20-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-09-2026

ਸੇਂਟ ਜ਼ੇਵੀਅਰ ਕਾਨਵੈਂਟ ਸਕੂਲ ਕੀੜੀ ਵਿਖੇ ਅਧਿਆਪਕਾਂ ਲਈ ਵਿਸ਼ੇਸ਼ ਸਿਖਲਾਈ ਪ੍ਰੋਗਰਾਮ

ਭੂੰਦੜੀ, 19 ਸਤੰਬਰ (ਕੁਲਦੀਪ ਸਿੰਘ ਮਾਨ)-ਸੇਂਟ ਜੇਵੀਅਰ ਕਾਨਵੈਂਟ ਸਕੂਲ ਕੀੜੀ ਵਿਖੇ ਪ੍ਰਿੰਸੀਪਲ ਸ੍ਰੀਮਤੀ ਜਸਵੰਤ ਕੌਰ ਢੱਟ ਦੀ ਅਗਵਾਈ ਹੇਠ ਅਧਿਆਪਕਾਂ ਦੇ ਪੇਸ਼ੇਵਰ ਵਿਕਾਸ ਅਤੇ ਅਧਿਆਪਨ ਦੇ ਮਿਆਰ ਨੂੰ ਹੋਰ ਉੱਚਾ ਚੁੱਕਣ ਦੇ ਉਦੇਸ਼ ਨਾਲ ਰਾਸ਼ਟਰੀ ਪਾਠਕ੍ਰਮ ਫਰੇਮਵਰਕ-2023 (ਐੱਨ. ਸੀ.

ਅਜੀਤ ਡੈਸਕ 20-09-2026
ਭੂੰਦੜੀ, 19 ਸਤੰਬਰ (ਕੁਲਦੀਪ ਸਿੰਘ ਮਾਨ)-ਸੇਂਟ ਜੇਵੀਅਰ ਕਾਨਵੈਂਟ ਸਕੂਲ ਕੀੜੀ ਵਿਖੇ ਪ੍ਰਿੰਸੀਪਲ ਸ੍ਰੀਮਤੀ ਜਸਵੰਤ ਕੌਰ ਢੱਟ ਦੀ ਅਗਵਾਈ ਹੇਠ ਅਧਿਆਪਕਾਂ ਦੇ ਪੇਸ਼ੇਵਰ ਵਿਕਾਸ ਅਤੇ ਅਧਿਆਪਨ ਦੇ ਮਿਆਰ ਨੂੰ ਹੋਰ ਉੱਚਾ ਚੁੱਕਣ ਦੇ ਉਦੇਸ਼ ਨਾਲ ਰਾਸ਼ਟਰੀ ਪਾਠਕ੍ਰਮ ਫਰੇਮਵਰਕ-2023 (ਐੱਨ.ਸੀ.ਐੱਨ-2023) ਸਬੰਧੀ ਵਿਸ਼ੇਸ਼ ਸਿਖਲਾਈ ਪ੍ਰੋਗਰਾਮ ਕਰਵਾਇਆ ਗਿਆ। ਸਿਖਲਾਈ ਦੌਰਾਨ ਅਧਿਆਪਕਾਂ ਨੂੰ ਸਿੱਖਿਆ ਢਾਂਚੇ, ਯੋਗਤਾ-ਅਧਾਰਿਤ ਸਿੱਖਿਆ, ਅਨੁਭਵਾਤਮਕ ਸਿੱਖਿਆ, ਬਹੁ-ਭਾਸ਼ਾਈ ਸਿੱਖਿਆ, ਸਮਾਵੇਸ਼ੀ ਸਿੱਖਿਆ ਅਤੇ ਨਵੀਆਂ ਮੁਲਾਂਕਣ ਵਿਧੀਆਂ ਬਾਰੇ ਵਿਸਥਾਰਪੂਰਵਕ ਜਾਣਕਾਰੀ ਦਿੱਤੀ ਗਈ। ਵਿਸ਼ਾ ਮਾਹਿਰ ਵਿਕਰਮਜੀਤ ਸਿੰਘ ਨੇ ਅਧਿਆਪਕਾਂ ਨੂੰ ਵਿਦਿਆਰਥੀਆਂ ਵਿੱਚ ਸਿਰਫ਼ ਯਾਦ ਕਰਨ ਦੀ ਬਜਾਏ ਸਮਝ, ਤਰਕਸ਼ੀਲ ਸੋਚ, ਰਚਨਾਤਮਕਤਾ, ਸਮੱਸਿਆ ਹੱਲ ਕਰਨ ਦੀ ਯੋਗਤਾ ਅਤੇ ਜੀਵਨ ਕੌਸ਼ਲ ਵਿਕਸਿਤ ਕਰਨ ਦੀ ਮਹੱਤਤਾ ਬਾਰੇ ਜਾਣੂ ਕਰਵਾਇਆ। ਪ੍ਰੋਗਰਾਮ ਦੌਰਾਨ ਅਧਿਆਪਕਾਂ ਨੇ ਵੱਖ-ਵੱਖ ਗਤੀਵਿਧੀਆਂ ਅਤੇ ਵਿਚਾਰ-ਵਟਾਂਦਰੇ ਵਿੱਚ ਉਤਸ਼ਾਹ ਨਾਲ ਭਾਗ ਲਿਆ। ਉਨ੍ਹਾਂ ਨੂੰ ਕਲਾਸਰੂਮ ਵਿੱਚ ਨਵੀਨਤਮ ਅਤੇ ਪ੍ਰਭਾਵਸ਼ਾਲੀ ਅਧਿਆਪਨ ਵਿਧੀਆਂ ਅਪਣਾਉਣ ਲਈ ਪ੍ਰੇਰਿਤ ਕੀਤਾ ਗਿਆ। ਇਸ ਮੌਕੇ ਸਕੂਲ ਦੇ ਚੇਅਰਮੈਨ ਸ. ਪ੍ਰਗਟ ਸਿੰਘ ਸੰਘਾ, ਮੈਨੇਜਿੰਗ ਡਾਇਰੈਕਟਰ ਸ: ਮਨਦੀਪ ਸਿੰਘ ਢੱਟ ਅਤੇ ਪ੍ਰਿੰਸੀਪਲ ਸ੍ਰੀਮਤੀ ਜਸਵੰਤ ਕੌਰ ਢੱਟ ਨੇ ਵਿਸ਼ਾ ਮਾਹਿਰ ਵਿਕਰਮਜੀਤ ਸਿੰਘ ਦੇ ਉਪਰਾਲੇ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਅਧਿਆਪਕ ਦਾ ਨਿਰੰਤਰ ਸਿੱਖਣਾ ਹੀ ਵਿਦਿਆਰਥੀਆਂ ਦੇ ਬਿਹਤਰ ਭਵਿੱਖ ਦੀ ਮਜ਼ਬੂਤ ਨੀਂਹ ਹੈ। ਉਨ੍ਹਾਂ ਕਿਹਾ ਕਿ ਸਕੂਲ ਪ੍ਰਬੰਧਨ ਦਾ ਉਦੇਸ਼ ਹਰੇਕ ਬੱਚੇ ਨੂੰ ਗੁਣਵੱਤਾਪੂਰਨ, ਮੁੱਲ-ਅਧਾਰਿਤ ਅਤੇ ਬਾਲ-ਕੇਂਦਰਿਤ ਸਿੱਖਿਆ ਪ੍ਰਦਾਨ ਕਰਕੇ ਉਸ ਦੀਆਂ ਅੰਦਰੂਨੀ ਸਮਰੱਥਾਵਾਂ ਨੂੰ ਨਿਖਾਰਨਾ ਹੈ। ਅੰਤ ਵਿੱਚ ਅਧ ਿਆਪਕਾਂ ਨੇ ਰਚਨਾਤਮਕ, ਅਨੁਭਵਾਤਮਕ ਅਤੇ ਯੋਗਤਾ-ਅਧਾਰਿਤ ਅਧਿਆਪਨ ਵਿਧੀਆਂ ਨੂੰ ਅਪਣਾ ਕੇ ਵਿਦਿਆਰਥੀਆਂ ਦੇ ਸਰਵਪੱਖੀ ਵਿਕਾਸ ਵਿੱਚ ਆਪਣੀ ਭੂਮਿਕਾ ਹੋਰ ਮਜ਼ਬੂਤ ਕਰਨ ਦਾ ਸੰਕਲਪ ਲਿਆ।
ਪਿਛਲੀ ਖ਼ਬਰ ਚੰਡੀਗੜ੍ਹ ਮੋਰਚੇ ’ਚ ਸ਼ਮੂਲੀਅਤ ਕਰਨ ਵਾਲੇ ਜੁਝਾਰੂ ਕਿਸਾਨਾਂ ਦਾ ਵਿਸ਼ੇਸ਼ ਸਨਮਾਨ ਅਗਲੀ ਖ਼ਬਰ ਸ਼੍ਰੋਮਣੀ ਅਕਾਲੀ ਦਲ (ਬ) ਦੀ ਛਪਾਰ ਰੈਲੀ ‘ਆਪ’ ਸਰਕਾਰ ਦੇ ਕਫ਼ਨ ’ਚ ਆਖ਼ਰੀ ਕਿੱਲ ਸਾਬਤ ਹੋਵੇਗੀ-ਸਿੰਮਕ/ਬਾਰਨਹਾੜਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।