22-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-09-2026

ਮੁੱਲਾਂਪੁਰ ਦਾਖਾ ਵਿਖੇ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਡਰੋਨ ਸ਼ੋਅ ਕਰਵਾਇਆ

ਮੁੱਲਾਂਪੁਰ ਦਾਖਾ, 21 ਸਤੰਬਰ (ਨਿਰਮਲ ਸਿੰਘ ਧਾਲੀਵਾਲ)-ਆਮ ਆਦਮੀ ਪਾਰਟੀ ਦੀ ਪੰਜਾਬ ਸਰਕਾਰ ਵਲੋਂ ਹਾਈਟੈੱਕ ਖੇਡ ਗਰਾਊਂਡ-ਕਮ ਪਾਰਕ ਦਾਖਾ ਵਿਖੇ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਡਰੋਨ ਸ਼ੋਅ ਕਰਵਾ ਕੇ ਅਸਮਾਨ ਵਿਚ ਗੁਰੂ ਸਾਹਿਬ ਦੇ ਜੀਵਨ ਅਤੇ ਫਲਸਫ਼ੇ ਨੂੰ ਆਧੁਨਿਕ ਤਕਨੀਕ ਰਾਹੀਂ ਰੂਪਮਾਨ ਕੀਤਾ। ਸਮਾਗਮ ਦੌਰਾਨ 500 ਡਰੋਨਾਂ ਦੀ ਸ਼ਾਨਦਾਰ ਪੇਸ਼ਕਾਰੀ ਨਾਲ ਰਾਤ ਦੇ ਅੰਬਰ ਨੂੰ ਰੌਸ਼ਨ ਕਰਦਿਆਂ ਸੰਗਤ ਨੂੰ ਅਧਿਆਤਮਿਕਤਾ ਅਤੇ ਆਧੁਨਿਕ ਤਕਨੀਕ ਦੇ ਵਿਲੱਖਣ ਸੁਮੇਲ ਨਾਲ ਰੂਬ ਰੂ ਕਰਵਾਇਆ।

ਅਜੀਤ ਡੈਸਕ 22-09-2026

ਮੁੱਲਾਂਪੁਰ ਦਾਖਾ, 21 ਸਤੰਬਰ (ਨਿਰਮਲ ਸਿੰਘ ਧਾਲੀਵਾਲ)-ਆਮ ਆਦਮੀ ਪਾਰਟੀ ਦੀ ਪੰਜਾਬ ਸਰਕਾਰ ਵਲੋਂ ਹਾਈਟੈੱਕ ਖੇਡ ਗਰਾਊਂਡ-ਕਮ ਪਾਰਕ ਦਾਖਾ ਵਿਖੇ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਡਰੋਨ ਸ਼ੋਅ ਕਰਵਾ ਕੇ ਅਸਮਾਨ ਵਿਚ ਗੁਰੂ ਸਾਹਿਬ ਦੇ ਜੀਵਨ ਅਤੇ ਫਲਸਫ਼ੇ ਨੂੰ ਆਧੁਨਿਕ ਤਕਨੀਕ ਰਾਹੀਂ ਰੂਪਮਾਨ ਕੀਤਾ। ਸਮਾਗਮ ਦੌਰਾਨ 500 ਡਰੋਨਾਂ ਦੀ ਸ਼ਾਨਦਾਰ ਪੇਸ਼ਕਾਰੀ ਨਾਲ ਰਾਤ ਦੇ ਅੰਬਰ ਨੂੰ ਰੌਸ਼ਨ ਕਰਦਿਆਂ ਸੰਗਤ ਨੂੰ ਅਧਿਆਤਮਿਕਤਾ ਅਤੇ ਆਧੁਨਿਕ ਤਕਨੀਕ ਦੇ ਵਿਲੱਖਣ ਸੁਮੇਲ ਨਾਲ ਰੂਬ ਰੂ ਕਰਵਾਇਆ। ਡਰੋਨ ਸ਼ੋਅ ਸਮੇਂ ਭਾਈ ਬਰਜਿੰਦਰ ਸਿੰਘ ਦੇ ਰਾਗੀ ਦੇ ਜਥੇ ਵਲੋਂ ਗੁਰੂ ਰਵਿਦਾਸ ਜੀ ਦੁਆਰਾ ਰਚਿਤ ਬਾਣੀ ਨੂੰ ਕੀਰਤਨ ਰਾਹੀਂ ਵਿਖਿਆਨ ਕੀਤਾ। ਉਪ ਮੰਡਲ ਮੈਜਿਸਟਰੇਟ (ਲੁਧਿਆਣਾ ਪੱਛਮੀ) ਕੁਲਦੀਪ ਬਾਵਾ, ਤਹਿਸੀਲਦਾਰ ਹਰਜਿੰਦਰ ਸਿੰਘ, ਸਮੁੱਚੇ ਸਿਵਲ ਪ੍ਰਸ਼ਾਸ਼ਨ ਦੇ ਪ੍ਰਬੰਧਾਂ ਹੇਠ ਡਰੋਨ ਸ਼ੋਅ ਸਮਾਗਮ ਵਿਚ ਆਮ ਆਦਮੀ ਪਾਰਟੀ ਦੇ ਹਲਕਾ ਦਾਖਾ ਇੰਚਾਰਜ ਡਾ. ਕੇ. ਐੱਨ. ਐੱਸ. ਕੰਗ, ਪਨਗਰੇਨ ਚੇਅਰਮੈਨ ਡਾ. ਤੇਜਪਾਲ ਸਿੰਘ ਗਿੱਲ ਉਚੇਚਾ ਪਹੁੰਚੇ। ਡਾ. ਕੇ. ਐੱਨ. ਐੱਸ. ਕੰਗ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦਾ ਇਹ ਬਹੁਤ ਹੀ ਸ਼ਲਾਘਾਯੋਗ ਉਪਰਾਲਾ ਹੈ ਕਿ ਅੱਜ ਦੀ ਨੌਜਵਾਨ ਪੀੜ੍ਹੀ ਨੂੰ ਸਾਡੇ ਮਹਾਨ ਗੁਰੂ ਸਾਹਿਬਾਨ ਦੇ ਇਤਿਹਾਸ ਅਤੇ ਸਿੱਖਿਆਵਾਂ ਨਾਲ ਜੋੜਨ ਲਈ ਅਜਿਹੀ ਆਧੁਨਿਕ ਤਕਨੀਕ ਦੀ ਵਰਤੋਂ ਕੀਤੀ ਜਾ ਰਹੀ ਹੈ। ਚੇਅਰਮੈਨ ਡਾ. ਤੇਜਪਾਲ ਸਿੰਘ ਗਿੱਲ ਨੇ ਕਿਹਾ ਕਿ ਪੰਜਾਬ ਸਰਕਾਰ ਵਲੋਂ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਪੂਰੇ ਪੰਜਾਬ ਵਿਚ ਕਰਵਾਏ ਜਾ ਰਹੇ ਇਹ ਪ੍ਰੋਗਰਾਮ ਸਾਡੀ ਅਮੀਰ ਸੱਭਿਆਚਾਰਕ ਤੇ ਅਧਿਆਤਮਿਕ ਵਿਰਾਸਤ ਦਾ ਪ੍ਰਤੀਕ ਹਨ। ਅਸਮਾਨ ਵਿਚ ਉਕਰਿਆ ਗੁਰੂ ਸਾਹਿਬ ਦਾ ਜੀਵਨ ਬਿਰਤਾਂਤ ਹਰ ਇਕ ਦੇ ਮਨ ਵਿਚ ਸ਼ਰਧਾ ਤੇ ਮਾਣ ਦੀ ਭਾਵਨਾ ਪੈਦਾ ਕਰ ਗਿਆ। ਇਸ ਇਤਿਹਾਸਕ ਤੇ ਅਲੌਕਿਕ ਨਜ਼ਾਰੇ ਨੂੰ ਦੇਖਣ ਲਈ ਵੱਡੀ ਗਿਣਤੀ ਵਿਚ ਇਲਾਕਾ ਨਿਵਾਸੀ ਅਤੇ ਸੰਗਤਾਂ ਹਾਈਟੈਕ ਖੇਡ ਗਰਾਊਂਡ ਵਿਖੇ ਪਹੁੰਚੀਆਂ ਹੋਈਆਂ ਸਨ, ਜਿਨ੍ਹਾਂ ਨੇ ਪੰਜਾਬ ਸਰਕਾਰ ਦੇ ਇਸ ਵਿਲੱਖਣ ਉਪਰਾਲੇ ਦੀ ਭਰਪੂਰ ਸ਼ਲਾਘਾ ਕੀਤੀ।

ਪਿਛਲੀ ਖ਼ਬਰ ਪਿੰਡ ਸੁਖਾਣਾ ਤੋਂ ‘ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ’ ਤਹਿਤ ਸ਼ਰਧਾਲੂਆਂ ਦੀ ਬੱਸ ਰਵਾਨਾ ਅਗਲੀ ਖ਼ਬਰ ਦਾਖਾ ’ਚ ਨਵੀਂ ਰਜਿ: ‘ਦੀ ਨਿਊ ਦਾਖਾ ਕੋ-ਆਪ੍ਰੇਟਿਵ ਖੇਤੀਬਾੜੀ ਸੁਸਾਇਟੀ’ ਲਈ ਮੈਂਬਰਾਂ ਦੀ ਚੋਣ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।