ਲੋਹਟਬੱਦੀ ਪੁਲਿਸ ਵਲੋਂ ਹੈਰੋਇਨ ਸਮੇਤ ਨੌਜਵਾਨ ਕਾਬੂ
ਲੋਹਟਬੱਦੀ, 17 ਸਤੰਬਰ (ਕੁਲਵਿੰਦਰ ਸਿੰਘ ਡਾਂਗੋਂ)- ਲੋਹਟਬੱਦੀ ਚੌਕੀ ਇੰਚਾਰਜ ਮੁਹੰਮਦ ਬੂਟਾ ਖਾਂ ਨੇ ਪੁਲਿਸ ਮੁਖੀ ਜ਼ਿਲ੍ਹਾ ਲੁਧਿਆਣਾ (ਦਿਹਾਤੀ) ਦੀਆਂ ਹਦਾਇਤਾਂ ਅਨੁਸਾਰ ਨਸ਼ਾ ਤਸਕਰਾਂ ਨੂੰ ਕਾਬੂ ਕਰਨ ਦੀ ਲੜੀ ਨੂੰ ਅੱਗੇ ਤੋਰਦਿਆਂ ਲੋਹਟਬੱਦੀ ’ਚ ਇੱਕ ਨੌਜਵਾਨ ਨੂੰ ਹੈਰੋਇਨ ਸਮੇਤ ਗ੍ਰਿਫ਼ਤਾਰ ਕੀਤਾ ਹੈ। ਇਸ ਸਬੰਧੀ ਇੰਚਾਰਜ ਬੂਟਾ ਖਾਂ ਨੇ ਦੱਸਿਆ ਕਿ ਉਨ੍ਹਾਂ ਨੂੰ ਚੈਕਿੰਗ ਦੌਰਾਨ ਜਾਣਕਾਰੀ ਮਿਲੀ ਸੀ ਕਿ ਦਾਣਾ ਮੰਡੀ ਲੋਹਟਬੱਦੀ ਨਜ਼ਦੀਕ ਡਰੇਨ ਵਾਲੇ ਪਾਸੇ ਬਰੋਟੇ ਨਜ਼ਦੀਕ ਕੋਈ ਅਨਸਰ ਨਸ਼ੇ ਦੀ ਸਪਲਾਈ ਕਰਨ ਲਈ ਆਇਆ ਹੈ।
ਪੁਲਿਸ ਚੌਕੀ ਲੋਹਟਬੱਦੀ ਇੰਚਾਰਜ ਬੂਟਾ ਖਾਂ ਹੈਰੋਇਨ ਸਮੇਤ ਕਾਬੂ ਕੀਤੇ ਨੌਜਵਾਨ ਬਾਰੇ ਜਾਣਕਾਰੀ ਦਿੰਦੇ ਹੋਏ। ਅਜੀਤ ਤਸਵੀਰ
18-09-2026