਆਪਣੇ ਪੱਧਰ ’ਤੇ ਕਿਸਾਨਾਂ ਨੂੰ ਫ਼ਸਲ ਦੀ ਬਣਦੀ ਰਕਮ ਅਦਾ ਕਰ ਦਿੱਤੀ ਸੀ। ਉਨ੍ਹਾਂ ਦਾ ਕਹਿਣਾ ਹੈ ਕਿ ਇਸ ਤੋਂ ਬਾਅਦ ਮਿੱਤਲ ਕਾਟਨ ਮਿੱਲ ਵੱਲੋਂ ਆੜ੍ਹਤੀਆਂ ਨੂੰ ਉਨ੍ਹਾਂ ਦੀ ਬਣਦੀ ਰਕਮ ਵਾਪਿਸ ਕੀਤੀ ਜਾਣੀ ਸੀ, ਪਰ ਕਾਫ਼ੀ ਸਮਾਂ ਬੀਤਣ ਦੇ ਬਾਵਜੂਦ ਇਹ ਰਕਮ ਵਾਪਸ ਨਹੀਂ ਕੀਤੀ ਗਈ। ਆੜ੍ਹਤੀਆਂ ਨੇ ਕਿਹਾ ਕਿ ਕਰੋੜਾਂ ਰੁਪਏ ਦੀ ਰਕਮ ਅਟਕਣ ਕਾਰਨ ਉਨ੍ਹਾਂ ਨੂੰ ਵਿੱਤੀ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ ਅਤੇ ਬੈਂਕਾਂ ਦੇ ਕਰਜ਼ਿਆਂ ’ਤੇ ਵਿਆਜ ਵੀ ਦੇਣਾ ਪੈ ਰਿਹਾ ਹੈ। ਉਨ੍ਹਾਂ ਪੁਲਿਸ ਪ੍ਰਸ਼ਾਸਨ ਤੋਂ ਮਾਮਲੇ ਦੀ ਨਿਰਪੱਖ ਜਾਂਚ ਕਰਕੇ ਉਨ੍ਹਾਂ ਦੀ ਰਕਮ ਵਾਪਸ ਕਰਵਾਉਣ ਅਤੇ ਜ਼ਿੰਮੇਵਾਰ ਧਿਰ ਖ਼ਿਲਾਫ਼ ਕਾਨੂੰਨ ਅਨੁਸਾਰ ਕਾਰਵਾਈ ਦੀ ਮੰਗ ਕੀਤੀ ਹੈ। ਇਸ ਸਬੰਧੀ ਜਗਰਾਉਂ ਦੇ ਡੀ.ਐੱਸ.ਪੀ. (ਕ੍ਰਾਈਮ) ਕੁਲਵੰਤ ਸਿੰਘ ਨੇ ਕਿਹਾ ਕਿ ਆੜ੍ਹਤੀਆਂ ਦੀ ਸ਼ਿਕਾਇਤ ਪੁਲਿਸ ਕੋਲ ਪਹੁੰਚ ਗਈ ਹੈ। ਉਨ੍ਹਾਂ ਦੱਸਿਆ ਕਿ ਮੁੱਢਲੀ ਜਾਣਕਾਰੀ ਅਨੁਸਾਰ ਮਿੱਤਲ ਕਾਟਨ ਮਿੱਲ ਦੇ ਮਾਲਕ ਇਸ ਸਮੇਂ ਸ਼ਹਿਰ ਤੋਂ ਬਾਹਰ ਹਨ। ਡੀ.ਐੱਸ.ਪੀ. ਨੇ ਕਿਹਾ ਕਿ ਪੁਲਿਸ ਵੱਲੋਂ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ ਅਤੇ ਜਾਂਚ ਦੇ ਆਧਾਰ ’ਤੇ ਬਣਦੀ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ।
ਪਿਛਲੀ ਖ਼ਬਰ ਸਿਲੇਬਸ ’ਚੋਂ ਸਿੱਖ ਇਤਿਹਾਸ ਦੇ ਚਾਰ ਅਹਿਮ ਪੇਪਰ ਹਟਾਉਣਾ ਮੰਦਭਾਗਾ - ਪੰਮਾ ਬਾਠ ਪੰਜਾਬ ਯੂਨੀਵਰਸਿਟੀ ਦੇ ਫ਼ੈਸਲੇ ’ਤੇ ਸ... ਅਗਲੀ ਖ਼ਬਰ ਮੈਕਰੋ ਗਲੋਬਲ ਦੀ ਜਗਰਾਉਂ ਬ੍ਰਾਂਚ ਦੀ ਵਿਦਿਆਰਥਣ ਨੇ ਪ੍ਰਾਪਤ ਕੀਤੇ 6.5 ਬੈਂਡ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।