18-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-09-2026

ਕਾਨੂੰਨ-ਵਿਵਸਥਾ ਤੇ ਲੋਕ ਮਸਲਿਆਂ ਨੂੰ ਲੈ ਕੇ ਸਰਕਾਰ ਘਿਰੀ- ਸਾਬਕਾ ਵਿਧਾਇਕ ਖ਼ਾਲਸਾ ਹਰ ਵਰਗ ਆਪਣੀਆਂ ਸਮੱਸਿਆਵਾਂ ਸਬੰਧੀ ਦੇ ਰਿਹਾ ਧਰਨੇ

ਜਗਰਾਉਂ, 17 ਸਤੰਬਰ (ਸ਼ਮਸ਼ੇਰ ਸਿੰਘ ਗਾਲਿਬ)- ਸ਼੍ਰੋਮਣੀ ਅਕਾਲੀ ਦਲ (ਬਾਦਲ) ਦੇ ਸੀਨੀਅਰ ਆਗੂ ਅਤੇ ਸਾਬਕਾ ਵਿਧਾਇਕ ਬਿਕਰਮਜੀਤ ਸਿੰਘ ਖ਼ਾਲਸਾ ਨੇ ਪੰਜਾਬ ਦੀ ਮੌਜੂਦਾ ਕਾਨੂੰਨ-ਵਿਵਸਥਾ ਅਤੇ ਲੋਕਾਂ ਨਾਲ ਜੁੜੇ ਵੱਖ-ਵੱਖ ਮਸਲਿਆਂ ਨੂੰ ਲੈ ਕੇ ਆਮ ਆਦਮੀ ਪਾਰਟੀ ਦੀ ਸਰਕਾਰ ’ਤੇ ਸਵਾਲ ਚੁੱਕੇ ਹਨ। ਉਨ੍ਹਾਂ ਕਿਹਾ ਕਿ ਸਰਕਾਰ ਦੀ ਕਾਰਜਸ਼ੈਲੀ ਤੋਂ ਪੰਜਾਬ ਦਾ ਹਰ ਵਰਗ ਨਿਰਾਸ਼ ਹੈ ਅਤੇ ਆਪਣੀਆਂ ਮੰਗਾਂ ਤੇ ਸਮੱਸਿਆਵਾਂ ਦੇ ਹੱਲ ਲਈ ਲੋਕਾਂ ਨੂੰ ਧਰਨਿਆਂ ਅਤੇ ਰੋਸ ਪ੍ਰਦਰਸ਼ਨਾਂ ਦਾ ਸਹਾਰਾ ਲੈਣਾ ਪੈ ਰਿਹਾ ਹੈ।

ਅਜੀਤ ਡੈਸਕ 18-09-2026
ਜਗਰਾਉਂ, 17 ਸਤੰਬਰ (ਸ਼ਮਸ਼ੇਰ ਸਿੰਘ ਗਾਲਿਬ)- ਸ਼੍ਰੋਮਣੀ ਅਕਾਲੀ ਦਲ (ਬਾਦਲ) ਦੇ ਸੀਨੀਅਰ ਆਗੂ ਅਤੇ ਸਾਬਕਾ ਵਿਧਾਇਕ ਬਿਕਰਮਜੀਤ ਸਿੰਘ ਖ਼ਾਲਸਾ ਨੇ ਪੰਜਾਬ ਦੀ ਮੌਜੂਦਾ ਕਾਨੂੰਨ-ਵਿਵਸਥਾ ਅਤੇ ਲੋਕਾਂ ਨਾਲ ਜੁੜੇ ਵੱਖ-ਵੱਖ ਮਸਲਿਆਂ ਨੂੰ ਲੈ ਕੇ ਆਮ ਆਦਮੀ ਪਾਰਟੀ ਦੀ ਸਰਕਾਰ ’ਤੇ ਸਵਾਲ ਚੁੱਕੇ ਹਨ। ਉਨ੍ਹਾਂ ਕਿਹਾ ਕਿ ਸਰਕਾਰ ਦੀ ਕਾਰਜਸ਼ੈਲੀ ਤੋਂ ਪੰਜਾਬ ਦਾ ਹਰ ਵਰਗ ਨਿਰਾਸ਼ ਹੈ ਅਤੇ ਆਪਣੀਆਂ ਮੰਗਾਂ ਤੇ ਸਮੱਸਿਆਵਾਂ ਦੇ ਹੱਲ ਲਈ ਲੋਕਾਂ ਨੂੰ ਧਰਨਿਆਂ ਅਤੇ ਰੋਸ ਪ੍ਰਦਰਸ਼ਨਾਂ ਦਾ ਸਹਾਰਾ ਲੈਣਾ ਪੈ ਰਿਹਾ ਹੈ। ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਸਾਬਕਾ ਵਿਧਾਇਕ ਬਿਕਰਮਜੀਤ ਸਿੰਘ ਖ਼ਾਲਸਾ ਨੇ ‘ਅਜੀਤ’ ਉਪ-ਦਫ਼ਤਰ ਜਗਰਾਉਂ ਵਿਖੇ ਵਿਸ਼ੇਸ਼ ਤੌਰ ’ ਤੇ ਪਹੁੰਚ ਕੇ ਗੱਲਬਾਤ ਕਰਦਿਆਂ ਕੀਤਾ। ਉਨ੍ਹਾਂ ਕਿਹਾ ਕਿ ਪੰਜਾਬ ਵਿਚ ਅਮਨ-ਕਾਨੂੰਨ ਦੀ ਸਥਿਤੀ ਨੂੰ ਲੈ ਕੇ ਆਮ ਲੋਕਾਂ ਵਿੱਚ ਚਿੰਤਾ ਦਾ ਮਾਹੌਲ ਹੈ। ਉਨ੍ਹਾਂ ਦੋਸ਼ ਲਾਇਆ ਕਿ ਅਪਰਾਧਿਕ ਘਟਨਾਵਾਂ ’ਤੇ ਪ੍ਰਭਾਵਸ਼ਾਲੀ ਢੰਗ ਨਾਲ ਕਾਬੂ ਪਾਉਣ ਵਿਚ ਸਰਕਾਰ ਨਾਕਾਮ ਰਹੀ ਹੈ ਅਤੇ ਕਤਲ, ਜਬਰੀ ਵਸੂਲੀ ਸਮੇਤ ਕਈ ਤਰ੍ਹਾਂ ਦੇ ਅਪਰਾਧਾਂ ਦੀਆਂ ਘਟਨਾਵਾਂ ਸਾਹਮਣੇ ਆ ਰਹੀਆਂ ਹਨ। ਇਸ ਮੌਕੇ ਸ: ਖ਼ਾਲਸਾ ਨੇ ਕਿਹਾ ਕਿ ਕਿਸੇ ਵੀ ਸਰਕਾਰ ਦੀ ਮੁੱਢਲੀ ਜ਼ਿੰਮੇਵਾਰੀ ਆਪਣੇ ਨਾਗਰਿਕਾਂ ਦੀ ਜਾਨ-ਮਾਲ ਦੀ ਸੁਰੱਖਿਆ ਯਕੀਨੀ ਬਣਾਉਣਾ ਹੁੰਦੀ ਹੈ। ਉਨ੍ਹਾਂ ਕਿਹਾ ਕਿ ਜਦੋਂ ਆਮ ਨਾਗਰਿਕ, ਵਪਾਰੀ ਅਤੇ ਕਾਰੋਬਾਰੀ ਆਪਣੀ ਸੁਰੱਖਿਆ ਨੂੰ ਲੈ ਕੇ ਚਿੰਤਤ ਹੋਣ ਤਾਂ ਸਰਕਾਰ ਅਤੇ ਪੁਲਿਸ ਪ੍ਰਸ਼ਾਸਨ ਨੂੰ ਇਸ ਮਾਮਲੇ ਨੂੰ ਗੰਭੀਰਤਾ ਨਾਲ ਲੈਂਦਿਆਂ ਅਪਰਾਧਾਂ ’ਤੇ ਨਕੇਲ ਕੱਸਣ ਲਈ ਹੋਰ ਪ੍ਰਭਾਵਸ਼ਾਲੀ ਕਦਮ ਚੁੱਕਣੇ ਚਾਹੀਦੇ ਹਨ। ਇਸ ਮੌਕੇ ਸਾਬਕਾ ਵਿਧਾਇਕ ਨੇ ਕਿਹਾ ਕਿ ਪੰਜਾਬ ਵਿਚ ਕਿਸਾਨ, ਮੁਲਾਜ਼ਮ, ਵਪਾਰੀ, ਮਜ਼ਦੂਰ ਅਤੇ ਹੋਰ ਵੱਖ-ਵੱਖ ਵਰਗ ਆਪਣੀਆਂ ਮੰਗਾਂ ਨੂੰ ਲੈ ਕੇ ਸਰਕਾਰ ਵਿਰੁੱਧ ਧਰਨੇ ਅਤੇ ਰੋਸ ਪ੍ਰਦਰਸ਼ਨ ਕਰ ਰਹੇ ਹਨ। ਉਨ੍ਹਾਂ ਅਨੁਸਾਰ ਲੋਕਾਂ ਦੀਆਂ ਸਮੱਸਿਆਵਾਂ ਦਾ ਸਮੇਂ ਸਿਰ ਹੱਲ ਨਾ ਹੋਣ ਕਾਰਨ ਉਨ੍ਹਾਂ ਵਿੱਚ ਨਿਰਾਸ਼ਾ ਵੱਧ ਰਹੀ ਹੈ। ਉਨ੍ਹਾਂ ਕਿਹਾ ਕਿ ਸਰਕਾਰ ਨੂੰ ਹਰ ਵਰਗ ਨਾਲ ਸਿੱਧੀ ਗੱਲਬਾਤ ਕਰਕੇ ਉਨ੍ਹਾਂ ਦੀਆ ਂ ਜਾਇਜ਼ ਮੰਗਾਂ ਦਾ ਹੱਲ ਕੱਢਣ ਲਈ ਪਹਿਲ ਦੇ ਆਧਾਰ ’ਤੇ ਯਤਨ ਕਰਨੇ ਚਾਹੀਦੇ ਹਨ। ਇਸ ਮੌਕੇ ਸ: ਖਾਲਸਾ ਨੇ ਕਿਹਾ ਕਿ ਪੰਜਾਬ ਦੀ ਤਰੱਕੀ ਲਈ ਸ਼ਾਂਤੀ, ਸੁਰੱਖਿਆ ਅਤੇ ਮਜ਼ਬੂਤ ਪ੍ਰਸ਼ਾਸਨਿਕ ਵਿਵਸਥਾ ਜ਼ਰੂਰੀ ਹੈ। ਇਸ ਮੌਕੇ ਨੌਜਵਾਨ ਆਗੂ ਗੁਰਿੰਦਰਪਾਲ ਸਿੰਘ ਰੂਮੀ ਹਾਜ਼ਰ ਸਨ।
ਪਿਛਲੀ ਖ਼ਬਰ .ਹਲਵਾਰਾ ਤੋਂ ਉਡਾਣਾਂ ਵਾਰ-ਵਾਰ ਰੱਦ, ਹਵਾਈ ਸੇਵਾ ਦੀ ਭਰੋਸੇਯੋਗਤਾ ’ਤੇ ਸਵਾਲ ਸੈਂਕੜੇ ਯਾਤਰੀ ਪ੍ਰੇਸ਼ਾਨ, ਦਿੱਲੀ ਤੋਂ ਅ... ਅਗਲੀ ਖ਼ਬਰ ਮਾ. ਗੁਰਲਾਲ ਸਿੰਘ ਜਗਪਾਲ ਵਲੋਂ ਗ੍ਰਾਮ ਵਿਕਾਸ ਸੰਸਥਾ ਨੂੰ ਨਕਦੀ ਭੇਟ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।