ਆਪਣੀਆਂ ਹੱਕੀ ਮੰਗਾਂ ਨੂੰ ਲੈ ਕੇ ਸਰਵ ਆਂਗਣਵਾੜੀ ਵਰਕਰ ਅਤੇ ਹੈਲਪਰ ਯੂਨੀਅਨ ਦਾ ਵਫ਼ਦ ਵਿਧਾਇਕਾ ਬੀਬੀ ਮਾਣੂੰਕੇ ਨੂੰ ਮਿਲਿਆ
ਸਿੱਧਵਾਂ ਬੇਟ, 20 ਸਤੰਬਰ (ਜਸਵੰਤ ਸਿੰਘ ਸਲੇਮਪੁਰੀ)-ਆਪਣੀਆਂ ਹੱਕੀ ਮੰਗਾਂ ਨੂੰ ਲੈ ਕੇ ਸਰਵ ਆਂਗਣਵਾੜੀ ਵਰਕਰ ਅਤੇ ਹੈਲਪਰ ਯੂਨੀਅਨ ਦਾ ਵਫ਼ਦ ਯੂਨੀਅਨ ਦੀ ਬਲਾਕ ਪ੍ਰਧਾਨ ਬੀਬੀ ਕਿਰਨਜੀਤ ਕੌਰ ਭੈਣੀ ਗੁੱਜਰਾਂ ਦੀ ਅਗਵਾਈ ਹੇਠ ਵਿਧਾਇਕਾ ਬੀਬੀ ਮਾਣੂੰਕੇ ਨੂੰ ਮਿਲਿਆ। ਉਨ੍ਹਾਂ ਨੇ ਬੀਬੀ ਮਾਣੂੰਕੇ ਨੂੰ ਮੰਗ ਪੱਤਰ ਦਿੰਦੇ ਹੋਏ ਰਾਜ ਭਾਗ ਸੰਭਾਲਣ ਤੋਂ ਪਹਿਲਾਂ ਤੁਹਾਡੀ ਪਾਰਟੀ ਨੇ ਆਂਗਣਵਾੜੀ ਵਰਕਰਾਂ ਅਤੇ ਹੈਲਪਰਾਂ ਦਾ ਮਾਣਭੱਤਾ ਦੁੱਗਣ ਕਰਨ ਦਾ ਵਾਅਦਾ ਕੀਤਾ ਸੀ, ਪਰ ਸਾਢੇ ਚਾਰ ਸਾਲ ਬੀਤ ਜਾਣ ’ਤੇ ਵੀ ਇਹ ਵਾਅਦਾ ਪੂਰਾ ਨਹੀਂ ਕੀਤਾ ਗਿਆ।
ਸਿੱਧਵਾਂ ਬੇਟ, 20 ਸਤੰਬਰ (ਜਸਵੰਤ ਸਿੰਘ ਸਲੇਮਪੁਰੀ)-ਆਪਣੀਆਂ ਹੱਕੀ ਮੰਗਾਂ ਨੂੰ ਲੈ ਕੇ ਸਰਵ ਆਂਗਣਵਾੜੀ ਵਰਕਰ ਅਤੇ ਹੈਲਪਰ ਯੂਨੀਅਨ ਦਾ ਵਫ਼ਦ ਯੂਨੀਅਨ ਦੀ ਬਲਾਕ ਪ੍ਰਧਾਨ ਬੀਬੀ ਕਿਰਨਜੀਤ ਕੌਰ ਭੈਣੀ ਗੁੱਜਰਾਂ ਦੀ ਅਗਵਾਈ ਹੇਠ ਵਿਧਾਇਕਾ ਬੀਬੀ ਮਾਣੂੰਕੇ ਨੂੰ ਮਿਲਿਆ। ਉਨ੍ਹਾਂ ਨੇ ਬੀਬੀ ਮਾਣੂੰਕੇ ਨੂੰ ਮੰਗ ਪੱਤਰ ਦਿੰਦੇ ਹੋਏ ਰਾਜ ਭਾਗ ਸੰਭਾਲਣ ਤੋਂ ਪਹਿਲਾਂ ਤੁਹਾਡੀ ਪਾਰਟੀ ਨੇ ਆਂਗਣਵਾੜੀ ਵਰਕਰਾਂ ਅਤੇ ਹੈਲਪਰਾਂ ਦਾ ਮਾਣਭੱਤਾ ਦੁੱਗਣ ਕਰਨ ਦਾ ਵਾਅਦਾ ਕੀਤਾ ਸੀ, ਪਰ ਸਾਢੇ ਚਾਰ ਸਾਲ ਬੀਤ ਜਾਣ ’ਤੇ ਵੀ ਇਹ ਵਾਅਦਾ ਪੂਰਾ ਨਹੀਂ ਕੀਤਾ ਗਿਆ। ਉਨ੍ਹਾਂ ਇਹ ਵੀ ਮੰਗ ਕੀਤੀ ਕਿ 13 ਜੂਨ 2025 ਨੂੰ ਸਾਡੀ ਜਥੇਬੰਦੀ ਵਲੋਂ ਲੁਧਿਆਣਾ ਪੱਛਮੀ ਵਿਖੇ ਰੋਸ ਪ੍ਰਦਰਸ਼ਨ ਕੀਤਾ ਗਿਆ ਸੀ, ਜਿੱਥੇ ਤੁਹਾਡੀ ਪਾਰਟੀ ਦੇ ਵਿਧਾਇਕ ਮਨਵਿੰਦਰ ਸਿੰਘ ਗਿਆਸਪੁਰਾ ਵਲੋਂ ਸਾਡੇ ਆਗੂਆਂ ਨੂੰ ਇਕ ਪੱਤਰ ਸੌਂਪ ਕੇ 18 ਜੂਨ 2025 ਨੂੰ ਪੰਜਾਬ ਭਵਨ ਚੰਡੀਗੜ੍ਹ ਵਿਖੇ ਮੁੱਖ ਮੰਤਰੀ ਨਾਲ ਮੀਟਿੰਗ ਕਰਵਾਉਣ ਦਾ ਜੋ ਵਾਅਦਾ ਕੀਤਾ ਸੀ, ਉਹ ਵੀ ਅਜੇ ਤੱਕ ਪੂਰਾ ਨਹੀਂ ਕੀਤਾ ਗਿਆ। ਉਨ੍ਹਾਂ ਮੰਗ ਕੀਤੀ ਕਿ ਹੁਣ ਜਦੋਂ ਫਿਰ ਆਮ ਆਦਮੀ ਪਾਰਟੀ ਚੋਣਾਂ ਵਿਚ ਜਾ ਰਹੀ ਹੈ ਤਾਂ ਇਸ ਤੋਂ ਪਹਿਲਾਂ ਸਾਡੀਆਂ ਸਾਰੀਆਂ ਮੰਗਾਂ ਮੰਨੀਆਂ ਜਾਣ। ਪਿਛਲ਼ੇ ਸਾਢੇ ਚਾਰ ਸਾਲਾਂ ਦਾ ਬਕਾਇਆ ਦਿੱਤਾ ਜਾਵੇ। ਸਲਾਨਾ ਐਂਕਰੀ ਮੈਂਟ 2000 ਕੀਤਾ ਜਾਵੇ ਅਤੇ ਜਲਦੀ ਹੀ ਮੁੱਖ ਮੰਤਰੀ ਭਗਵੰਤ ਨਾਲ ਮੀਟਿੰਗ ਕਰਵਾਈ ਜਾਵੇ। ਜੇਕਰ ਸਾਡੀਆਂ ਮੰਗਾਂ ਨਾਂ ਮੰਨੀਆਂ ਤਾਂ ਫਿਰ ਸਾਡੀ ਜਥੇਬਦੀ ਅਕਤੂਬਰ ਦੇ ਪਹਿਲੇ ਹਫ਼ਤੇ ਪੰਜਾਬ ਪੱਧਰ ’ਤੇ ਰੋਸ ਪ੍ਰਦਰਸ਼ਨ ਕਰੇਗੀ। ਇਸ ਮੌਕੇ ਮੀਤ ਪ੍ਰਧਾਨ ਨਵਜੋਤ ਕੌਰ, ਖ਼ਜ਼ਾਨਚੀ ਹਰਜਿੰਦਰ ਕੌਰ ਸਕੱਤਰ ਕੌਰ, ਹਰਪਾਲ ਕੌਰ, ਪਰਮਿੰਦਰ ਕੌਰ, ਕੁਲਵਿੰਦਰ ਕੌਰ, ਮਹਿੰਦਰ ਕੌਰ, ਗੁਰਦੀਪ ਕੌਰ ਅਤੇ ਬਲਜਿੰਦਰ ਕੌਰ ਆਦਿ ਵੀ ਵਫ਼ਦ ਵਿਚ ਮੌਜੂਦ ਸਨ।